ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਫ਼ਰੀਦਕੋਟ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ
ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਫ਼ਰੀਦਕੋਟ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ:ਫ਼ਰੀਦਕੋਟ : ਪੰਜਾਬ 'ਚ ਗਰਮੀ ਵੱਧਣ ਦੇ ਨਾਲ-ਨਾਲ ਸਿਆਸਤ ਵੀ ਗਰਮ ਹੁੰਦੀ ਨਜ਼ਰ ਆਉਣ ਲੱਗ ਪਈ ਹੈ।ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ - ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਹੁਣ ਇਸ ਵੇਲੇ ਪੰਜਾਬ 'ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ।
[caption id="attachment_287943" align="aligncenter" width="300"] ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਫ਼ਰੀਦਕੋਟ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption]
ਇਸ ਤਰ੍ਹਾਂ ਲੋਕ ਸਭਾ ਹਲਕਾ ਰਾਖਵਾਂ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਆਪਣੇ ਸਮਰਥਕਾਂ ਸਮੇਤ ਅੱਜ ਆਪਣੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਧਿਕਾਰੀ ਕੁਮਾਰ ਸੌਰਭ ਰਾਜ ਦੇ ਦਫ਼ਤਰ ਵਿਖੇ ਭਰੇ ਹਨ।ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਹਲਕਾ ਫ਼ਰੀਦਕੋਟ ਦੇ ਇੰਚਾਰਜ ਪਰਮ ਬੰਸ ਸਿੰਘ ਰੋਮਾਣਾ ਅਤੇ ਭਾਜਪਾ ਆਗੂ ਸੁਨੀਤਾ ਗਰਗ ਹਾਜ਼ਰ ਸਨ।
[caption id="attachment_287941" align="aligncenter" width="300"]
ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਫ਼ਰੀਦਕੋਟ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਮਾਤਾ ਅਵਤਾਰ ਕੌਰ ਦੀਆਂ ਅਸਥੀਆਂ ਗੁਰਦਵਾਰਾ ਪਤਾਲਪੁਰੀ (ਕੀਰਤਪੁਰ ਸਾਹਿਬ) ਵਿਖੇ ਜਲ ਪ੍ਰਵਾਹ
ਦੱਸ ਦੇਈਏ ਕਿ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਲਜ਼ਾਰ ਸਿੰਘ ਰਣੀਕੇ ,ਕਾਂਗਰਸ ਕਾਂਗਰਸ ਵੱਲੋਂ ਪ੍ਰਸਿੱਧ ਲੋਕ ਗਾਇਕ ਮੁਹੰਮਦ ਸਦੀਕ,ਆਮ ਦਮੀ ਪਾਰਟੀ ਵੱਲੋਂ ਪ੍ਰੋ. ਸਾਧੂ ਸਿੰਘ ਅਤੇ ਸੁਖਪਾਲ ਖਹਿਰਾ ਨੇ ਆਪਣੀ 'ਪੰਜਾਬੀ ਏਕਤਾ ਪਾਰਟੀ' ਵਲੋਂ ਵਿਧਾਇਕ ਬਲਦੇਵ ਸਿੰਘ ਨੂੰ ਚੋਣ ਮੈਦਾਨ ਵਿੱਚ ਹਨ।