ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ’ਤੇ ਕੇਸਾਂ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖਤ ਨਿਖੇਧੀ
ਅੰਮ੍ਰਿਤਸਰ, 13 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਕੇਸਾਂ ਦੀ ਕੀਤੀ ਬੇਅਦਬੀ ਦੀ ਸਖਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਉਨ੍ਹਾਂ ਕਿਹਾ ਕਿ ਰਾਜਸਥਾਨ ਅੰਦਰ ਵਾਪਰੀ ਇਹ ਘਟਨਾ ਅਤੀ ਦੁਖਦਾਈ ਹੈ, ਜਿਸ ਨਾਲ ਸਿੱਖ ਕੌਮ ਦੇ ਮਨ ਅੰਦਰ ਭਾਰੀ ਰੋਸ ਤੇ ਰੋਹ ਹੈ।
ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾਂ ਹੀ ਲੋੜਵੰਦਾਂ ਦੀ ਸਹਾਇਤਾ ਲਈ ਤਿਆਰ ਰਹਿੰਦੇ ਹਨ। ਮੌਜੂਦਾ ਸਮੇਂ ਕੋਰੋਨਾ ਮਹਾਂਮਾਰੀ ਦੌਰਾਨ ਜਦੋਂ ਚਾਰੇ ਪਾਸੇ ਹਾਹਾਕਾਰ ਮੱਚੀ ਹੋਈ ਹੈ, ਤਾਂ ਸਿੱਖਾਂ ਨੇ ਬਿਨਾ ਕਿਸੇ ਭਿੰਨ-ਭੇਦ ਦੇ ਲੋੜਵੰਦਾਂ ਦੀ ਸਹਾਇਤਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਿੱਖਾਂ ਵੱਲੋਂ ਕੀਤੀ ਨਿਰਸਵਾਰਥ ਸੇਵਾ ਨੂੰ ਦੁਨੀਆਂ ਅੰਦਰ ਸਰਾਇਆ ਜਾ ਰਿਹਾ ਹੈ, ਪ੍ਰੰਤੂ ਦੂਸਰੇ ਪਾਸੇ ਸਿੱਖਾਂ ਨਾਲ ਵਧੀਕੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਰਾਜਸਥਾਨ ਅੰਦਰ ਸਿੱਖ ਨੌਜਵਾਨ ਦੀ ਕੁੱਟਮਾਰ ਮੰਦਭਾਗੀ ਗਲ ਹੈ, ਜਿਸ ਨੂੰ ਸਰਕਾਰਾਂ ਨੂੰ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ।A Sikh man was beaten brutally in Rajasthan. It is not less than mob lynching. Happened in Rajasthan.pic.twitter.com/jCkPTJXnUt — Sandeep Singh (@PunYaab) May 12, 2021