ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਚੱਲੀਆਂ ਡਾਂਗਾਂ, ਵੀਡੀਓ ਖ਼ੂਬ ਵਾਇਰਲ
ਲੁਧਿਆਣਾ: ਲੁਧਿਆਣਾ ਦੇ ਟਿੱਬਾ ਰੋਡ ਉੱਤੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਧਿਰਾਂ ਭਿੜ ਗਈਆ। ਲੜਾਈ ਦੌਰਾਨ ਤਲਵਾਰਾਂ, ਕਹੀਆਂ ਅਤੇ ਡਾਂਗਾਂ ਚੱਲੀਆ। ਇਸ ਲੜਾਈ ਵਿੱਚ ਕਈ ਲੋਕ ਜ਼ਖਮੀ ਹੋ ਗਏ ਹਨ। ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ। ਲੜਾਈ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਜ਼ਖ਼ਮੀਆਂ ਨੇ ਦੱਸਿਆ ਕਿ ਜਦੋਂ ਉਹ ਬਾਹਰ ਆਇਆ ਤਾਂ ਉਸ ਦੇ ਪਿਤਾ ਨੂੰ ਕੁਝ ਲੋਕ ਬੁਰੀ ਤਰਾਂ ਕੁੱਟ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਤੇਜ਼ ਹਥਿਆਰ ਨਾਲ ਹਮਲਾ ਕੀਤਾ ਗਿਆ। ਉਨ੍ਹਾਂ ਨੇ ਇਲਜਾਮ ਲਗਾਏ ਗਏ ਕਿ ਦੁਜੀ ਧਿਰ ਵੱਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਲੜਾਈ ਦੀ ਸ਼ੁਰੂਆਤ ਡੇਰੀਆਂ ਦੇ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਈ। ਉਨ੍ਹਾਂ ਨੇ ਡੇਅਰੀ ਦਾ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਤੋਂ ਰੋਕਿਆ ਸੀ ਜਿਸ ਤੋਂ ਬਾਅਦ ਬਹਿਸਬਾਜ਼ੀ ਨਾਲ ਲੜਾਈ ਵੱਧਦੀ ਗਈ। ਜਰਨੈਲ ਸਿੰਘ ਨੇ ਦੱਸਿਆ ਕਿ ਉਹ ਆਪਣੀ ਡੇਅਰੀ ਦਾ ਗੋਬਰ ਸੀਵਰੇਜ ਵਿੱਚ ਸੁੱਟ ਦਿੰਦਾ ਹੈ ਅਤੇ ਕਈ ਵਾਰੀ ਸੜਕ ਉੱਤੇ ਵੀ ਸੁੱਟ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੈਦਲ ਚੱਲਣ ਵਾਲੇ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ਨੀਵਾਰ ਨੂੰ ਉਹ ਰਸਤਾ ਕੱਢਣ ਲਈ ਗਾਂ ਦੇ ਗੋਹੇ 'ਤੇ ਮਲਬਾ ਸੁੱਟ ਰਿਹਾ ਸੀ। ਦੱਸ ਦੇਈਏ ਕਿ ਇਹ ਲੜਾਈ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਸਪੱਸ਼ਟ ਵੇਖਿਆ ਜਾ ਰਿਹਾ ਹੈ ਕਿ ਕਿਵੇਂ ਬਹਿਸ ਤੋਂ ਬਾਅਦ ਇਕ ਦੂਜੇ ਉੱਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕੀਤਾ ਜਾਂਦਾ ਹੈ। ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਕੇਸ 'ਚ DGP ਪੰਜਾਬ ਦੇ ਵੱਡੇ ਖੁਲਾਸੇ -PTC News