ਕਣਕ ਖਰੀਦ ਨੂੰ ਲੈ ਕੇ ਰਾਹਤ ਵਾਲੀ ਖ਼ਬਰ, ਮੁੜ ਸ਼ੁਰੂ ਹੋਈ ਕਣਕ ਦੀ ਖਰੀਦ
ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਪੰਜਾਬ ਸਰਕਾਰ ਅਤੇ ਖਰੀਦ ਏਜੰਸੀਆਂ ਵਿਚਕਾਰ ਸਹਿਮਤੀ ਬਣ ਗਈ ਹੈ ਅਤੇ ਕਣਕ ਦੀ ਖਰੀਦ ਮੁੜ ਸ਼ੁਰੂ ਹੋ ਗਈ। ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਹੈ। ਗਰਮੀ ਕਾਰਨ ਕਣਕ ਦਾ ਦਾਣਾ ਕਮਜ਼ੋਰ ਹੋਇਆ ਹੈ। ਕੇਂਦਰ ਦੀਆਂ 5 ਟੀਮਾਂ ਪੰਜਾਬ ਦਾ ਦੌਰਾ ਕਰ ਰਹੀਆਂ ਹੈ। ਸਰਕਾਰ ਵੱਲੋਂ ਖਰੀਦ ਏਜੰਸੀਆ ਨਾਲ ਗੱਲਬਾਤ ਦੌਰਾਨ ਸਹਿਮਤੀ ਬਣ ਗਈ ਹੈ। ਇਹ ਵੀ ਪੜ੍ਹੋ:ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਗਤਾਂ ਨੂੰ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ -PTC News