ਕਾਂਗਰਸ ਦੀ ਵਾਅਦਾ ਖ਼ਿਲਾਫ਼ੀ ਦੇ ਰੋਸ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਲਾਏ ਗਏ ਧਰਨੇ
ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਹੁਕਮਾਂ ਤੇ 8 ਮਾਰਚ ਨੂੰ 117 ਹਲਕਿਆਂ ਚ ਧਰਨੇ ਦਾ ਐਲਾਨ ਕੀਤਾ ਸੀ ਉਸ ਸਬੰਧ ਚ ਅੱਜ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਹਲਕੇ ਚ ਧਰਨਾ ਦਿੱਤਾ ਜਾ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਚੋਣ ਮੈਨੀਫੈਸਟੋ ਵਿੱਚ ਦਰਜ ਸਰਕਾਰ ਵੱਲੋਂ ਪੂਰੇ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਧਰਨੇ ਲਾਏ ਗਏ |
ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਨੇ ਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ ‘ਚ ਕੀਤਾ ਵਾਧਾ , ਪੜ੍ਹੋ ਪੂਰੀ ਜਾਣਕਾਰੀ
ਇਸ ਤਹਿਤ ਹਲਕਾ ਪੂਰਬੀ ਦੇ ਆਗੂ ਅਤੇ ਸਮੂਹ ਅਕਾਲੀ ਵਰਕਰਾਂ ਵੱਲੋਂ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਸੈਂਕੜਿਆਂ ਦੀ ਗਿਣਤੀ 'ਚ ਰੋਸ ਧਰਨਾ ਲਾਇਆ ਗਿਆ ਇਸ ਮੌਕੇ ਅਕਾਲੀ ਵਰਕਰਾਂ ਨੇ ਰੋਸ ਧਰਨੇ ਦੌਰਾਨ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਚ ਗੁਟਕਾ ਸਾਹਿਬ ਫੜ ਕੇ ਸੋਹੰ ਖਾਦੀ ਸੀ ਕਿ ਪੰਜਾਬ ਵਿਚੋਂ ਨਸ਼ਿਆਂ ਨੂੰ ਜਲਦੀ ਖ਼ਤਮ ਕੀਤਾ ਜਾਵੇਗਾ ਜੋ ਝੂਠ ਸਾਬਤ ਹੋਏ ਹਨ।
ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਸ਼੍ਰੋਮਣੀ ਅਕਾਲੀ ਦਲ ਹਲਕਾ ਟਾਂਡਾ ਵੱਲੋਂ ਅੱਜ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਬ ਤਹਿਸੀਲ ਟਾਂਡਾ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਦਿੱਤੇ ਗਏ ਵਿਸ਼ਾਲ ਰੋਸ ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਵਰਕਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।