ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਹੋਈ ਪੰਜ ਸਾਲ ਦੀ ਕੈਦ, ਜਾਣੋ ਪੂਰਾ ਮਾਮਲਾ
ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਹੋਈ ਪੰਜ ਸਾਲ ਦੀ ਕੈਦ, ਜਾਣੋ ਪੂਰਾ ਮਾਮਲਾ,ਰੋਪੜ: ਰੋਪੜ ਦੀ ਐਡਿਸ਼ਨਲ ਸੈਸ਼ਨ ਕੋਰਟ ਨੇ ਅੱਜ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਪੰਜ ਸਾਲ ਦੀ ਕੈਦ ਸੁਣਾ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਅਦਾਲਤ ਨੇ ਸਾਲ 2015 ਦੇ ਇਰਾਦਾ ਕਤਲ ਦੇ ਮਾਮਲੇ 'ਚ ਸਜ਼ਾ ਸੁਣਾਈ ਹੈ।
ਇਸ ਦੌਰਾਨ ਅਦਾਲਤ ਨੇ ਉਸ ਨੂੰ 5 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਜੇਕਰ ਜੁਰਮਾਨਾ ਅਦਾ ਨਾ ਕੀਤਾ ਗਿਆ ਤਾਂ ਤਿੰਨ ਮਹੀਨੇ ਦੀ ਵਾਧੂ ਕੈਦ ਹੋਵੇਗੀ।
-PTC News