ਰੁਚਿਰਾ ਕੰਬੋਜ ਨੂੰ ਸੰਯੁਕਤ ਰਾਸ਼ਟਰ 'ਚ ਭਾਰਤ ਦੀ ਸਥਾਈ ਪ੍ਰਤੀਨਿਧੀ ਕੀਤਾ ਨਿਯੁਕਤ
ਚੰਡੀਗੜ੍ਹ: ਰੁਚਿਰਾ ਕੰਬੋਜ ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਵਿੱਚ ਅੱਜ ਭਾਰਤ ਦੀ ਸਥਾਈ ਪ੍ਰਤੀਨਿਧੀ ਨਿਯੁਕਤ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੰਬੋਜ 1987 ਬੈਚ ਦੇ ਭਾਰਤੀ ਵਿਦੇਸ਼ ਸੇਵਾ (IFS) ਅਧਿਕਾਰੀ ਹਨ। ਕੰਬੋਜ ਇਸ ਸਮੇਂ ਭੂਟਾਨ ਵਿੱਚ ਭਾਰਤੀ ਰਾਜਦੂਤ ਵਜੋਂ ਤਾਇਨਾਤ ਹਨ। ਰੁਚਿਰਾ ਕੰਬੋਜ ਸੰਯੁਕਤ ਰਾਸ਼ਟਰ ਵਿੱਚ ਭਾਰਤੀ ਸਫ਼ੀਰ ਵਜੋਂ ਟੀ ਐੱਸ ਤ੍ਰਿਮੂਰਤੀ ਦੀ ਥਾਂ ਲੈਣਗੇ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਰੁਚਿਰਾ ਕੰਬੋਜ ਛੇਤੀ ਹੀ ਆਪਣਾ ਅਹੁਦਾ ਸੰਭਾਲ ਲੈਣਗੇ। ਇਹ ਵੀ ਪੜ੍ਹੋ:ਕੋਰਟ ਨੇ ਆਈਏਐਸ ਸੰਜੇ ਪੋਪਲੀ ਤੇ ਸਹਾਇਕ ਨੂੰ ਪੁਲਿਸ ਰਿਮਾਂਡ ‘ਤੇ ਭੇਜਿਆ -PTC News