ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਕਰਵਾਇਆ ਗਿਆ ਸਮਾਗਮ
ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਕਰਵਾਇਆ ਗਿਆ ਸਮਾਗਮ:ਅੰਮ੍ਰਿਤਸਰ : ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਜਿਥੇ ਸਮੁੱਚੀ ਸਿੱਖ ਕੌਮ ਨੂੰ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਰਵਾਇਤਾਂ ਦੀ ਪਹਿਰੇਦਾਰੀ ਕਰਨ ਲਈ ਕਿਹਾ, ਉਥੇ ਹੀ ਸੋਸ਼ਲ ਮੀਡੀਆ ’ਤੇ ਸਿੱਖੀ ਵਿਰੁੱਧ ਹੋ ਰਹੇ ਹਮਲਿਆਂ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਗੁਰਬਾਣੀ ਕੀਰਤਨ ਮਗਰੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵਿਚਾਰ ਸਾਂਝੇ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕੇਵਲ ਇਮਾਰਤ ਹੀ ਨਹੀਂ, ਸਗੋਂ ਸਿੱਖ ਵਿਚਾਰਧਾਰਾ ਦਾ ਸੱਚਾ ਸੁੱਚਾ ਸੰਕਲਪ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਸਿੱਖੀ ਵਿਰੁੱਧ ਹੋ ਰਹੇ ਪ੍ਰਚਾਰ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੀ ਦੁਰਵਰਤੋਂ ਨੇ ਸਿੱਖ ਸਿਧਾਂਤਾਂ ਤੇ ਸੰਸਥਾਵਾਂ ਨੂੰ ਵੱਡੀ ਢਾਹ ਲਗਾਈ ਹੈ। ਇਸ ਵਿਰੁੱਧ ਪੂਰੇ ਸਿੱਖ ਸਮਾਜ ਨੂੰ ਖੜਨਾ ਹੋਵੇਗਾ। ਉਨ੍ਹਾਂ ਨੌਜੁਆਨੀ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸੋਸ਼ਲ ਮੀਡੀਆ ਨੂੰ ਸੁਚੇਤ ਰੂਪ ਵਿਚ ਵਰਤਿਆ ਜਾਵੇ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਪੋਸਟਾਂ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਚੁਣੋਤੀਆਂ ਸ਼ੁਰੂ ਤੋਂ ਹੀ ਦਰਪੇਸ਼ ਰਹੀਆਂ ਹਨ, ਪਰੰਤੂ ਕੌਮ ਨੇ ਹਮੇਸ਼ਾ ਹੀ ਇਨ੍ਹਾਂ ਦਾ ਮੁਕਾਬਲਾ ਕੀਤਾ ਹੈ। ਉਨ੍ਹਾਂ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ’ਚੋਂ ਉਭਰਨ ਲਈ ਕੌਮੀ ਇਕਜੁਟਤਾ ਨੂੰ ਜ਼ਰੂਰੀ ਦੱਸਿਆ।
[caption id="attachment_415230" align="aligncenter" width="300"]
ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਕਰਵਾਇਆ ਗਿਆ ਸਮਾਗਮ[/caption]
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਆਪਣੇ ਸੰਬੋਧਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਦੇ ਇਤਿਹਾਸ ਨੂੰ ਸਾਂਝਾ ਕੀਤਾ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਪ੍ਰਮੁੱਖ ਸ਼ਖ਼ਸ਼ੀਅਤਾਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਭਾਈ ਗੁਰਮੁੱਖ ਸਿੰਘ, ਬਾਬਾ ਜੱਸਾ ਸਿੰਘ ਬੁੱਢਾ ਦਲ, ਬਾਬਾ ਗੱਜਣ ਸਿੰਘ ਬਾਬਾ ਬਕਾਲਾ, ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਪ੍ਰੀਤ ਸਿੰਘ ਝੱਬਰ, ਅਜਮੇਰ ਸਿੰਘ ਖੇੜਾ, ਸਕੱਤਰ ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਿੰਦਰ ਸਿੰਘ ਮਥਰੇਵਾਲ, ਬਾਬਾ ਦਰਸ਼ਨ ਸਿੰਘ ਬਾਪੂ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਵੱਲੋਂ ਪ੍ਰੋ. ਸਰਚਾਂਦ ਸਿੰਘ, ਬਾਬਾ ਪ੍ਰੀਤਮ ਸਿੰਘ, ਬਾਬਾ ਸ਼ਿੰਦਾ ਸਿੰਘ, ਬਾਬਾ ਤਰਸੇਮ ਸਿੰਘ ਮਹਿਤਾ, ਬਾਬਾ ਰਘਬੀਰ ਸਿੰਘ ਖਿਆਲਾ, ਬਾਬਾ ਵੱਸਣ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਸੁਖਦੇਵ ਸਿੰਘ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਸਤਨਾਮ ਸਿੰਘ ਮਾਂਗਾਸਰਾਏ, ਬਘੇਲ ਸਿੰਘ, ਸੁਖਰਾਜ ਸਿੰਘ, ਜਸਪਾਲ ਸਿੰਘ ਢੱਡੇ, ਆਦਿ ਮੌਜੂਦ ਸਨ।
-PTCNews