ਵਿਸਾਖੀ ਮੌਕੇ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ
ਵਿਸਾਖੀ ਮੌਕੇ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ,ਰੋਪੜ: ਆਏ ਦਿਨ ਪੰਜਾਬ 'ਚ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਰੋਪੜ ਤੋਂ ਸਾਹਮਣੇ ਆਇਆ ਹੈ।
[caption id="attachment_282650" align="aligncenter" width="278"] ਵਿਸਾਖੀ ਮੌਕੇ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ[/caption]
ਜਿਥੇ ਰੋਪੜ-ਬਲਾਚੌਰ 'ਤੇ ਦੋ ਨੌਜਵਾਨਾਂ ਦੀ ਟ੍ਰੈਂਪੂ ਟਰੈਵਲ ਨਾਲ ਟੱਕਰ ਹੋ ਜਾਣ ਕਰਕੇ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ 17-18 ਸਾਲ ਦੀ ਉਮਰ ਦੇ ਇਹ ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਗੁਰਦੁਆਰਾ ਟਿੱਬੀ ਸਾਹਿਬ 'ਚ ਵਿਸਾਖੀ ਮੌਕੇ ਮੱਥਾ ਟੇਕਣ ਜਾ ਰਹੇ ਸਨ ਤੇ ਰਸਤੇ 'ਚ ਇਹ ਹਾਦਸਾ ਵਾਪਰ ਗਿਆ।
ਹੋਰ ਪੜ੍ਹੋ:ਕੀ ਤੁਸੀਂ ਜਾਣਦੇ ਹੋ ਮੋਬਾਈਲ ਫੋਨਾਂ ਬਾਰੇ ਇਹ ਗੱਲ??
ਨੌਜਵਾਨਾਂ ਦੀ ਪਛਾਣ ਹਰਮਨ ਸਿੰਘ ਅਤੇ ਜਸਕਰਨ ਸਿੰਘ ਦੇ ਰੂਪ 'ਚ ਹੋਈ ਹੈ। ਟ੍ਰੈਂਪੂ ਟਰੈਵਲ ਗੱਡੀ ਦਾ ਡਰਾਇਵਰ ਹਾਦਸੇ ਦੇ ਬਾਅਦ ਮੌਕੇ ਤੋਂ ਫਰਾਰ ਹੋ ਗਿਆ।
[caption id="attachment_282651" align="aligncenter" width="300"]
ਵਿਸਾਖੀ ਮੌਕੇ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ[/caption]
ਉਥੇ ਘਟਨਾ ਦੀ ਸੂਚਨਾ ਮਿਲਦਿਆਂ ਸਥਾਨ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
-PTC News