ਸਾਧੂ ਸਿੰਘ ਧਰਮਸੋਤ ਨੇ ਹਾਈ ਕੋਰਟ 'ਚ ਜ਼ਮਾਨਤ ਲਈ ਪਟੀਸ਼ਨ ਕੀਤੀ ਦਾਖ਼ਲ
ਚੰਡੀਗੜ੍ਹ : ਜੰਗਲਾਤ ਵਿਭਾਗ ਵਿੱਚ ਹੋਏ ਘਪਲੇ ਵਿੱਚ ਘਪਲੇ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜ਼ਮਾਨਤ ਲਈ ਪੰਜਾਬ ਹਰਿਆਣਾ ਹਾਈ ਕੋਰਟ ਦਾ ਰੁਖ਼ ਕਰ ਲਿਆ ਹੈ। ਸਾਧੂ ਸਿੰਘ ਧਰਮਸੋਤ ਨੇ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ। ਸਾਬਕਾ ਮੰਤਰੀ ਦੀ ਪਟੀਸ਼ਨ ਉਤੇ ਜਲਦੀ ਹੀ ਸੁਣਵਾਈ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਮੋਹਾਲੀ ਜ਼ਿਲ੍ਹਾ ਅਦਾਲਤ ਵਿਚੋਂ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ਖ਼ਾਰਿਜ ਹੋ ਚੁੱਕੀ ਹੈ। ਇਸ ਤੋਂ ਬਾਅਦ ਅੱਜ ਸਾਧੂ ਸਿੰਘ ਧਰਮਸੋਤ ਦੇ ਵਕੀਲ ਨੇ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਖ਼ਲ ਕੀਤੀ। ਸਾਬਕਾ ਮੰਤਰੀ ਦੀ ਪਟੀਸ਼ਨ ਉਤੇ ਜਲਦੀ ਹੀ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਵਿਜੀਲੈਂਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਸੀ ਕਿ ਹਰਮੋਹਿੰਦਰ ਸਿੰਘ ਉਰਫ ਹਮੀ ਨਾਮ ਦਾ ਠੇਕੇਦਾਰ ਆਪਣੀ ਫਰਮ ਗੁਰੂਹਰ ਐਸੋਸੀਏਟਸ ਦੇ ਨਾਂ 'ਤੇ ਜੰਗਲਾਤ ਵਿਭਾਗ ਤੋਂ ਕਟਾਈ ਲਈ ਲੋੜੀਂਦਾ ਪਰਮਿਟ ਪ੍ਰਾਪਤ ਕਰ ਕੇ ਸੂਬੇ 'ਚ ਖੈਰ ਦੇ ਦਰੱਖਤ ਕੱਟਣ ਤੇ ਵੇਚਣ ਦਾ ਕਾਰੋਬਾਰ ਕਰਦਾ ਸੀ। ਉਸ ਨੇ ਅਕਤੂਬਰ-ਮਾਰਚ ਸੀਜ਼ਨ ਲਈ ਲਗਭਗ 7000 ਦਰੱਖਤ ਕੱਟਣ ਲਈ ਪਰਮਿਟ ਲਏ ਸਨ। ਇਸ ਲਈ ਉਸ ਨੂੰ 1000 ਪ੍ਰਤੀ ਰੁੱਖ, ਰਿਸ਼ਵਤ ਦੇਣੀ ਪਈ ਜਿਸ ਵਿੱਚੋਂ ਸਾਧੂ ਸਿੰਘ ਧਰਮਸੋਤ ਨੂੰ 500 ਰੁਪਏ ਪ੍ਰਤੀ ਰੁੱਖ, ਡਿਵੀਜ਼ਨਲ ਜੰਗਲਾਤ ਅਫਸਰ ਨੂੰ 200 ਤੇ ਰੇਂਜ ਅਫਸਰ, ਬਲਾਕ ਅਫਸਰ ਤੇ ਵਣ ਗਾਰਡ ਨੂੰ ਕ੍ਰਮਵਾਰ 100-100 ਰੁਪਏ ਪ੍ਰਤੀ ਰੁੱਖ ਰਿਸ਼ਵਤ ਦਿੱਤੀ ਗਈ ਸੀ। ਇਸ ਤੋਂ ਇਲਾਵਾ ਮੋਹਾਲੀ ਵਿੱਚ 15 ਹੋਰ ਠੇਕੇਦਾਰ ਸਨ, ਜਿਨ੍ਹਾਂ ਨੂੰ ਉਕਤ ਠੇਕੇਦਾਰ ਵਾਂਗ ਹੀ ਰਿਸ਼ਵਤ ਦੇਣੀ ਪਈ ਸੀ, ਨਹੀਂ ਤਾਂ ਉਨ੍ਹਾਂ ਨੂੰ ਪਰਮਿਟ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਜਾਂ ਭਾਰੀ ਜੁਰਮਾਨੇ ਲਾਉਣ ਦੀ ਧਮਕੀ ਦੇ ਕੇ ਪਰੇਸ਼ਾਨ ਕੀਤਾ ਜਾਂਦਾ ਸੀ। ਧਰਮਸੋਤ ਨੂੰ ਅਦਾਇਗੀ ਖੰਨਾ ਵਾਸੀ ਕਮਲਜੀਤ ਸਿੰਘ ਵੱਲੋਂ ਕੀਤੀ ਜਾਂਦੀ ਸੀ ਜੋ ਕਿ ਪੱਤਰਕਾਰ ਵੀ ਸੀ। ਅਮਿਤ ਚੌਹਾਨ ਦੇ ਰੋਪੜ ਵਿੱਚ ਬਤੌਰ ਡੀਐੱਫਓ ਦੇ ਕਾਰਜਕਾਲ ਦੌਰਾਨ ਉਸ ਨੇ ਆਨੰਦਪੁਰ ਸਾਹਿਬ ਵਿਚਲੀ ਸਬ-ਡਿਵੀਜ਼ਨ ਬਡਿਆਲੀ ਕਲਾਂ 'ਚ 1160 ਦਰੱਖਤਾਂ ਦੀ ਕਟਾਈ ਦਾ ਪਰਮਿਟ 5,80,000 ਰੁਪਏ ਵਿੱਚ ਦਿੱਤਾ ਸੀ। ਵਿਜੀਲੈਂਸ ਨੇ ਜਾਂਚ ਮਗਰੋਂ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਹ ਵੀ ਪੜ੍ਹੋ : ਬਠਿੰਡਾ ਦੇ ਸਿਵਲ ਹਸਪਤਾਲ 'ਚ ਐਕਸ-ਰੇ ਮਸ਼ੀਨਾਂ ਖ਼ਰਾਬ ਹੋਣ ਕਾਰਨ ਮਰੀਜ਼ ਪਰੇਸ਼ਾਨ