Sun, Jan 12, 2025
Whatsapp

Russia-Ukraine Conflict: ਯੂਕਰੇਨ 'ਚ ਫਸੇ ਭਾਰਤੀਆਂ ਲਈ ਸਰਕਾਰ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

Reported by:  PTC News Desk  Edited by:  Manu Gill -- February 24th 2022 01:12 PM -- Updated: February 24th 2022 01:41 PM
Russia-Ukraine Conflict: ਯੂਕਰੇਨ 'ਚ ਫਸੇ ਭਾਰਤੀਆਂ ਲਈ ਸਰਕਾਰ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

Russia-Ukraine Conflict: ਯੂਕਰੇਨ 'ਚ ਫਸੇ ਭਾਰਤੀਆਂ ਲਈ ਸਰਕਾਰ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

Russia-Ukraine Conflict: ਪਿਛਲੇ ਕੁਝ ਦਿਨਾਂ ਤੋਂ ਯੂਕਰੇਨ ਅਤੇ ਰੂਸ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਜੋ ਕਿ ਘੱਟਣ ਦੀ ਬਜਾਏ ਵਧਦਾ ਜਾ ਰਿਹਾ ਹੈ। ਜਿਸ ਦੇ ਨਾਲ ਭਾਰਤ ਦੀ ਚਿੰਤਾ ਵੀ ਵੱਧ ਗਈ ਹੈ। ਭਾਰਤ ਦੇ ਲੋਕ ਯੂਕਰੇਨ ਵਿੱਚ ਫਸੇ ਆਪਣੇ ਪਰਿਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਲਗਭਗ 18,000 ਭਾਰਤੀ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ। ਜਿਨ੍ਹਾਂ 'ਚੋਂ ਜ਼ਿਆਦਾਤਰ ਵਿਦਿਆਰਥੀ ਹਨ ਜੋ ਉੱਥੇ ਡਾਕਟਰੀ ਦੀ ਪੜ੍ਹਾਈ ਕਰਨ ਗਏ ਹਨ। ਇਨ੍ਹਾਂ ਲੋਕਾਂ ਦੁਆਰਾ  ਸਰਕਾਰ ਵਲੋਂ  ਮਦਦ ਦੀ ਅਪੀਲ ਕੀਤੀ ਗਈ ਹੈ। ਇਸ ਦੌਰਾਨ ਇਕ ਅਹਿਮ ਫੈਸਲਾ ਲੈਂਦੇ ਹੋਏ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਭਾਰਤ ਅਤੇ ਯੂਕਰੇਨ ਵਿਚਾਲੇ ਉਡਾਣਾਂ 'ਤੇ ਲੱਗੀ ਪਾਬੰਦੀ ਹਟਾ ਦਿੱਤੀ ਸੀ। ਹੁਣ ਭਾਰਤ ਅਤੇ ਯੂਕਰੇਨ ਵਿਚਾਲੇ ਸਾਰੀਆਂ  ਲਾਈਟਾਂ ਉੱਡ ਸਕਦੀਆਂ ਹਨ।
Russia-Ukraine war: 24-hour helpline for Indians in Ukraine
ਦੱਸ ਦਈਏ ਕਿ ਕੋਰੋਨਾ ਮਹਾਮਾਰੀ ਦੇ ਚਲਦਿਆਂ ਅੰਤਰਰਾਸ਼ਟਰੀ ਉਡਾਣਾਂ ਨੂੰ ਪੂਰੀ ਤਰ੍ਹਾਂ ਸ਼ੁਰੂ ਨਹੀਂ ਕੀਤਾ ਗਿਆ ਹੈ ਪਰ ਜਿਹੜੀਆਂ ਉਡਾਣਾਂ ਉਡਾਣ ਭਰ ਰਹੀਆਂ ਹਨ, ਉਹ ਬਾਇਓ ਬੱਬਲ ਸਮਝੌਤੇ ਤਹਿਤ ਉਡਾਣ ਭਰ ਰਹੀਆਂ ਹਨ। ਇਸ ਕਾਰਨ ਉਡਾਣਾਂ ਦੀ ਗਿਣਤੀ ਸੀਮਤ ਕਰ ਦਿੱਤੀ ਗਈ ਹੈ। ਯੂਕਰੇਨ ਵਿੱਚ ਫਸੇ ਭਾਰਤੀਆਂ ਨੇ ਯੂਕਰੇਨ ਵਿੱਚ ਭਾਰਤੀ ਦੂਤਾਵਾਸ ਤੋਂ ਉਡਾਣਾਂ ਨਾ ਮਿਲਣ ਦੀ ਸ਼ਿਕਾਇਤ ਕੀਤੀ ਸੀ।
ਇਸ ਤੋਂ ਬਾਅਦ, ਨਾਗਰਿਕ ਹਵਾਬਾਜ਼ੀ ਮੰਤਰਾਲੇ (ਐਮਓਸੀਏ) ਨੇ ਯੂਕਰੇਨ ਤੋਂ ਸੀਮਤ ਗਿਣਤੀ ਵਿੱਚ ਉਡਾਣਾਂ 'ਤੇ ਪਾਬੰਦੀ ਹਟਾ ਦਿੱਤੀ ਹੈ। ਹੁਣ ਏਅਰਲਾਈਨਜ਼ ਕਿਸੇ ਵੀ ਤਰ੍ਹਾਂ ਦੀਆਂ ਉਡਾਣਾਂ ਚਲਾ ਸਕਦੀਆਂ ਹਨ। ਇਸ ਦੇ ਨਾਲ ਹੀ ਵਿਸ਼ੇਸ਼ ਚਾਰਟਰਡ ਉਡਾਣਾਂ ਵੀ ਚਲਾਈਆਂ ਜਾ ਸਕਦੀਆਂ ਹਨ।
Russia-Ukraine war: 24-hour helpline for Indians in Ukraine
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਭਾਰਤੀ ਦੂਤ ਨੇ ਇੱਕ ਐਡਵਾਇਜ਼ਰੀ ਜਾਰੀ ਕਰਕੇ ਯੂਕਰੇਨ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਅਤੇ ਹੋਰ ਨਾਗਰਿਕਾਂ ਨੂੰ ਘਰ ਪਰਤਣ ਦੀ ਸਲਾਹ ਦਿੱਤੀ ਸੀ। ਦੂਤਾਵਾਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਜਿਨ੍ਹਾਂ ਭਾਰਤੀ ਅਤੇ ਵਿਦਿਆਰਥੀਆਂ ਨੂੰ ਇੱਥੇ ਰਹਿਣ ਦੀ ਲੋੜ ਨਹੀਂ ਹੈ, ਉਨ੍ਹਾਂ ਨੂੰ ਆਪਣੇ ਦੇਸ਼ ਵਾਪਸ ਜਾਣਾ ਚਾਹੀਦਾ ਹੈ।ਸਰਕਾਰ ਨੇ ਯੂਕਰੇਨ ਵਿੱਚ ਰਹਿ ਰਹੇ ਭਾਰਤੀਆਂ ਨੂੰ ਸੰਜਮ ਵਰਤਣ ਦੀ ਸਲਾਹ ਦਿੱਤੀ ਹੈ। ਭਾਰਤੀ ਦੂਤਾਵਾਸ ਨੇ ਨਾਗਰਿਕਾਂ ਨੂੰ ਘਬਰਾਉਣ ਦੀ ਅਪੀਲ ਕੀਤੀ ਹੈ। ਜੋ ਭਾਰਤ ਵਾਪਸ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵਪਾਰਕ ਉਡਾਣਾਂ 'ਤੇ ਟਿਕਟ ਲੈਣ ਦੀ ਵੀ ਸਲਾਹ ਦਿੱਤੀ ਗਈ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਦੱਸਿਆ ਕਿ ਯੂਕਰੇਨ ਦੀ ਸਥਿਤੀ ਦੇ ਮੱਦੇਨਜ਼ਰ ਨਵੀਂ ਦਿੱਲੀ ਅਤੇ ਕੀਵ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮਦਦ ਲਈ ਇੱਕ ਹੈਲਪਲਾਈਨ ਨੰਬਰ ਅਤੇ ਈਮੇਲ ਜਾਰੀ ਕੀਤੀ ਗਈ ਹੈ, ਜਿਸ 'ਤੇ 24X7 'ਤੇ ਸੰਪਰਕ ਕੀਤਾ ਜਾ ਸਕਦਾ ਹੈ।
Russia-Ukraine war: 24-hour helpline for Indians in Ukraine
ਦਿੱਲੀ ਵਿੱਚ ਬਣੇ ਕੰਟਰੋਲ ਰੂਮ ਦੇ ਸੰਪਰਕ ਵੇਰਵੇ:
ਫ਼ੋਨ ਨੰਬਰ: 1800118797 (ਟੋਲ ਫ੍ਰੀ), 91-11-23012113, 91-11-23014104, 91-11-23017905
ਫੈਕਸ: 91-11-23088124
ਈਮੇਲ: situationroom@mea.gov.in
ਕੀਵ ਵਿੱਚ ਬਣੇ ਕੰਟਰੋਲ ਰੂਮ ਦੇ ਸੰਪਰਕ ਵੇਰਵੇ:
ਫ਼ੋਨ ਨੰਬਰ: 380 997300428, 380 99730483
ਈਮੇਲ: cons1.kyiv@mea.gov.in
-PTC News

Top News view more...

Latest News view more...

PTC NETWORK