ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਇਆ ਜਾਵੇ: ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਿਹਾ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇਗੀ ਪਰ ਹੁਣ ਤੱਕ ਇਹ ਅਮਲ ਵਿੱਚ ਕਿਓ ਨਹੀਂ ਆਇਆ। ਸੰਵਿਧਾਨ ਸਾਰਿਆ ਲਈ ਬਰਾਬਰ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਸੰਵਿਧਾਨ ਸਾਰਿਆ ਲਈ ਬਰਾਬਰ ਹੈ। ਇਸ ਲਈ ਜਿਹੜੇ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਉਨ੍ਹਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਦਿੱਲੀ ਦੇ ਸੀਐਮ ਕੇਜਰੀਵਾਲ ਚੁੱਪ ਕਿਓ ਹਨ। ਉਨ੍ਹਾਂ ਨੇ ਕਿਹਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਪੰਜਾਬ ਸਰਕਾਰ ਚੁੱਪ ਕਿਓ ਹੈ। ਉਨ੍ਹਾਂ ਨੇ ਕਿਹਾ ਹੈ ਕਿ ਘੱਟ ਗਿਣਤੀਆਂ ਦੀ ਸੁਣਾਈ ਕਿਓ ਨਹੀਂ ਹੁੰਦੀ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਸਰਕਾਰ ਨੂੰ ਆਪਣਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ। ਫੌਜਾ ਸਿੰਘ ਸਰਾਰੀ ਦੇ ਮੁੱਦੇ ਨੂੰ ਲੈ ਕੇ ਸੀਐਮ ਚੁੱਪ ਫੌਜਾ ਸਿੰਘ ਸਰਾਰੀ ਦੇ ਮੁੱਦੇ ਉੱਤੇ ਮਜੀਠੀਆ ਦਾ ਕਹਿਣਾ ਹੈ ਕਿ ਭਗਵੰਤ ਮਾਨ ਹੁਣ ਚੁੱਪ ਕਿਓ ਹੈ? ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਫੌਜਾ ਸਿੰਘ ਸਰਾਰੀ ਨੂੰ ਮੰਤਰੀ ਦੇ ਪਦ ਤੋਂ ਬਰਖਾਸਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਭ੍ਰਿਸ਼ਟਾਚਾਰ ਹਨ ਪਰ ਹੁਣ ਸਰਕਾਰ ਚੁੱਪ ਕਰ ਗਈ ਹੈ। ਬੇਰੁਜ਼ਗਾਰੀ ਦਾ ਮੁੱਦਾ ਗਾਇਬ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਸੀਐਮ ਭਗਵੰਤ ਮਾਨ ਲੋਕਾਂ ਨਾਲ ਕੀਤੇ ਵਾਅਦਿਆ ਨੂੰ ਭੁੱਲ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੇਰਜੁਗਾਰ ਟੈਂਕੀਆ ਉੱਤੇ ਚੜ੍ਹੇ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕੋਲ ਹੁਣ ਬੇਰੁਜ਼ਗਾਰੀ ਦਾ ਮੁੱਦਾ ਗਾਇਬ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿਹਤ ਮੰਤਰੀ ਨੇ ਡਾ. ਰਾਜ ਬਹਾਦਰ ਨਾਲ ਜਿਹੜੀ ਬਦਸਲੂਕੀ ਕੀਤੀ ਸੀ ਉਸ ਤੋਂ ਪਤਾ ਲੱਗਦਾ ਹੈ ਕਿ ਉਹ ਕਿੰਨੇ ਕੁ ਸੰਜੀਦਗੀ ਵਾਲੇ ਇਨਸਾਨ ਹਨ। ਮੰਤਰੀ ਨੇ ਕਿਹਾ ਕਿ ਦੁਨੀਆਂ ਵਿਚ ਪੰਜਾਬੀਆਂ ਦੇ ਨਾਲ ਨਾਲ ਗੁਰੂ ਨਾਨਕ ਨਾਮ ਲੇਵਾ ਸੰਗਤ ਇਹ ਮਹਿਸੂਸ ਕਰਦੀ ਹੈ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਵਿਚ ਦੇਰੀ ਇਸ ਰ ਕੇ ਹੋਈ ਕਿਉਂਕਿ ਕੇਂਦਰ ਸਰਕਾਰ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਲਏ ਆਪਣੇ ਫੈਸਲੇ ’ਤੇ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਭਾਈ ਰਾਜੋਆਣਾ ਪਿਛਲੇ 27 ਸਾਲਾਂ ਤੋਂ 8 ਗੁਣਾ 8 ਦੀ ਚੱਕੀ ਬੰਦ ਵਿਚ ਬੰਦ ਹਨ ਤੇ ਉਹਨਾਂ ਨੂੰ ਅੱਜ ਤੱਕ ਪੈਰੋਲ ਵੀ ਨਹੀਂ ਮਿਲੀ। ਉਹਨਾਂ ਕਿਹਾ ਕਿ ਕਿਉਂਕਿ ਉਹਨਾਂ ਨੇ ਆਪਣੀ ਉਮਰ ਕੈਦ ਦੀ ਸਜ਼ਾ ਪੂਰੀ ਕਰ ਲਈ ਹੈ, ਇਸ ਲਈ ਉਹਨਾਂ ਨੂੰ ਫੌਰੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਸੁਪਰੀਮ ਕੋਰਟ ਨੇ ਸਹੀ ਟਿੱਪਣੀ ਕੀਤੀ ਹੈ ਕਿ ਕੇਂਦਰ ਸਰਕਾਰ ਨੇ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਫੈਸਲਾ ਲੈਣ ਵਿਚ ਬੇਲੋੜੀ ਦੇਰੀ ਕੀਤੀ ਹੈ। ਉਹਨਾਂ ਕਿਹਾ ਕਿ ਹੁਣ ਜਦੋਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਭਲਕੇ ਤੱਕ ਫੈਸਲਾ ਲੈਣ ਵਾਸਤੇ ਆਖਿਆ ਹੈ ਤਾਂ ਕੇਂਦਰ ਸਰਕਾਰ ਨੂੰ ਗੈਰ ਸਾਧਾਰਣ ਹਾਲਾਤਾਂ ਨੂੰ ਵੇਖਦਿਆਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦਾ ਫੈਸਲਾ ਲੈਣਾ ਚਾਹੀਦਾ ਹੈ। ਇਹ ਵੀ ਪੜ੍ਹੋ:ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਦੌੜ 'ਚ ਦਿਗਵਿਜੇ ਸਿੰਘ ਵੀ ਸ਼ਾਮਿਲ, ਕਿਹਾ- ਭਲਕੇ ਦਾਖਲ ਕਰਾਂਗਾ ਨਾਮਜ਼ਦਗੀ -PTC News