ਦਲਿਤ ਵਿਦਿਆਰਥੀ ਸਕਾਲਰਸ਼ਿਪ ਦਾ ਪੈਸਾ ਹੜੱਪਣ ਵਾਲੇ ਧਰਮਸੋਤ ਨੂੰ ਕਦੇ ਮੁਆਫ ਨਹੀਂ ਕਰਨਗੇ : ਗੁਲਜ਼ਾਰ ਸਿੰਘ ਰਣੀਕੇ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੁੰ ਅਪੀਲ ਕੀਤੀ ਕਿ ਉਹ ਲੱਖਾਂ ਬੱਚਿਆਂ ਦੀ ਐਸ ਸੀ ਸਕਾਲਰਸ਼ਿਪ ਹੜੱਪਣ ਵਾਲੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੁੰ ਤੁਰੰਤ ਬਰਖ਼ਾਸਤ ਕਰਨ ਤੇ ਉਹਨਾਂ ਨੂੰ ਦੋਸ਼ੀ ਠਹਿਰਾਉਂਦੀ ਵਧੀਕ ਮੁੱਖ ਸਕੱਤਰ ਦੀ ਰਿਪੋਰਟ ਕੇਂਦਰ ਸਰਕਾਰ ਕੋਲ ਭੇਜਣ। ਇਥੇ ਐਸ.ਸੀ ਵਿੰਗ ਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਉਹਨਾਂ ਦੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਆਪਣੀ ਰਿਪੋਰਟ ਵਿਚ ਧਰਮਸੋਤ ਨੂੰ ਐਸ.ਸੀ ਸਕਾਲਰਸ਼ਿਪ ਦੇ 64 ਕਰੋੜ ਰੁਪਏ ਦਾ ਘੁਟਾਲਾ ਕਰਨ ਦਾ ਦੋਸ਼ੀ ਪਾਇਆ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਉਹਨਾਂ ਨੁੰ ਬਰਖ਼ਾਸਤ ਕਰਨ ਤੋਂ ਇਨਕਾਰੀ ਹਨ।
[caption id="attachment_513689" align="aligncenter" width="300"] ਦਲਿਤ ਵਿਦਿਆਰਥੀ ਸਕਾਲਰਸ਼ਿਪ ਦਾ ਪੈਸਾ ਹੜੱਪਣ ਵਾਲੇ ਧਰਮਸੋਤ ਨੂੰ ਕਦੇ ਮੁਆਫ ਨਹੀਂ ਕਰਨਗੇ : ਗੁਲਜ਼ਾਰ ਸਿੰਘ ਰਣੀਕੇ[/caption]
ਉਹਨਾਂ ਕਿਹਾ ਕਿ ਹੁਣ ਜਦੋਂ ਕੇਂਦਰ ਸਰਕਾਰ ਨੇ ਫਿਰ ਤੋਂ ਵਧੀਕ ਮੁੱਖ ਸਕੱਤਰ ਦੀ ਰਿਪੋਰਟ ਮੰਗੀ ਹੈ ਤਾਂ ਮੁੱਖ ਮੰਤਰੀ ਨੂੰ ਤੁਰੰਤ ਧਰਮਸੋਤ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ ਅਤੇ ਇਹ ਰਿਪੋਰਟ ਤੁਰੰਤ ਤਰਜੀਹੀ ਆਧਾਰ ’ਤੇ ਕੇਂਦਰ ਸਰਕਾਰ ਕੋਲ ਭੇਜਣੀ ਚਾਹੀਦੀ ਹੈ ਕਿਉਂਕਿ ਅਜਿਹਾ ਕਰਨ ਨਾਲ ਹੀ ਉਹਨਾਂ ਲੱਖਾਂ ਐਸ ਸੀ ਵਿਦਿਆਰਥੀਆਂ ਨੂੰ ਕੁਝ ਧਰਵਾਸ ਮਿਲੇਗਾ ਜੋ ਉਹਨਾਂ ਦੀ ਐਸ ਸੀ ਸਕਾਲਰਸ਼ਿਪ ਦਾ ਪੈਸਾ ਹੜੱਪਣ ਲਈ ਧਰਮਸੋਤ ਨੂੰ ਕਦੇ ਮੁਆਫ ਨਹੀਂ ਕਰ ਸਕਦੇ। ਸਰਦਾਰ ਰਣੀਕੇ ਨੇ ਕਿਹਾ ਕਾਂਗਰਸ ਸਰਕਾਰ ਨੇ ਜਿਸ ਦਿਨ ਤੋਂ ਸੱਤਾ ਸੰਭਾਲੀ ਹੈ, ਉਹ ਦਲਿਤ ਵਿਦਿਆਰਥੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੀਆ ਰਹੀ ਹੈ।
[caption id="attachment_513688" align="aligncenter" width="300"]
ਦਲਿਤ ਵਿਦਿਆਰਥੀ ਸਕਾਲਰਸ਼ਿਪ ਦਾ ਪੈਸਾ ਹੜੱਪਣ ਵਾਲੇ ਧਰਮਸੋਤ ਨੂੰ ਕਦੇ ਮੁਆਫ ਨਹੀਂ ਕਰਨਗੇ : ਗੁਲਜ਼ਾਰ ਸਿੰਘ ਰਣੀਕੇ[/caption]
ਉਹਨਾਂ ਕਿਹਾ ਕਿ ਇਸਨੇ ਵਾਰ ਵਾਰ ਬਜਟ ਵਿਚ ਐਲਾਨੀ ਐਸ ਸੀ ਸਕਾਲਰਸ਼ਿਪ ਦੀ 3000 ਕਰੋੜ ਰੁਪਏ ਦੀ ਰਾਸ਼ੀ ਹੁਣ ਤੱਕ ਜਾਰੀ ਨਹੀਂ ਕੀਤੀ। ਉਹਨਾਂ ਕਿਹਾ ਕਿ ਹੁਣ ਜਦੋਂ ਚੋਣਾਂ ਸਿਰ ’ਤੇ ਹਨ ਤਾਂ ਕਾਂਗਰਸ ਸਰਕਾਰ ਐਸ ਸੀ ਸਕਾਲਰਸ਼ਿਪ ਸਕੀਮ ਮੁੜ ਤੋਂ ਸ਼ੁਰੂ ਕਰਨ ਦਾ ਐਲਾਨ ਕਰ ਕੇ ਦਲਿਤ ਵਿਦਿਆਰਥੀਆਂ ਨੁੰ ਮੂਰਖ ਬਣਾਉਣ ਦਾ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਲੱਖਾਂ ਐਸ ਸੀ ਵਿਦਿਆਰਥੀ ਉਚੇਰੀ ਸਿੱਖਿਆ ਹਾਸਲ ਕਰਨ ਤੋਂ ਵਾਂਝੇ ਰਹਿ ਗਏ ਕਿਉਂਕਿ ਅਮਰਿੰਦਰ ਸਰਕਾਰ ਨੇ ਕਾਲਜਾਂ ਨੁੰ ਐਸ ਸੀ ਸਕਾਲਰਸ਼ਿਪ ਦੀ ਰਾਸ਼ੀ ਜਾਰੀ ਨਹੀਂ ਕੀਤੀ । ਉਹਨਾਂ ਕਿਹਾ ਕਿ ਹਾਲ ਹੀ ਵਿਚ ਹਜ਼ਾਰਾਂ ਵਿਦਿਆਰਥੀਆਂ ਨੁੰ ਪ੍ਰੀਖਿਆਵਾਂ ਲਈ ਰੋਲ ਨੰਬਰ ਨਹੀਂ ਦਿੱਤੇ ਗਏ ਕਿਉਂਕਿ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦਾ 40 ਫੀਸਦੀ ਸ਼ੇਅਰ ਜਾਰੀ ਨਹੀਂ ਕੀਤਾ ਸੀ।
[caption id="attachment_513692" align="aligncenter" width="300"]
ਦਲਿਤ ਵਿਦਿਆਰਥੀ ਸਕਾਲਰਸ਼ਿਪ ਦਾ ਪੈਸਾ ਹੜੱਪਣ ਵਾਲੇ ਧਰਮਸੋਤ ਨੂੰ ਕਦੇ ਮੁਆਫ ਨਹੀਂ ਕਰਨਗੇ : ਗੁਲਜ਼ਾਰ ਸਿੰਘ ਰਣੀਕੇ[/caption]
ਉਹਨਾਂ ਕਿਹਾ ਕਿ ਜਦੋਂ ਸਾਰੇ ਕਾਲਜਾਂ ਨੇ ਇਹਨਾਂ ਵਿਦਿਆਰਥੀਆਂ ਦੀ ਪੜ੍ਹਾਈ ਰੋਕਣ ਦੀ ਧਮਕੀ ਦਿੱਤੀ ਤਾਂ ਹੀ ਸਰਕਾਰ ਆਪਣੇ ਬਕਾਏ ਕਲੀਅਰ ਕਰਨ ਵਾਸਤੇ ਰਾਜ਼ੀ ਹੋਈ ਹੈ। ਅਕਾਲੀ ਆਗੂ ਨੇ ਕਿਹਾ ਕਿ ਐਸ ਸੀ ਸਕਾਲਰਸ਼ਿਪ ਨਾ ਮਿਲਣ ਕਾਰਨ ਦਲਿਤ ਵਿਦਿਆਰਥੀਆਂ ਦੇ ਮਨਾਂ ਵਿਚ ਡੂੰਘੇ ਜ਼ਖ਼ਮ ਹੋਏ ਹਨ ਤੇ ਉਹਨਾਂ ਦ੍ਰਿੜ੍ਹ ਨਿਸ਼ਾਚਾ ਕੀਤਾ ਹੈ ਕਿ ਇਸ ਦਲਿਤ ਵਿਰੋਧੀ, ਵਿਦਿਆਰਥੀ ਵਿਰੋਧੀ ਤੇ ਸਮਾਜ ਦੇ ਵੱਖ ਵੱਖ ਵਰਗਾਂ ਦੀ ਵਿਰੋਧੀ ਕਾਂਗਰਸ ਨੂੰ 2022 ਵਿਚ ਜ਼ਿੰਦਗੀ ਭਰ ਦਾ ਸਬਕ ਸਿਖਾਇਆ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਦਾਰ ਸੋਹਣ ਸਿੰਘ ਠੰਢਲ, ਦਰਬਾਰਾ ਸਿੰਘ ਗੁਰੂ, ਜੋਗਿੰਦਰ ਜਿੰਦੂ, ਵਿਧਾਇਕ ਡਾ. ਸੁਖਵਿੰਦਰ ਸੁੱਖੀ ਤੇ ਹੋਰ ਪਤਵੰਤੇ ਵੀਹਾਜ਼ਰ ਸਨ।
-PTCNews