ਸ਼ੁਤਰਾਣਾ ਦੇ ਪਿੰਡ ਮਤੋਲੀ ਵਿਖੇ ਭਾਰੀ ਮੀਂਹ ਨਾਲ ਡਿੱਗੀ ਮਕਾਨ ਦੀ ਛੱਤ , ਇਕੋਂ ਪਰਿਵਾਰ ਦੇ ਚਾਰ ਜੀਆਂ ਦੀ ਮੌਤ
ਸ਼ੁਤਰਾਣਾ : ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਦੇ ਪਿੰਡ ਮਤੋਲੀ ਵਿਖੇ ਬੀਤੀ ਰਾਤ ਹੋਈ ਭਾਰੀ ਬਰਸਾਤ ਨਾਲ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਪਰਿਵਾਰ ਦੇ ਇਕੱਠੇ ਚਾਰ ਜੀਆਂ ਦੀ ਮੌਤ ਹੋ ਗਈ ਹੈ , ਜਦੋਂਕਿ ਇਕ ਮੈਂਬਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਤੋਂ ਮੀਂਹ ਪੈ ਰਿਹਾ ਸੀ। ਪਿੰਡ ਮਤੌਂਲੀ ਵਿਖੇ ਇੱਕ ਗਰੀਬ ਪਰਿਵਾਰ ਦੇ ਮੈਂਬਰ ਆਪਣੇ ਘਰ ਸੁੱਤੇ ਪਏ ਸਨ। ਜਦੋਂ ਬੀਤੀ ਰਾਤ ਪਰਿਵਾਰ ਦੇ ਮੈਂਬਰ ਆਪਣਾ ਕੰਮਕਾਰ ਖ਼ਤਮ ਕਰਕੇ ਘਰ ਵਿੱਚ ਸੁੱਤੇ ਪਏ ਸੀ ਤਾਂ ਰਾਤ ਨੂੰ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਚਾਰੇ ਮੈਂਬਰ ਹੇਠਾਂ ਦੱਬ ਗਏ ਹਨ।
[caption id="attachment_516256" align="aligncenter" width="300"]
ਸ਼ੁਤਰਾਣਾ ਦੇ ਪਿੰਡ ਮਤੋਲੀ ਵਿਖੇ ਭਾਰੀ ਮੀਂਹ ਨਾਲ ਡਿੱਗੀ ਮਕਾਨ ਦੀ ਛੱਤ , ਇਕੋਂ ਪਰਿਵਾਰ ਦੇ ਚਾਰ ਜੀਆਂ ਦੀ ਮੌਤ[/caption]
ਪੜ੍ਹੋ ਹੋਰ ਖ਼ਬਰਾਂ : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਪੋਰਨ ਫ਼ਿਲਮਾਂ ਬਣਾਉਣ ਦੇ ਮਾਮਲੇ 'ਚ ਗ੍ਰਿਫਤਾਰ
ਜਿਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢਣ 'ਤੇ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਮੈਂਬਰ ਗੰਭੀਰ ਜ਼ਖ਼ਮੀ ਹੈ, ਜਿਸ ਨੂੰ ਪਟਿਆਲਾ ਦੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਹ ਪਰਿਵਾਰ ਕਾਫ਼ੀ ਗ਼ਰੀਬ ਹੋਣ ਕਾਰਨ ਘਰ ਦੀ ਹਾਲਤ ਖ਼ਸਤਾ ਸੀ
[caption id="attachment_516254" align="aligncenter" width="300"]
ਸ਼ੁਤਰਾਣਾ ਦੇ ਪਿੰਡ ਮਤੋਲੀ ਵਿਖੇ ਭਾਰੀ ਮੀਂਹ ਨਾਲ ਡਿੱਗੀ ਮਕਾਨ ਦੀ ਛੱਤ , ਇਕੋਂ ਪਰਿਵਾਰ ਦੇ ਚਾਰ ਜੀਆਂ ਦੀ ਮੌਤ[/caption]
ਦੱਸਿਆ ਜਾਂਦਾ ਹੈ ਕਿ ਕਸਬਾ ਸ਼ੁਤਰਾਣਾ ਦੇ ਨਾਲ ਲੱਗਦੇ ਪਿੰਡ ਮਤੋਲੀ ਵਿਖੇ ਪਰਿਵਾਰ ਦਾ ਮੁਖੀ ਮੁਖ਼ਤਿਆਰ ਸਿੰਘ (40) ਉਸ ਦੇ ਲੜਕੇ ਵੰਸ਼ਦੀਪ ਸਿੰਘ (14) ਤੇ ਲੜਕੀਆਂ ਸਿਮਰਨਜੀਤ ਕੌਰ (13) ਕਮਲਦੀਪ ਕੌਰ (10) ਦੀ ਛੱਤ ਦੇ ਮਲਬੇ ਹੇਠ ਦੱਬਣ ਕਰਕੇ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਸੁਰਿੰਦਰ ਕੌਰ ਹਸਪਤਾਲ ਵਿਚ ਜੇਰੇ ਇਲਾਜ ਹੈ।
-PTCNews