ਲੋਕ ਸਭਾ ਚੋਣਾਂ 2019 : ਕੇਂਦਰੀ ਮੰਤਰੀ ਅਤੇ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ
ਲੋਕ ਸਭਾ ਚੋਣਾਂ 2019 : ਕੇਂਦਰੀ ਮੰਤਰੀ ਅਤੇ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ:ਬਠਿੰਡਾ : ਪੰਜਾਬ 'ਚ ਗਰਮੀ ਵੱਧਣ ਦੇ ਨਾਲ-ਨਾਲ ਸਿਆਸਤ ਵੀ ਗਰਮ ਹੁੰਦੀ ਨਜ਼ਰ ਆਉਣ ਲੱਗ ਪਈ ਹੈ।ਇਸ ਵੇਲੇ ਪੂਰੇ ਦੇਸ਼ ਅੰਦਰ ਲੋਕ ਸਭਾ ਚੋਣਾਂ 2019 ਦਾ ਦੌਰ ਚੱਲ ਰਿਹਾ ਹੈ।ਜਿਸ ਦੌਰਾਨ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।ਪੰਜਾਬ 'ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ।
[caption id="attachment_287843" align="aligncenter" width="300"] ਲੋਕ ਸਭਾ ਚੋਣਾਂ 2019 : ਕੇਂਦਰੀ ਮੰਤਰੀ ਅਤੇ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption]
ਇਸ ਤਰ੍ਹਾਂ ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਕਾਗਜ਼ ਭਰਿਆ ਹੈ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮੌਜੂਦ ਸਨ।
[caption id="attachment_287845" align="aligncenter" width="300"]
ਲੋਕ ਸਭਾ ਚੋਣਾਂ 2019 : ਕੇਂਦਰੀ ਮੰਤਰੀ ਅਤੇ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption]
ਇਸ ਦੌਰਾਨ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਕੇਂਦਰੀ ਮੰਤਰੀ ਅਤੇ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ 'ਚ ਰੋਡ ਸ਼ੋਅ ਕੱਢਿਆ ਹੈ।ਇਸ ਦੌਰਾਨ ਓਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਸਮੇਤ ਹੋਰ ਵੀ ਆਗੂ ਮੌਜੂਦ ਸਨ।ਇਸ ਦੌਰਾਨ ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ ਹੈ।
[caption id="attachment_287846" align="aligncenter" width="300"]
ਲੋਕ ਸਭਾ ਚੋਣਾਂ 2019 : ਕੇਂਦਰੀ ਮੰਤਰੀ ਅਤੇ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : ਮਹੇਸ਼ਇੰਦਰ ਸਿੰਘ ਗਰੇਵਾਲ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ
ਦੱਸ ਦੇਈਏ ਕਿ ਕਾਂਗਰਸ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ , ਆਮ ਆਦਮੀ ਪਾਰਟੀ ਨੇ ਪ੍ਰੋਫੈਸਰ ਬਲਜਿੰਦਰ ਕੌਰ ,ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਸੁਖਪਾਲ ਖਹਿਰਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀਰਵਾਰ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਕਾਗ਼ਜ਼ ਸਬੰਧਿਤ ਅਧਿਕਾਰੀ ਕੋਲ ਜਮਾਂ ਕਰਵਾਏ ਸਨ।
-PTCNews