ਮੁੜ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ , ਜਾਣੋ ਅੱਜ ਦੇ ਰੇਟ
ਨਵੀਂ ਦਿੱਲੀ : ਇਕ ਦਿਨ ਦੀ ਰਾਹਤ ਦੇਣ ਤੋਂ ਬਾਅਦ ਸਰਕਾਰੀ ਤੇਲ ਕੰਪਨੀਆਂ ਨੇ ਅੱਜ ਫਿਰ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਇਸ ਹਫ਼ਤੇ ਤੇਲ ਦੀਆਂ ਕੀਮਤਾਂ ਵਿੱਚ ਚੌਥੀ ਵਾਰ ਵਾਧਾ ਕੀਤਾ ਗਿਆ ਹੈ। ਤੇਲ ਦੀ ਕੀਮਤਾਂ ਵੱਧਣ ਨਾਲ ਲੋਕਾਂ ਉਤੇ ਮਹਿੰਗਾਈ ਦੀ ਮਾਰ ਪੈ ਰਹੀ ਹੈ। ਤੇਲ ਦੀਆਂ ਕੀਮਤਾਂ ਵੱਧਣ ਨਾਲ ਹੋਰ ਚੀਜ਼ਾਂ ਦੀਆਂ ਕੀਮਤਾਂ ਵੱਧਣ ਦੇ ਵੀ ਆਸਾਰ ਬਣ ਜਾਂਦੇ ਹਨ। ਇਸ ਨਾਲ ਮਹਿੰਗਾਈ ਸਿਖਰ ਉਤੇ ਪੁੱਜੇਗੀ। ਅੱਜ ਵੀ ਸਰਕਾਰੀ ਤੇਲ ਕੰਪਨੀਆਂ ਨੇ ਦੇਸ਼ ਦੇ ਚਾਰੇ ਮਹਾਨਗਰਾਂ ਸਮੇਤ ਸਾਰੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 76 ਤੋਂ 84 ਪੈਸੇ ਦਾ ਵਾਧਾ ਕਰ ਦਿੱਤਾ ਹੈ, ਜਦਕਿ ਡੀਜ਼ਲ ਵੀ ਮਹਿੰਗਾ ਹੋ ਗਿਆ ਹੈ। ਚਾਰ ਵਾਰ ਵਾਧੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3.20 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ 137 ਦਿਨਾਂ ਤੱਕ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ, ਜਦਕਿ ਇਸ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ 45 ਫ਼ੀਸਦੀ ਮਹਿੰਗੀਆਂ ਹੋ ਗਈਆਂ ਹਨ। ਦਿੱਲੀ ਵਿੱਚ ਪੈਟਰੋਲ 98.61 ਰੁਪਏ ਅਤੇ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਪੈਟਰੋਲ 113.35 ਰੁਪਏ ਅਤੇ ਡੀਜ਼ਲ 97.55 ਰੁਪਏ ਪ੍ਰਤੀ ਲੀਟਰ ਹੈ। ਚੇਨਈ ਵਿੱਚ ਪੈਟਰੋਲ 103.71 ਰੁਪਏ ਅਤੇ ਡੀਜ਼ਲ 93.75 ਰੁਪਏ ਪ੍ਰਤੀ ਲੀਟਰ ਹੈ।ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀਪੀਸੀਐਲ) ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) ਨੂੰ ਚੋਣਾਂ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਤੇ ਰੋਕ ਲਗਾ ਕੇ ਰੱਖਣ ਨਾਲ ਲਗਭਗ 2.25 ਬਿਲੀਅਨ ਡਾਲਰ (19,000 ਕਰੋੜ ਰੁਪਏ) ਦੇ ਮਾਲੀਏ ਦਾ ਨੁਕਸਾਨ ਹੋਇਆ ਹੈ।
ਕੋਟਕ ਇੰਸਟੀਚਿਊਸ਼ਨਲ ਇਕੁਇਟੀਜ਼ ਦੇ ਅਨੁਸਾਰ, ਤੇਲ ਕੰਪਨੀਆਂ ਨੂੰ "ਡੀਜ਼ਲ ਦੀਆਂ ਕੀਮਤਾਂ ਵਿੱਚ 13.1-24.9 ਰੁਪਏ ਪ੍ਰਤੀ ਲਿਟਰ ਅਤੇ ਗੈਸੋਲੀਨ (ਪੈਟਰੋਲ) 'ਤੇ 10.6-22.3 ਰੁਪਏ ਪ੍ਰਤੀ ਲਿਟਰ ਪ੍ਰਤੀ ਲਿਟਰ 100-120 ਡਾਲਰ ਪ੍ਰਤੀ ਬੈਰਲ ਕੱਚੇ ਤੇਲ ਦੀ ਕੀਮਤ ਵਧਾਉਣ ਦੀ ਜ਼ਰੂਰਤ ਹੋਏਗੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ। ਇਹ ਵੀ ਪੜ੍ਹੋ:Anil Ambani Resigns: ਅਨਿਲ ਅੰਬਾਨੀ ਨੇ ਰਿਲਾਇੰਸ ਪਾਵਰ ਅਤੇ ਆਰ-ਇਨਫਰਾਸਟ੍ਰਕਚਰ ਦੇ ਡਾਇਰੈਕਟਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ -PTC News