ਗਿੱਦੜਬਾਹਾ ਤੋਂ ਅਕਾਲੀ ਵਿਧਾਇਕ ਡਿੰਪੀ ਢਿੱਲੋਂ ਨੂੰ ਸਦਮਾ, ਪਿਤਾ ਦਾ ਕੋਰੋਨਾ ਨਾਲ ਹੋਇਆ ਦਿਹਾਂਤ
ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਉਸ ਵੇਲੇ ਸਦਮਾ ਲੱਗਿਆ ਜਦ ਉਹਨਾਂ ਦੇ ਪਿਤਾ ਸ. ਸ਼ਿਵਰਾਜ ਸਿੰਘ ਢਿੱਲੋਂ ਦੀ ਮੌਤ ਦੀ ਖਬਰ ਹਾਸਿਲ ਹੋਈ , ਮਿਲੀ ਜਾਣਕਾਰੀ ਮੁਤਾਬਿਕ ਉਹ ਬੀਤੇ ਦਿਨੀਂ ਕੋਰੋਨਾ ਪਾਜਟਿਵ ਆਏ ਸਨ ਅਤੇ ਉਹਨਾਂ ਦਾ ਚੰਡੀਗੜ੍ਹ ਵਿਖੇ ਇਲਾਜ ਚਲ ਰਿਹਾ ਸੀ ।ਜਿਥੇ ਉਹਨਾਂ ਆਖਰੀ ਸਾਹ ਲਏ।
READ MORE : ਪੰਜਾਬ ‘ਚ ਕੋਰੋਨਾ ਦਾ ਕਹਿਰ, 76 ਹੋਰ ਲੋਕਾਂ ਦੀ ਮੌਤ, 24 ਘੰਟੇ ‘ਚ...
ਇਸ ਮੰਦਭਾਗੀ ਖਬਰ ਤੋਂ ਬਾਅਦ ਡਿੰਪੀ ਢਿੱਲੋਂ ਦੇ ਪਰਿਵਾਰ ਨਾਲ ਸਿਆਸਤ ਜਗਤ ਦੇ ਕਈ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ , ਇਸ ਦੇ ਨਾਲ ਹੀ ਸ਼ਿਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਹਨਾਂ ਦੇ ਸ.ਸ਼ਿਵਰਾਜ ਢਿਲੋਂ ਦੇ ਇੰਝ ਅਕਾਲ ਚਲਾਣੇ ਬਾਰੇ ਜਾਣ ਕੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ "ਗਿੱਦੜਬਾਹਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਸਨੀ ਢਿੱਲੋਂ ਦੇ ਪਿਤਾ ਸ. ਸ਼ਿਵਰਾਜ ਸਿੰਘ ਢਿੱਲੋਂ ਜੀ ਦੇ ਦਿਹਾਂਤ ਬਾਰੇ ਜਾਣ ਕੇ ਦੁੱਖ ਲੱਗਿਆ। ਸਮੂਹ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ, ਅਕਾਲ ਪੁਰਖ ਦੇ ਚਰਨਾਂ ਵਿੱਚ ਮੇਰੀ ਅਰਦਾਸ ਹੈ ਕਿ ਉਹ ਵਿੱਛੜੀ ਰੂਹ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ ਤੇ ਪਰਿਵਾਰ ਨੂੰ ਹੌਸਲਾ ਬਖਸ਼ਣ।"
Pained to learn about the demise of S. Shivraj Singh Dhillon Ji, father of @Akali_Dal_ Gidderbaha in charge Hardeep Singh 'Dimpy' Dhillon and Sunny Dhillon. My thoughts and prayers are with the bereaved family. pic.twitter.com/zYzvfp63fl — Sukhbir Singh Badal (@officeofssbadal) April 26, 2021