ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ 'ਤੇ ਲੁਟੇਰਿਆਂ ਨੇ ਕੀਤਾ ਹਮਲਾ
ਅੰਮ੍ਰਿਤਸਰ: ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਉੱਤੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਆਗੂ ਦੇ ਪੱਟ ਵਿੱਚ ਗੋਲੀ ਮਾਰੀ ਪਰ ਗੋਲੀ ਪੱਟ ਨੂੰ ਚੀਰਦੀ ਹੋਈ ਨਿਕਲ ਗਈ ਪਰ ਜਾਨੀ ਨੁਕਸਾਨ ਤੋਂ ਬਚਾਅ ਹੋਇਆ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ੋਨ ਗੁਰੂ ਕਾ ਬਾਗ ਦੇ ਪ੍ਰਧਾਨ ਤੇ ਨੌਜਵਾਨ ਕਿਸਾਨ ਆਗੂ ਅੰਗਰੇਜ਼ ਸਿੰਘ ਸਹਿੰਸਰਾ ਤੇ ਦਿਨ ਦਿਹਾੜੇ ਲੁਟੇਰਿਆਂ ਵੱਲੋ ਗੋਲੀ ਚੱਲਾ ਕੇ ਹਮਲਾ ਕੀਤਾ ਗਿਆ ਹੈ। ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹ ਕੱਲ੍ਹ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਿਰਾਓ ਦੇ ਸੰਬੰਧ ਵਿਚ ਪਿੰਡ ਜਗਦੇਵ ਕਲਾਂ , ਜੋ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਜੀ ਦਾ ਵੀ ਪਿੰਡ ਹੈ, ਮੀਟਿੰਗ ਕਰਵਾਉਣ ਜਾ ਰਹੇ ਸਨ ਕਿ ਅਚਾਨਕ ਰਾਣੇ ਵਾਲਾ ਪੁਲ ਕੋਲ 2 ਮੋਟਰ ਸਾਇਕਲਾਂ ਉਤੇ ਸਵਾਰ ਨਕਾਬਪੋਸ਼ਾਂ ਵੱਲੋ ਰੋਕ ਕੇ ਲੁੱਟਣ ਦੀ ਕੋਸ਼ਿਸ ਕੀਤੀ ਗਈ। ਉਨ੍ਹਾਂ ਨੇ ਦੱਸਿਆ ਹੈ ਕਿ ਹਮਲੇ ਦੌਰਾਨ ਉਨ੍ਹਾਂ ਦੇ ਪਿਤਾ ਗੱਜਣ ਸਿੰਘ ਵੀ ਨਾਲ ਸਨ ਅਤੇ ਜਦੋਂ ਲੁਟੇਰਿਆਂ ਦਾ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਗੋਲੀ ਮਾਰ ਦਿੱਤੀ। ਉਨ੍ਹਾਂ ਨੇ ਦੱਸਿਆ ਹੈ ਕਿ ਜਦੋਂ ਲੋਕਾਂ ਨੇ ਰੌਲਾ ਪਾਇਆ ਤਾਂ ਹਮਲਾਵਰ ਫਰਾਰ ਹੋ ਗਏ। ਸਥਾਨਕ ਲੋਕਾਂ ਨੇ ਜ਼ਖਮੀ ਨੂੰ ਹਸਪਤਾਲ ਦਾਖਲ ਕਰਵਾਇਆ। ਉਧਰ ਪੁਲਿਸ ਦਾ ਕਹਿਣਾ ਹੈ ਕਿ ਜਾਂਚ ਸ਼ੁਰੂ ਕੀਤੀ। ਇਹ ਵੀ ਪੜ੍ਹੋ:ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ -PTC News