Mon, Jul 22, 2024
Whatsapp

ਸ਼੍ਰੋਮਣੀ ਅਕਾਲੀ ਦਲ ਆਉਂਦੀਆਂ ਮਿਉਂਸਪਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੇਗਾ : ਸੁਖਬੀਰ ਸਿੰਘ ਬਾਦਲ

Reported by:  PTC News Desk  Edited by:  Shanker Badra -- December 22nd 2020 05:48 PM
ਸ਼੍ਰੋਮਣੀ ਅਕਾਲੀ ਦਲ ਆਉਂਦੀਆਂ ਮਿਉਂਸਪਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੇਗਾ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਆਉਂਦੀਆਂ ਮਿਉਂਸਪਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੇਗਾ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਆਉਂਦੀਆਂ ਮਿਉਂਸਪਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੇਗਾ : ਸੁਖਬੀਰ ਸਿੰਘ ਬਾਦਲ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪਾਰਟੀ ਵੱਲੋਂ ਆਉਂਦੀਆਂ ਮਿਉਂਸਪਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੀਆਂ ਜਾਣਗੀਆਂ ਅਤੇ ਉਹਨਾਂ ਨੇ ਪਾਰਟੀ ਆਬਜ਼ਰਵਰਾਂ ਨੂੰ ਆਖਿਆ ਕਿ ਪਾਰਟੀ ਦੇ ਉਮੀਦਵਾਰ 5 ਜਨਵਰੀ ਤੱਕ ਤੈਅ ਕਰ ਦਿੱਤੇ ਜਾਣਗੇ। [caption id="attachment_460021" align="aligncenter" width="300"]SAD will contest municipal elections on party symbol : <a href=Sukhbir Singh Badal" width="300" height="171" /> ਸ਼੍ਰੋਮਣੀ ਅਕਾਲੀ ਦਲ ਆਉਂਦੀਆਂ ਮਿਉਂਸਪਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੇਗਾ : ਸੁਖਬੀਰ ਸਿੰਘ ਬਾਦਲ[/caption] ਮੁਹਾਲੀ ਤੋਂ ਪਾਰਟੀ ਦੇ ਕੌਂਸਲਰਾਂ, ਸਾਬਕਾ ਕੌਂਸਲਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਸੰਭਾਵੀ ਉਮੀਦਵਾਰਾਂ ਨੂੰ ਆਖਿਆ ਕਿ ਉਹ ਆਪੋ ਆਪਣੀਆਂ ਅਰਜ਼ੀਆਂ 31 ਦਸੰਬਰ ਤੱਕ ਜਮ੍ਹਾਂ ਕਰਵਾ ਦੇਣ। [caption id="attachment_460020" align="aligncenter" width="300"]SAD will contest municipal elections on party symbol : Sukhbir Singh Badal ਸ਼੍ਰੋਮਣੀ ਅਕਾਲੀ ਦਲ ਆਉਂਦੀਆਂ ਮਿਉਂਸਪਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੇਗਾ : ਸੁਖਬੀਰ ਸਿੰਘ ਬਾਦਲ[/caption] ਉਹਨਾਂ ਕਿਹਾ ਕਿ ਇਸ ਉਪਰੰਤ ਪੰਜ ਮੈਂਬਰੀ ਕਮੇਟੀ ਜਿਸ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਐਨ.ਕੇ ਸ਼ਰਮਾ, ਕੁਲਵੰਤ ਸਿੰਘ, ਚਰਨਜੀਤ ਸਿੰਘ ਬਰਾੜ ਤੇ ਕੰਵਲਜੀਤ ਸਿੰਘ ਰੂਬੀ ਸ਼ਾਮਲ, 1 ਜਨਵਰੀ ਨੂੰ ਮੀਟਿੰਗ ਕਰ ਕੇ ਉੁਮੀਦਵਾਰਾਂ ਦੀ ਸਕਰੀਨਿੰਗ ਕਰਨਗੇ। ਪਾਰਟੀ ਦੇ ਸਾਰੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਮੀਟਿੰਗ ਵਿਚ ਹਾਜ਼ਰ ਸਨ। [caption id="attachment_460021" align="aligncenter" width="300"]SAD will contest municipal elections on party symbol : Sukhbir Singh Badal ਸ਼੍ਰੋਮਣੀ ਅਕਾਲੀ ਦਲ ਆਉਂਦੀਆਂ ਮਿਉਂਸਪਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੇਗਾ : ਸੁਖਬੀਰ ਸਿੰਘ ਬਾਦਲ[/caption] ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੁਹਾਲੀ ਵਿਚ ਮੌਜੂਦਾ ਮੇਅਰ ਕੁਲਵੰਤ ਸਿੰਘ ਤੇ ਪਾਰਟੀ ਕੌਂਸਲਰਾਂ ਦੀ ਟੀਮ ਵੱਲੋਂ ਕੀਤੇ ਲਾਮਿਸਾਲ ਕੰਮ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਉਹਨਾਂ ਦੀ ਅਗਵਾਈ ਹੇਠ ਰਿਕਾਰਡ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ। ਉਹਨਾਂ ਜ਼ੋਰ ਦਿੱਤਾ ਕਿ ਕਾਂਗਰਸ ਪਾਰਟੀ ਅਤੇ ਮੁਹਾਲੀ ਦੇ ਵਿਧਾਇਕ ਤੇ ਮੰਤਰੀ ਬਲਬੀਰ ਸਿੰਘ ਸਿੱਧੂ ਨੁੰ ਕਰਾਰ ਸਬਕ ਸਿਖਾਇਆ ਜਾਵੇ ਜਿਹਨਾਂ ਨੇ ਸ਼ਹਿਰ ਵਿਚ ਵਿਕਾਸ ਕਾਰਜ ਰੁਕਵਾਉਣ ਵਾਸਤੇ ਅੜਿਕੇ ਲਾਏ। -PTCNews


  • Tags

Top News view more...

Latest News view more...

PTC NETWORK