ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਡੇ ਐਲਾਨ , 12 ਅਕਤੂਬਰ ਨੂੰ ਲਖੀਮਪੁਰ ਖੇੜੀ 'ਚ ਕੀਤੀ ਜਾਵੇਗੀ 'ਅੰਤਿਮ ਅਰਦਾਸ
ਨਵੀਂ ਦਿੱਲੀ : ਲਖੀਮਪੁਰ ਖੇੜੀ ਵਿੱਚ ਹੋਈ ਹਿੰਸਾ ਵਿੱਚ ਕਿਸਾਨਾਂ ਦੀ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ।ਲਖੀਮਪੁਰ ਖੇੜੀ ਹਿੰਸਾ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ ਹਨ। ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਅਤੇ ਉਨ੍ਹਾਂ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਵੀ ਕੀਤੀ ਗਈ ਹੈ।
[caption id="attachment_540526" align="aligncenter" width="300"]
ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਡੇ ਐਲਾਨ , 12 ਅਕਤੂਬਰ ਨੂੰ ਲਖੀਮਪੁਰ ਖੇੜੀ 'ਚ ਕੀਤੀ ਜਾਵੇਗੀ 'ਅੰਤਿਮ ਅਰਦਾਸ[/caption]
ਯੋਗੇਂਦਰ ਯਾਦਵ ਨੇ ਕਿਹਾ ਕਿ ਪਹਿਲੇ ਪ੍ਰੋਗਰਾਮ ਤਹਿਤ 12 ਅਕਤੂਬਰ ਨੂੰ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਦੇ ਲਈ 'ਅੰਤਿਮ ਅਰਦਾਸ ਲਖੀਮਪੁਰ 'ਚ ਕੀਤੀ ਜਾਵੇਗੀ। ਇਸ ਦੇ ਲਈ ਦੇਸ਼ ਭਰ ਦੇ ਕਿਸਾਨਾਂ ਨੂੰ ਲਖੀਮਪੁਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। 12 ਅਕਤੂਬਰ ਨੂੰ 5 ਮੋਮਬੱਤੀਆਂ ਜਗਾ ਕੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। 12 ਅਕਤੂਬਰ ਨੂੰ ਦੇਸ਼ ਭਰ ਵਿੱਚ ਸ਼ਹੀਦ ਕਲਸ਼ ਯਾਤਰਾ ਸ਼ੁਰੂ ਹੋਵੇਗੀ।
[caption id="attachment_540524" align="aligncenter" width="300"]
ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਡੇ ਐਲਾਨ , 12 ਅਕਤੂਬਰ ਨੂੰ ਲਖੀਮਪੁਰ ਖੇੜੀ 'ਚ ਕੀਤੀ ਜਾਵੇਗੀ 'ਅੰਤਿਮ ਅਰਦਾਸ[/caption]
ਇਸ ਦੇ ਇਲਾਵਾ ਕਿਸਾਨ ਆਗੂਆਂ ਨੇ ਕਿਹਾ ਕਿ 15 ਅਕਤੂਬਰ ਨੂੰ ਦੇਸ਼ ਭਰ ਵਿੱਚ ਪੀਐਮ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਸਾੜ ਕੇ ਦੁਸਹਿਰਾ ਮਨਾਇਆ ਜਾਵੇਗਾ। ਇਸ ਦੇ ਨਾਲ ਹੀ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲ ਰੋਕੋ ਮੁਹਿੰਮ ਚਲਾਈ ਜਾਵੇਗੀ। 26 ਅਕਤੂਬਰ ਨੂੰ ਲਖਨਊ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ।
[caption id="attachment_540525" align="aligncenter" width="300"]
ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਡੇ ਐਲਾਨ , 12 ਅਕਤੂਬਰ ਨੂੰ ਲਖੀਮਪੁਰ ਖੇੜੀ 'ਚ ਕੀਤੀ ਜਾਵੇਗੀ 'ਅੰਤਿਮ ਅਰਦਾਸ[/caption]
ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਕਿਹਾ ਹੈ ਕਿ ਲਖੀਮਪੁਰ ਖੀਰੀ ਘਟਨਾ ਪਹਿਲਾਂ ਤੋਂ ਸੋਚੀ ਸਮਝੀ ਸਾਜ਼ਿਸ਼ ਸੀ। ਇਸ ਘਟਨਾ ਵਿੱਚ ਕਿਸਾਨ ਸ਼ਹੀਦ ਹੋਏ ਹਨ ਅਤੇ ਕਿਸਾਨ ਮੋਰਚਾ ਅੰਤ ਤੱਕ ਲੜਦਾ ਰਹੇਗਾ। ਉਨ੍ਹਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਦਹਿਸ਼ਤ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਪ੍ਰਤੀ ਹਿੰਸਕ ਪਹੁੰਚ ਅਪਣਾਈ ਹੈ ਪਰ ਕਿਸਾਨ ਹਿੰਸਾ ਦਾ ਰਾਹ ਨਹੀਂ ਅਪਣਾਉਣਗੇ।
-PTCNews