ਸੰਯੁਕਤ ਸਮਾਜ ਮੋਰਚਾ ਦੀ ਹੋਈ ਰਜਿਸਟ੍ਰੇਸ਼ਨ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਨੇ ਇਕ ਪਾਰਟੀ ਵਜੋਂ ਰਜਿਸਟ੍ਰੇਸ਼ਨ ਕਰ ਦਿੱਤਾ ਹੈ। ਸੰਯੁਕਤ ਸਮਾਜ ਮੋਰਚਾ ਪਾਰਟੀ ਦੇ ਮੋਹਾਲੀ ਤੋਂ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਟਵੀਟ ਵਿੱਚ ਲਿਖਿਆ ਹੈ ਕਿ ਪੰਜਾਬੀਆਂ ਦੀ ਜਿੱਤ। ਉਨ੍ਹਾਂ ਲਿਖਿਆ ਹੈ ਕਿ ਆਖਰਕਾਰ ਭਾਰਤੀ ਚੋਣ ਕਮਿਸ਼ਨ ਨੇ 'ਸੰਯੁਕਤ ਸਮਾਜ ਮੋਰਚਾ' ਨੂੰ ਪਾਰਟੀ ਦੇ ਨਾਂ ਵਜੋਂ ਮਨਜ਼ੂਰੀ ਦਿੱਤੀ।
ਦੱਸ ਦੇਈਏ ਕਿ ਪਹਿਲਾਂ ਚੋਣ ਕਮਿਸ਼ਨ ਵੱਲੋਂ ਸੰਯੁਕਤ ਸਮਾਜ ਮੋਰਚਾ ਨੂੰ ਰਜਿਸਟ੍ਰੇਸ਼ਨ ਨਹੀਂ ਕੀਤਾ ਗਿਆ ਸੀ।ਇਸ ਬਾਰੇ ਕਿਸਾਨ ਆਗੂਆਂ ਦਾ ਇਲਜ਼ਾਮ ਸੀ ਕਿ ਆਮ ਆਦਮੀ ਪਾਰਟੀ ਦੇ ਇਤਰਾਜ਼ ਲਗਾਉਣ ਤੋਂ ਬਾਅਦ ਰਜਿਸਟ੍ਰੇਸ਼ਨ ਨਹੀਂ ਹੋਈ ਸੀ। ਜਿਸ ਤੋਂ ਬਾਅਦ ਸੰਯੁਕਤ ਸਮਾਜ ਮੋਰਚਾ ਨੇ ਆਜ਼ਾਦ ਲੜਨ ਦਾ ਫੈਸਲਾ ਕੀਤਾ ਸੀ ਪਰ ਹਾਲ ਹੀ ਵਿੱਚ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਨੂੰ ਇਕ ਪਾਰਟੀ ਵਜੋਂ ਰਜਿਸਟ੍ਰੇਸ਼ਨ ਦੇ ਦਿੱਤੀ ਹੈ। ਇਹ ਵੀ ਪੜ੍ਹੋ:ਬਿਕਰਮ ਸਿੰਘ ਮਜੀਠੀਆ ਨੇ ਹਲਕਾ ਮੀਜੀਠਾ ਛੱਡਿਆ, ਸਿੱਧੂ ਦੀ ਚਣੌਤੀ ਕੀਤੀ ਸਵਿਕਾਰ -PTC Newsਪੰਜਾਬੀਆਂ ਦੀ ਜਿੱਤ । Finally Election Commission of India approves ‘Sanyukt Samaj Morcha’ as a party name ! ਦੇਰ ਆਏ , ਦਰੁਸਤ ਆਏ ॥ @ECISVEEP @ssmpunjab #TogetherWeCan #togetherwewill @ANI @PTI_News — Ravneet Singh Brar (@rickeybrar) February 1, 2022