Russia-Ukraine war: ਯੂਕਰੇਨ ਨੇ PM ਮੋਦੀ ਤੋਂ ਮੰਗੀ ਮਦਦ
ਨਵੀਂ ਦਿੱਲੀ: ਯੂਕਰੇਨ ਉੱਤੇ ਰੂਸ ਵੱਲੋਂ ਹਮਲੇ ਕੀਤੇ ਜਾ ਰਹੇ ਹਨ। ਉਥੇ ਹੀ ਯੂਕਰੇਨ ਦੁਨੀਆ ਭਰ ਦੇ ਵੱਡੇ ਦੇਸ਼ਾਂ ਨੂੰ ਇਸ ਮਾਮਲੇ 'ਚ ਮਦਦ ਕਰਨ ਦੀ ਅਪੀਲ ਕੀਤੀ ਹੈ।ਇਸ ਦੌਰਾਨ ਯੂਕਰੇਨ ਨੇ ਭਾਰਤ ਤੋਂ ਵੀ ਮਦਦ ਮੰਗੀ ਹੈ। ਯੂਕਰੇਨ ਦੇ ਰਾਜਦੂਤ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਦਦ ਦੇਣ ਦੀ ਬੇਨਤੀ ਕੀਤੀ ਹੈ। ਉਥੇ ਹੀ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਕਿਹਾ ਹੈ ਕਿ ਰੂਸੀ ਫੌਜਾਂ ਚੋਰਨੋਬਿਲ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਸਾਡੇ ਰਾਖੇ ਆਪਣੀਆਂ ਜਾਨਾਂ ਦੇ ਰਹੇ ਹਨ ਤਾਂ ਜੋ 1986 ਦਾ ਦੁਖਾਂਤ ਦੁਹਰਾਇਆ ਨਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਪੂਰੇ ਯੂਰਪ ਦੇ ਵਿਰੁੱਧ ਜੰਗ ਦਾ ਐਲਾਨ ਹੈ। ਯੂਕਰੇਨ ਦੇ ਰਾਜਦੂਤ ਇਗੋਰ ਪੋਲੀਖਾ ਦਾ ਕਹਿਣਾ ਹੈ ਕਿ ਭਾਰਤ ਅਤੇ ਰੂਸ ਦੇ ਸਬੰਧ ਚੰਗੇ ਹਨ। ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੇ ਤਣਾਅ 'ਚ ਭਾਰਤ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੂੰ ਰੂਸ ਦੇ ਰਾਸ਼ਟਰਪਤੀ ਪੁਤਿਨ ਅਤੇ ਸਾਡੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਤੁਰੰਤ ਸੰਪਰਕ ਕਰਨ ਦੀ ਅਪੀਲ ਕੀਤੀ ਹੈ। ਇਹ ਵੀ ਪੜ੍ਹੋ:Russia-Ukraine war: ਰੂਸੀ ਫੌਜੀ ਕਾਰਵਾਈ ਦੇ ਵਿਚਕਾਰ ਯੂਕਰੇਨੀ ਵੈੱਬਸਾਈਟ 'ਤੇ ਹੋਏ ਸਾਈਬਰ ਹਮਲੇ -PTC News