Fri, Dec 27, 2024
Whatsapp

Rubina Bajwa Wedding Pics: ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਹੋਇਆ ਵਿਆਹ, ਵੇਖੋ ਖੂਬਸੂਰਤ PHOTOS

Reported by:  PTC News Desk  Edited by:  Riya Bawa -- October 27th 2022 11:13 AM -- Updated: October 27th 2022 11:17 AM
Rubina Bajwa Wedding Pics: ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਹੋਇਆ ਵਿਆਹ, ਵੇਖੋ ਖੂਬਸੂਰਤ PHOTOS

Rubina Bajwa Wedding Pics: ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਹੋਇਆ ਵਿਆਹ, ਵੇਖੋ ਖੂਬਸੂਰਤ PHOTOS

Rubina Bajwa Wedding Pics: ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ (Rubina Bajwa) ਅੱਜ ਗੁਰਬਖਸ਼ ਸਿੰਘ ਚਾਹਲ (Gurbaksh Singh Chahal) ਨਾਲ ਵਿਆਹ ਦੇ ਬੰਧਨ 'ਚ ਬੱਝ ਗਈ ਹੈ। ਦੋਵਾਂ ਨੇ 26 ਅਕਤੂਬਰ ਨੂੰ (ਕੈਨੇਡਾ ਦੇ ਸਮੇਂ ਅਨੁਸਾਰ) ਵਿਆਹ ਕੀਤਾ ਹੈ, ਜਿਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਫਿਲਹਾਲ ਆਪਣੀ ਜ਼ਿੰਦਗੀ ਨੂੰ ਨਵਾਂ ਮੋੜ੍ਹ ਦਿੰਦੇ ਹੋਏ ਰੁਬੀਨਾ ਬਾਜਵਾ ਨੇ ਭਾਰਤੀ-ਅਮਰੀਕੀ ਉਦਯੋਗਪਤੀ ਗੁਰਬਖਸ਼ ਸਿੰਘ ਚਹਿਲ (Gurbaksh Singh Chahal) ਨਾਲ ਵਿਆਹ ਰਚਾ ਲਿਆ ਹੈ। Rubina Bajwa Wedding Pics ਇਸ ਤੋਂ ਪਹਿਲਾਂ ਵਿਆਹ ਵਾਲੇ ਘਰ 'ਚੋਂ ਕਈ ਸਾਰੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਇਹ ਸਾਫ਼ ਪਤਾ ਲਗਦਾ ਹੈ ਕਿ ਬਾਜਵਾ ਫ਼ੈਮਿਲੀ 'ਚ ਵਿਆਹ ਦੀਆਂ ਖੂਬ ਰੌਣਕਾਂ ਲੱਗੀਆਂ ਹੋਈਆਂ ਸਨ। ਰੁਬੀਨਾ ਕਈ ਪੰਜਾਬੀ ਫਿਲਮਾਂ ਵਿੱਚ ਕੰਮ ਕਰਦੇ ਹੋਏ ਨਜ਼ਰ ਆਈ, ਹਾਲਾਂਕਿ ਅਦਾਕਾਰਾ ਨੂੰ ਭੈਣ ਨੀਰੂ ਬਾਜਵਾ ਵਰਗੀ ਉਪਲੱਬਧੀ ਹਾਸਿਲ ਨਹੀਂ ਹੋਈ। RubinaBajwaGurbakshChahalmarriage ਅਦਾਕਾਰਾ ਨੀਰੂ ਬਾਜਵਾ ਵੀ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵਿਆਹ ਦੇ ਹਰ ਫ਼ੰਕਸ਼ਨ ਦੀਆਂ ਤਸਵੀਰਾਂ ਪੋਸਟ ਕਰ ਰਹੀ ਹੈ। ਹਾਲ ਹੀ 'ਚ ਅਦਾਕਾਰਾ ਰੁਬੀਨਾ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪਤੀ ਗੁਰਬਖਸ਼ ਸਿੰਘ ਚਾਹਲ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। rubinabajwamarriagepicturesviral ਇਹ ਤਸਵੀਰਾਂ ਰੁਬੀਨਾ ਨੇ ਆਪਣੇ ਵਿਆਹ ਤੋਂ ਠੀਕ ਕੁੱਝ ਘੰਟੇ ਪਹਿਲਾਂ ਸ਼ੇਅਰ ਕੀਤੀਆਂ ਸਨ। ਇਸ ਤੋਂ ਇਲਾਵਾ ਬੀਤੇ ਦਿਨੀਂ ਨੀਰੂ ਬਾਜਵਾ ਨੇ ਵੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜੋ ਰੁਬਿਨਾ ਦੇ ਵਿਆਹ ਦੀਆਂ ਰਸਮਾਂ ਦੀਆਂ ਸਨ। Rubina Bajwa marriage ਇਹ ਵੀ ਪੜ੍ਹੋ: EXCLUSIVE: ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਸਰਕਾਰ ਦੀ ਨਵੀਂ ਪਾਲਿਸੀ 'ਚ ਰਾਖਵਾਂਕਰਨ ਬਣ ਸਕਦਾ ਵੱਡਾ ਮੁੱਦਾ ਦੱਸਣਯੋਗ ਹੈ ਕਿ ਰੁਬੀਨਾ ਬਾਜਵਾ ਹਾਲ ਹੀ 'ਚ ਫ਼ਿਲਮ 'ਤੇਰੀ ਮੇਰੀ ਗੱਲ ਬਣ ਗਈ' 'ਚ ਅਖਿਲ ਨਾਲ ਨਜ਼ਰ ਆਈ ਸੀ। ਇਹ ਫ਼ਿਲਮ ਦਰਸ਼ਕਾਂ ਨੂੰ ਪਸੰਦ ਨਹੀਂ ਆਈ ਸੀ। ਇਸ ਦੇ ਨਾਲ-ਨਾਲ ਉਹ ਆਪਣੀ ਭੈਣ ਨੀਰੂ ਬਾਜਵਾ ਤੇ ਰੌਸ਼ਨ ਪ੍ਰਿੰਸ ਨਾਲ ਫ਼ਿਲਮ 'ਬਿਊਟੀਫ਼ੁਲ ਬਿੱਲੋ' 'ਚ ਵੀ ਨਜ਼ਰ ਆਈ ਸੀ। -PTC News


Top News view more...

Latest News view more...

PTC NETWORK