Wed, Nov 13, 2024
Whatsapp

ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮੀਰ ਨੂੰ ਸਾਢੇ 15 ਸਾਲ ਦੀ ਸਜ਼ਾ

Reported by:  PTC News Desk  Edited by:  Ravinder Singh -- June 25th 2022 01:56 PM
ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮੀਰ ਨੂੰ ਸਾਢੇ 15 ਸਾਲ ਦੀ ਸਜ਼ਾ

ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮੀਰ ਨੂੰ ਸਾਢੇ 15 ਸਾਲ ਦੀ ਸਜ਼ਾ

ਲਾਹੌਰ : ਪਾਕਿਸਤਾਨ ਦੀ ਇਕ ਅੱਤਵਾਦੀ ਰੋਕੂ ਅਦਾਲਤ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮਜੀਦ ਮੀਰ ਨੂੰ ਅੱਤਵਾਦ ਨੂੰ ਵਿੱਤੀ ਸਹਾਇਤਾ ਦੇਣ ਦੇ ਮਾਮਲੇ 'ਚ ਸਾਢੇ 15 ਸਾਲ ਦੀ ਸਜ਼ਾ ਸੁਣਾਈ ਹੈ। ਜ਼ਿਕਰਯੋਗ ਹੈ ਕਿ ਸਾਜਿਦ ਮੀਰ ਨੂੰ ਪਹਿਲਾਂ ਮਰਿਆ ਹੋਇਆ ਐਲਾਨਿਆ ਗਿਆ ਸੀ। ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮੀਰ ਨੂੰ ਸਾਢੇ 15 ਸਾਲ ਦੀ ਸਜ਼ਾਸਾਜਿਦ ਮਜੀਦ ਮੀਰ 26/11 ਦੇ ਮੁੰਬਈ ਅੱਤਵਾਦੀ ਹਮਲਿਆਂ 'ਚ ਭੂਮਿਕਾ ਲਈ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅੱਤਵਾਦੀ ਦੀ ਸੂਚੀ ਵਿਚ ਸ਼ਾਮਲ ਹੈ। ਅਮਰੀਕਾ ਨੇ ਉਸ 'ਤੇ 50 ਲੱਖ ਡਾਲਰ ਦਾ ਇਨਾਮ ਵੀ ਐਲਾਨਿਆ ਸੀ। ਮੀਰ ਨੂੰ ਸਜ਼ਾ ਅਜਿਹੇ ਸਮੇਂ ਸੁਣਾਈ ਹੈ, ਜਦੋਂ ਪਾਕਿਸਤਾਨ ਵਿੱਤੀ ਐਕਸ਼ਨ ਟਾਸਕ ਫੋਰਸ ਦੀ ਗ੍ਰੇ ਸੂਚੀ ਵਿਚੋਂ ਬਾਹਰ ਨਿਕਲਣ ਲਈ ਸੰਘਰਸ਼ ਕਰ ਰਿਹਾ ਹੈ। ਪੰਜਾਬ ਪੁਲਿਸ ਦੇ ਅਤਿਵਾਦ ਵਿਰੋਧੀ ਵਿਭਾਗ (ਸੀਟੀਡੀ) ਜੋ ਅਕਸਰ ਅਜਿਹੇ ਮਾਮਲਿਆਂ 'ਚ ਸ਼ੱਕੀ ਵਿਅਕਤੀਆਂ ਨੂੰ ਦੋਸ਼ੀ ਠਹਿਰਾਏ ਜਾਣ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਾ ਰਹਿੰਦਾ ਹੈ, ਨੇ ਸਾਜਿਦ ਮਜੀਦ ਮੀਰ ਨੂੰ ਦੋਸ਼ੀ ਠਹਿਰਾਏ ਜਾਣ ਦੀ ਰਿਪੋਰਟ ਨਹੀਂ ਦਿੱਤੀ। ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮੀਰ ਨੂੰ ਸਾਢੇ 15 ਸਾਲ ਦੀ ਸਜ਼ਾ ਦਰਅਸਲ ਅੱਤਵਾਦੀ ਫੰਡਿੰਗ ਉਤੇ ਨਜ਼ਰ ਰੱਖਣ ਵਾਲੀ ਆਲਮੀ ਸੰਸਥਾ ਐੱਫਏਟੀਐੱਫ ਦੇ ਅਧਿਕਾਰੀ ਮਨੀ ਲਾਂਡਰਿੰਗ ਤੇ ਅੱਤਵਾਦ ਨੂੰ ਵਿੱਤੀ ਸਹਾਇਤਾ ਵਿਰੁੱਧ ਇਸਲਾਮਾਬਾਦ ਵੱਲੋਂ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰਨ ਤੇ ਇਸ ਸਬੰਧ ਵਿੱਚ ਕੀਤੇ ਗਏ ਸੁਧਾਰਾਂ ਨੂੰ ਲਾਗੂ ਕਰਨ ਲਈ ਜਲਦ ਹੀ ਪਾਕਿਸਤਾਨ ਦਾ ਦੌਰਾ ਕਰਨ ਜਾ ਰਹੇ ਹਨ। ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮੀਰ ਨੂੰ ਸਾਢੇ 15 ਸਾਲ ਦੀ ਸਜ਼ਾਅੱਤਵਾਦੀ ਫੰਡਿੰਗ ਮਾਮਲੇ 'ਚ ਲਸ਼ਕਰ-ਏ-ਤੋਇਬਾ ਅਤੇ ਜਮਾਤ-ਉਦ-ਦਵਾ ਦੇ ਨੇਤਾਵਾਂ ਦੀ ਨੁਮਾਇੰਦਗੀ ਕਰ ਰਹੇ ਇਕ ਸੀਨੀਅਰ ਵਕੀਲ ਨੇ ਦੱਸਿਆ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ ਸਾਜਿਦ ਮਜੀਦ ਮੀਰ ਜੋ ਕਿ ਪਾਬੰਦੀਸ਼ੁਦਾ ਸੰਗਠਨ ਲਸ਼ਕਰ-ਏ-ਤੋਇਬਾ ਨੂੰ ਅੱਤਵਾਦ ਫੰਡਿੰਗ ਮਾਮਲੇ 'ਚ ਸਾਢੇ 15 ਸਾਲ ਦੀ ਸਜ਼ਾ ਸੁਣਾਈ ਗਈ ਸੀ। ਵਕੀਲ ਨੇ ਕਿਹਾ ਕਿ ਸਾਜਿਦ ਮਜੀਦ ਮੀਰ ਅਪ੍ਰੈਲ 'ਚ ਗ੍ਰਿਫ਼ਤਾਰੀ ਤੋਂ ਬਾਅਦ ਲਾਹੌਰ ਦੀ ਕੋਟ ਲਖਪਤ ਜੇਲ੍ਹ 'ਚ ਬੰਦ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸਾਜਿਦ ਮਜੀਦ ਮੀਰ ਉਤੇ 4 ਲੱਖ ਰੁਪਏ ਤੋਂ ਵੱਧ ਦਾ ਜੁਰਮਾਨਾ ਵੀ ਲਗਾਇਆ ਹੈ। ਪਾਕਿਸਤਾਨੀ ਅਧਿਕਾਰੀਆਂ ਨੇ ਪਿਛਲੇ ਦਿਨੀਂ ਦਾਅਵਾ ਕੀਤਾ ਸੀ ਕਿ ਸਾਜਿਦ ਮਜੀਦ ਮੀਰ ਮਰ ਗਿਆ ਹੈ ਪਰ ਪੱਛਮੀ ਦੇਸ਼ਾਂ ਨੇ ਇਸ 'ਤੇ ਸ਼ੱਕ ਜਤਾਇਆ ਸੀ। ਉਨ੍ਹਾਂ ਨੇ ਮੀਰ ਦੀ ਮੌਤ ਦਾ ਸਬੂਤ ਮੰਗਿਆ ਸੀ। ਇਹ ਵੀ ਪੜ੍ਹੋ : ਕਤਰ 'ਚ ਰੋਮਾਂਸ ਕਰਨ 'ਤੇ ਹੋ ਸਕਦੀ ਹੈ 7 ਸਾਲ ਦੀ ਜੇਲ, ਪਤੀ-ਪਤਨੀ ਨੂੰ ਮਿਲੀ ਛੋਟ


Top News view more...

Latest News view more...

PTC NETWORK