Russia Ukraine War: ਯੂਕਰੇਨ ਵੱਲੋਂ ਰੂਸ ਦੇ 3500 ਫ਼ੌਜੀ ਮਾਰਨ ਤੇ ਸੈਂਕੜੇ ਬੰਦੀ ਬਣਾਉਣ ਦਾ ਦਾਅਵਾ
ਚੰਡੀਗੜ੍ਹ : ਰੂਸ ਵੱਲੋਂ ਯੂਕਰੇਨ ਉਤੇ ਹਮਲੇ ਕਾਰਨ ਸੈਂਕੜੇ ਫ਼ੌਜੀ ਮਾਰੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ। ਰੂਸ ਵੀ ਯੂਕਰੇਨ ਦੇ ਫ਼ੌਜੀ ਮਾਰੇ ਜਾਣ ਦੇ ਦਾਅਵੇ ਕਰ ਰਿਹਾ ਹੈ ਅਤੇ ਯੂਕਰੇਨ ਵੀ ਰੂਸ ਦੇ ਫੌਜੀ ਮਾਰੇ ਜਾਣ ਦੇ ਦਾਅਵੇ ਕਰ ਰਿਹਾ ਹੈ। ਰੂਸੀ ਫ਼ੌਜਾਂ ਨੂੰ ਇਲਾਕੇ ਦੀ ਜਾਣਕਾਰੀ ਨਾ ਹੋਣ ਅਤੇ ਯੂਕਰੇਨੀ ਫ਼ੌਜ ਵੱਲੋਂ ਦਿੱਤੇ ਜਾ ਰਹੇ ਜਵਾਬ ਕਾਰਨ ਕੀਵ ਵਿੱਚ ਅੱਗੇ ਵਧਣ ਵਿੱਚ ਮੁਸ਼ਕਲ ਆ ਰਹੀ ਹੈ। ਇਕ ਰਿਪੋਰਟ ਮੁਤਾਬਕ ਰੂਸ ਦੇ 3500 ਜਵਾਨ ਮਾਰੇ ਗਏ ਹਨ ਜਦਕਿ 200 ਜਵਾਨਾਂ ਨੂੰ ਬੰਦੀ ਬਣਾਇਆ ਗਿਆ ਹੈ। ਮੁਲਕ ਦੇ ਰਾਸ਼ਟਰਪਤੀ ਵਲੋਦੋਮੀਰ ਜ਼ੇਲੇਂਸਕੀ ਨੇ ਅਮਰੀਕਾ ਵੱਲੋਂ ਉਸ ਨੂੰ ਸੁਰੱਖਿਅਤ ਕੱਢਣ ਦੀ ਦਿੱਤੀ ਗਈ ਪੇਸ਼ਕਸ ਨੂੰ ਇਹ ਆਖਦਿਆਂ ਨਕਾਰ ਦਿੱਤਾ ਹੈ ਕਿ ਉਹ ਮੁਲਕ ਵਿਚ ਰਹਿ ਕੇ ਹੀ ਲੜਨਗੇ।
ਰੂਸ ਦੇ ਤਰਜਮਾਨ ਦਮਿਤਰੀ ਪੇਸਕੋਵ ਨੇ ਕਿਹਾ ਹੈ ਕਿ ਯੂਕਰੇਨ ਵੱਲੋਂ ਵਾਰਤਾ ਤੋਂ ਇਨਕਾਰ ਕੀਤੇ ਜਾਣ ਮਗਰੋਂ ਫ਼ੌਜ ਨੇ ਮੁੜ ਕਾਰਵਾਈ ਕਰਦਿਆਂ ਹਮਲੇ ਤੇਜ਼ ਕਰ ਦਿੱਤੇ ਹਨ। ਉਧਰ ਯੂਕਰੇਨੀ ਫ਼ੌਜ ਮੁਤਾਬਕ ਰੂਸ ਦੇ 14 ਜਹਾਜ਼, 8 ਹੈਲੀਕਾਪਟਰ, 102 ਟੈਂਕ, 536 ਬੀਬੀਐਮ, 15 ਭਾਰੀ ਮਸ਼ੀਨਗੰਨਾਂ ਅਤੇ ਇਕ ਬੀਯੂਕੇ ਮਿਜ਼ਾਈਲ ਨਸ਼ਟ ਕੀਤੀਆਂ ਗਈਆਂ ਹਨ। ਯੂਕਰੇਨ ਉਤੇ ਹਮਲੇ ਤੋਂ ਬਾਅਦ ਰੂਸ ਦੀ ਫ਼ੌਜ ਰਾਜਧਾਨੀ ਕੀਵ ਦੇ ਅੰਦਰ ਪਹੁੰਚ ਗਈ ਹੈ ਅਤੇ ਉਥੇ ਲੜਾਈ ਜਾਰੀ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਪਨਾਹ ਲੈਣ ਲਈ ਕਿਹਾ ਹੈ। ਰੂਸੀ ਫ਼ੌਜਾਂ ਨੂੰ ਇਲਾਕੇ ਦੀ ਜਾਣਕਾਰੀ ਨਾ ਹੋਣ ਅਤੇ ਯੂਕਰੇਨੀ ਫ਼ੌਜ ਵੱਲੋਂ ਦਿੱਤੇ ਜਾ ਰਹੇ ਜਵਾਬ ਕਾਰਨ ਕੀਵ ਵਿਚ ਅੱਗੇ ਵਧਣ ਵਿਚ ਮੁਸ਼ਕਲ ਆ ਰਹੀ ਹੈ।
ਰਿਪੋਰਟ ਮੁਤਾਬਕ ਰੂਸ ਦੇ 3500 ਜਵਾਨ ਮਾਰੇ ਗਏ ਹਨ ਜਦਕਿ 200 ਜਵਾਨਾਂ ਨੂੰ ਬੰਦੀ ਬਣਾਇਆ ਗਿਆ ਹੈ। ਮੁਲਕ ਦੇ ਰਾਸ਼ਟਰਪਤੀ ਵਲੋਦੋਮੀਰ ਜ਼ੇਲੇਂਸਕੀ ਨੇ ਅਮਰੀਕਾ ਵੱਲੋਂ ਉਸ ਨੂੰ ਸੁਰੱਖਿਅਤ ਕੱਢਣ ਦੀ ਦਿੱਤੀ ਗਈ ਪੇਸ਼ਕਸ ਨੂੰ ਇਹ ਆਖਦਿਆਂ ਨਕਾਰ ਦਿੱਤਾ ਹੈ ਕਿ ਉਹ ਮੁਲਕ ਵਿਚ ਰਹਿ ਕੇ ਹੀ ਲੜਨਗੇ। ਕੀਵ ਦੇ ਮੇਅਰ ਨੇ ਸ਼ਹਿਰ ਵਿਚ ਕਰਫਿਊ ਦਾ ਸਮਾਂ ਸ਼ਾਮ 5 ਵਜੇ ਤੋਂ ਅਗਲੀ ਸਵੇਰ 8 ਵਜੇ ਤੱਕ ਕਰ ਦਿੱਤਾ ਹੈ। ਪਹਿਲਾਂ ਇਹ ਰਾਤ 10 ਵਜੇ ਤੋਂ ਸਵੇਰੇ 7 ਵਜੇ ਤੱਕ ਲਗਾਇਆ ਗਿਆ ਸੀ। ਇਸ ਦੌਰਾਨ ਨਾਟੋ ਨੇ ਪੂਰਬ ਵਿੱਚ ਆਪਣੇ ਮੈਂਬਰ ਮੁਲਕਾਂ ਦੀ ਰਾਖੀ ਵਿੱਚ ਮਦਦ ਲਈ ਗਠਜੋੜ ਦੀ ਫ਼ੌਜ ਭੇਜਣ ਦਾ ਫ਼ੈਸਲਾ ਲਿਆ ਹੈ।
ਨਾਟੋ ਨੇ ਇਹ ਨਹੀਂ ਦੱਸਿਆ ਹੈ ਕਿ ਕਿੰਨੀ ਕੁ ਫ਼ੌਜ ਤਾਇਨਾਤ ਕੀਤੀ ਜਾਵੇਗੀ ਪਰ ਇਹ ਧਰਤੀ, ਸਮੁੰਦਰ ਅਤੇ ਹਵਾਈ ਖੇਤਰ ਉਤੇ ਸਰਗਰਮ ਰਹੇਗੀ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਯੂਕਰੇਨ ਨੂੰ ਵਾਧੂ ਸੁਰੱਖਿਆ ਮਦਦ ਦੇਣ ਲਈ 35 ਕਰੋੜ ਡਾਲਰ ਦੇ ਪੱਤਰ ਉਤੇ ਦਸਤਖ਼ਤ ਕੀਤੇ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਨੇ ਚਿਤਾਵਨੀ ਦਿੱਤੀ ਕਿ ਯੂਕਰੇਨ ਉਤੇ ਰੂਸ ਦੇ ਹਮਲੇ ਕਾਰਨ ਯੂਰਪੀਅਨ ਲੋਕਾਂ ਲਈ ਗੰਭੀਰ ਸਿੱਟੇ ਨਿਕਲਣਗੇ।
ਇਹ ਵੀ ਪੜ੍ਹੋ : Russia Ukraine War: ਯੂਕਰੇਨ 'ਚ ਰੂਸ ਨੇ ਉਡਾਈ ਗੈਸ ਪਾਈਪਲਾਈਨ, ਚਾਰ ਪਾਸੇ ਫੈਲੀ ਜ਼ਹਿਰੀਲੀ ਹਵਾ