ਦਿੱਲੀ 'ਚ ਹੋਈ ਹਿੰਸਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਸੱਦੀ ਹੰਗਾਮੀ ਮੀਟਿੰਗ
ਦਿੱਲੀ 'ਚ ਹੋਈ ਹਿੰਸਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਸੱਦੀ ਹੰਗਾਮੀ ਮੀਟਿੰਗ:ਨਵੀਂ ਦਿੱਲੀ : ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਰਾਸ਼ਟਰੀ ਰਾਜਧਾਨੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ 'ਤੇ ਚਰਚਾ ਕਰਨ ਲਈ ਅੱਜ ਦੁਪਹਿਰ ਤੋਂ ਬਾਅਦ ਹੰਗਾਮੀ ਮੀਟਿੰਗ ਬੁਲਾਈ ਹੈ। ਮੰਗਲਵਾਰ ਨੂੰ ਗਣਤੰਤਰ ਦਿਹਾੜੇ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਵਾਪਰੀ ਸੀ।
ਪੜ੍ਹੋ ਹੋਰ ਖ਼ਬਰਾਂ : ਦਿੱਲੀ ਹਿੰਸਾ ਅਤੇ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਦੀ ਕਿਸਦੀ ਸੀ ਸਾਜਿਸ਼ , ਕਿਸਾਨ ਲੀਡਰਾਂ ਨੇ ਕੀਤਾ ਵੱਡਾ ਖ਼ੁਲਾਸਾ
[caption id="attachment_469713" align="aligncenter" width="300"]
ਦਿੱਲੀ 'ਚ ਹੋਈ ਹਿੰਸਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਸੱਦੀ ਹੰਗਾਮੀ ਮੀਟਿੰਗ[/caption]
ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚਾਦੀ ਬੈਠਕ ਤੋਂ ਪਹਿਲਾਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਵੀ ਸਿੰਘੂ ਸਰਹੱਦ 'ਤੇ ਮੀਟਿੰਗ ਹੋਵੇਗੀ। ਜਿਸ ਵਿੱਚ ਅਗਲੀ ਰਣਨੀਤੀ ਅਤੇ ਦਿੱਲੀ 'ਚ ਟਰੈਕਟਰ ਪਰੇਡ ਦੌਰਾਨ ਹਿੰਸਾ ਨਾਲ ਸੰਬੰਧਿਤ ਸਾਰੇ ਪਹਿਲੂਆਂ 'ਤੇ ਚਰਚਾ ਹੋਵੇਗੀ।
[caption id="attachment_469715" align="aligncenter" width="300"]
ਦਿੱਲੀ 'ਚ ਹੋਈ ਹਿੰਸਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਸੱਦੀ ਹੰਗਾਮੀ ਮੀਟਿੰਗ[/caption]
ਦਿੱਲੀ 'ਚ ਮੰਗਲਵਾਰ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਪਰੇਡ ਖ਼ਤਮ ਕਰਕੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਹੀ ਸੰਬੰਧਤ ਪ੍ਰਦਰਸ਼ਨ ਵਾਲੀਆਂ ਥਾਵਾਂ 'ਤੇ ਵਾਪਸ ਪਰਤ ਜਾਣ। ਕਿਸਾਨ ਮੋਰਚਾ ਨੇ ਟਰੈਕਟਰ ਪਰੇਡ ਦੌਰਾਨ ਹਿੰਸਾ ਕਰਨ ਵਾਲੇ ਲੋਕਾਂ ਤੋਂ ਖੁਦ ਨੂੰ ਵੱਖ ਕਰ ਲਿਆ ਅਤੇ ਦੋਸ਼ ਲਗਾਇਆ ਸੀ ਕਿ ਕੁਝ ਸ਼ਰਾਰਤੀ ਅਨਸਰ ਇਸ ਪ੍ਰਦਰਸ਼ਨ 'ਚ ਵੜ ਆਏ ਨਹੀਂ ਤਾਂ ਪ੍ਰਦਰਸ਼ਨ ਸ਼ਾਂਤੀਪੂਰਨ ਹੀ ਸੀ।
[caption id="attachment_469714" align="aligncenter" width="300"]
ਦਿੱਲੀ 'ਚ ਹੋਈ ਹਿੰਸਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਸੱਦੀ ਹੰਗਾਮੀ ਮੀਟਿੰਗ[/caption]
ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਟਰੈਕਟਰ ਮਾਰਚ 'ਚ ਹੰਗਾਮੇ ਮਗਰੋਂ ਸੰਯੁਕਤ ਕਿਸਾਨ ਮਰੋਚੇ ਨੇ ਜਾਰੀ ਕੀਤਾ ਵੱਡਾ ਬਿਆਨ
ਦੱਸ ਦੇਈਏ ਕਿ ਮੰਗਲਵਾਰ ਨੂੰ ਗਣਤੰਤਰ ਦਿਹਾੜੇ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਵਾਪਰੀ ਸੀ। ਇਸ ਹਿੰਸਾ ਦੇ ਸੰਬੰਧ 'ਚ ਦਿੱਲੀ ਪੁਲਸ 22 ਐਫ.ਆਈ.ਆਰ. ਦਰਜ ਕਰ ਚੁੱਕੀ ਹੈ। ਇਸ ਦੌਰਾਨ 300 ਤੋਂ ਜ਼ਿਆਦਾ ਪੁਲਿਸ ਵਾਲੇ ਜ਼ਖਮੀ ਹੋਏ ਹਨ। ਗਣਤੰਤਰ ਦਿਵਸ ਮੌਕੇ ਕੁੱਝ ਸ਼ਰਾਰਤੀ ਅਨਸਰ ਲਾਲ ਕਿਲ੍ਹਾ ਕੰਪਲੈਕਸ 'ਚ ਦਾਖ਼ਲ ਹੋ ਗਏ, ਜਿੱਥੇ ਕੇਸਰੀ ਝੰਡਾ ਲਹਿਰਾਇਆ ਗਿਆ ਹੈ। ਹਾਲਾਂਕਿ ਬਾਅਦ 'ਚ ਪੁਲਿਸ ਵੱਲੋਂ ਇਹ ਕੇਸਰੀ ਝੰਡਾ ਉਤਾਰ ਦਿੱਤਾ ਗਿਆ ਸੀ।
-PTCNews