92 ਖ਼ਪਤਕਾਰਾਂ ਨੂੰ ਬਿਜਲੀ ਚੋਰੀ ਕਰਨ ਲਈ ਲਗਾਇਆ ਗਿਆ 59.11 ਲੱਖ ਰੁਪਏ ਦਾ ਜੁਰਮਾਨਾ
ਚੰਡੀਗੜ, 5 ਜੂਨ: ਬਿਜਲੀ ਦੀ ਚੋਰੀ ਦੀਆਂ ਸ਼ਿਕਾਇਤਾਂ ਵਿਰੁੱਧ ਸਖਤੀ ਨਾਲ ਨਜਿੱਠਦਿਆਂ ਪੀ.ਐਸ.ਪੀ.ਸੀ.ਐਲ. ਦੀਆਂ ਟੀਮਾਂ ਵੱਲੋਂ ਮੋਹਾਲੀ ਸਰਕਲ ਦੇ ਵੱਖ-ਵੱਖ ਹਿੱਸਿਆਂ ਵਿੱਚ ਛਾਪੇਮਾਰੀ ਕਰਕੇ ਬਿਜਲੀ ਚੋਰੀ ਅਤੇ ਅਣਅਧਿਕਾਰਤ ਵਰਤੋਂ ਦੇ ਦੋਸ਼ ਹੇਠ 92 ਖਪਤਕਾਰਾਂ ਨੂੰ 59.11 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਕਹੀ ਇਹ ਗੱਲ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਐਤਵਾਰ ਨੂੰ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੀਆਂ ਟੀਮਾਂ ਨੇ ਜੀਰਕਪੁਰ ਅਤੇ ਬਨੂੜ ਸਬ-ਡਵੀਜਨਾਂ ਅਧੀਨ ਪੈਂਦੇ ਕੰਡਾਲਾ, ਨਰਾਇਣਗੜ, ਢਕੌਲੀ, ਥੂਹਾ ਆਦਿ ਸਮੇਤ ਵੱਖ-ਵੱਖ ਪਿੰਡਾਂ ਵਿੱਚ ਛਾਪੇਮਾਰੀ ਕੀਤੀ। ਉਨਾਂ ਦੱਸਿਆ ਕਿ ਵੱਖ-ਵੱਖ ਟੀਮਾਂ ਵੱਲੋਂ ਬਿਜਲੀ ਚੋਰੀ ਦੇ 16 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਇਸ ਸਮੁੱਚੀ ਕਵਾਇਦ ਦੌਰਾਨ ਬਿਜਲੀ ਦੀ ਅਣਅਧਿਕਾਰਤ ਵਰਤੋਂ ਦੇ 4 ਕੇਸ ਵੀ ਸਾਹਮਣੇ ਆਏ ਅਤੇ ਉਲੰਘਣਾ ਕਰਨ ਵਾਲੇ ਅਜਿਹੇ ਖਪਤਕਾਰਾਂ ਨੂੰ 16.67 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਮੋਹਾਲੀ ਡਵੀਜਨ ਦੇ ਪਿੰਡ ਝਾਮਪੁਰ ਅਤੇ ਸੈਕਟਰ 123 ਵਿੱਚ ਵੀ ਚੈਕਿੰਗ ਅਭਿਆਨ ਚਲਾਇਆ ਗਿਆ ਅਤੇ ਬਿਜਲੀ ਚੋਰੀ ਅਤੇ ਅਣਅਧਿਕਾਰਤ ਵਰਤੋਂ ਦੇ 29 ਕੇਸ ਦਰਜ ਕੀਤੇ ਗਏ ਅਤੇ ਨਾਲ ਹੀ 21.44 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ। ਉਨਾਂ ਕਿਹਾ, “ਕੁਝ ਬਿਜਲੀ ਦੇ ਮੀਟਰ ਸੱਕੀ ਪਾਏ ਗਏ ਹਨ ਅਤੇ ਇਨਾਂ ਟੀਮਾਂ ਨੇ ਉਨਾਂ ਨੂੰ ਮੌਕੇ ‘ਤੇ ਸੀਲ ਕਰ ਦਿੱਤਾ ਹੈ ਅਤੇ ਅਗਲੇਰੀ ਅਤੇ ਜਰੂਰੀ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ। ਹੋਰ ਵਧੇਰੇ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਲਾਲੜੂ ਡਵੀਜਨ ਅਧੀਨ ਪੈਂਦੇ ਪਿੰਡ ਸਰਸੀਣੀ, ਤੋਗਾਪੁਰ, ਲਾਲੜੂ, ਲਾਲੜੂ ਮੰਡੀ ਅਤੇ ਧੰਗੇੜਾ ਵਿਖੇ ਚੈਕਿੰਗ ਦੌਰਾਨ ਬਿਜਲੀ ਚੋਰੀ ਦੇ 19 ਮਾਮਲੇ ਅਤੇ ਅਣਅਧਿਕਾਰਤ ਬਿਜਲੀ ਦੀ ਵਰਤੋਂ ਦੇ 24 ਮਾਮਲੇ ਦਰਜ ਕੀਤੇ ਗਏ ਅਤੇ ਪੀ.ਐਸ.ਪੀ.ਸੀ.ਐਲ. ਨੇ ਇਨਾਂ ਖਪਤਕਾਰਾਂ ਨੂੰ 21 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਜਲੀ ਚੋਰੀ ਨੂੰ ਠੱਲ ਪਾਉਣ ਲਈ ਵਚਨਬੱਧ ਹੈ ਅਤੇ ਪੀ.ਐਸ.ਪੀ.ਸੀ.ਐਲ. ਨੂੰ ਦਾਗੀ ਖਪਤਕਾਰਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਸਪੱਸ਼ਟ ਹਦਾਇਤਾਂ ਹਨ। ਉਨਾਂ ਦੱਸਿਆ ਕਿ ਇਨਫੋਰਸਮੈਂਟ ਅਤੇ ਡਿਸਟ੍ਰੀਬਿਊਸ਼ਨ ਵਿੰਗ ਦੀਆਂ ਟੀਮਾਂ ਪੀ.ਐਸ.ਪੀ.ਸੀ.ਐਲ ਦੇ ਸਾਰੇ ਜੋਨਾਂ ਵਿੱਚ ਲਗਾਤਾਰ ਚੈਕਿੰਗ ਕਰ ਰਹੀਆਂ ਹਨ ਅਤੇ ਸਖਤ ਕਾਰਵਾਈ ਕਰਨ ਤੋਂ ਇਲਾਵਾ ਭਾਰੀ ਜੁਰਮਾਨੇ ਵੀ ਕੀਤੇ ਜਾ ਰਹੇ ਹਨ। ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਮੁੜ ਤੋਂ 5 ਦਿਨਾਂ ਦੀ ਰਿਮਾਂਡ 'ਤੇ, ਕਿਹਾ ਬਦਲਾ ਲੈਣ ਲਈ ਕੀਤਾ ਮੂਸੇਵਾਲਾ ਦਾ ਕਤਲ ਹਰਭਜਨ ਸਿੰਘ ਈ.ਟੀ.ਓ ਨੇ ਸਮੂਹ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਦੇ ਖਤਰੇ ਨੂੰ ਕਾਬੂ ਕਰਨ ਲਈ ਅੱਗੇ ਆਉਣ। ਖਪਤਕਾਰ ਵਟਸਐਪ ਨੰਬਰ 96461-75770 ‘ਤੇ ਅਸਲ ਜਾਣਕਾਰੀ ਦੇ ਕੇ ਚੋਰੀ ਦੇ ਵਿਰੁੱਧ ਮੁਹਿੰਮ ਵਿੱਚ ਯੋਗਦਾਨ ਪਾ ਸਕਦੇ ਹਨ। ਹੈ। ਉਨਾਂ ਭਰੋਸਾ ਦਿੱਤਾ ਕਿ ਸ਼ਿਕਾਇਤ ਕਰਤਾ ਦੀ ਪਛਾਣ ਗੁਪਤ ਰੱਖੀ ਜਾਵੇਗੀ। -PTC News