Sangrur Lok Sabha By-Election Results 2022: ਸਿਆਸਤ ਦੇ ਹਰ ਦਿੱਗਜ਼ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
Sangrur Lok Sabha By-Election Results 2022: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ 7 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਕਰੀਬ 8100 ਵੋਟਾਂ ਨਾਲ ਹਰਾਇਆ ਹੈ। ਹਾਲਾਂਕਿ ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਸਿਮਰਨਜੀਤ ਮਾਨ ਦੀ ਜਿੱਤ ਨਾਲ ਸੰਗਰੂਰ ਵਿੱਚ ਜਿੱਤ ਦਾ ਮਾਹੌਲ ਹੈ। ਸਿਮਰਨਜੀਤ ਸਿੰਘ ਮਾਨ ਦੇ ਸਮਰਥਕਾਂ 'ਚ ਜਸ਼ਨ ਦਾ ਮਾਹੌਲ ਹੈ। ਇਸ ਹਾਰ ਨਾਲ ਹੁਣ ਆਮ ਆਦਮੀ ਪਾਰਟੀ ਦਾ ਲੋਕ ਸਭਾ ਵਿੱਚ ਕੋਈ ਵੀ ਸੰਸਦ ਮੈਂਬਰ ਨਹੀਂ ਰਹਿ ਗਿਆ ਹੈ। ਤੀਜੇ ਨੰਬਰ 'ਤੇ ਕਾਂਗਰਸ ਦੇ ਦਲਵੀਰ ਗੋਲਡੀ ਹਨ, ਜਿਨ੍ਹਾਂ ਨੂੰ ਕਰੀਬ 75 ਹਜ਼ਾਰ ਵੋਟਾਂ ਮਿਲੀਆਂ ਹਨ। ਜਦਕਿ ਭਾਜਪਾ ਦੇ ਕੇਵਲ ਢਿੱਲੋਂ ਚੌਥੇ ਨੰਬਰ 'ਤੇ ਅਤੇ ਅਕਾਲੀ ਦਲ ਦੀ ਕਮਲਦੀਪ ਕੌਰ ਰਾਜੋਆਣਾ ਪੰਜਵੇਂ ਨੰਬਰ 'ਤੇ ਹਨ। ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਨਹੀਂ ਬਚ ਸਕੀ। ਇੱਥੇ 23 ਜੂਨ ਨੂੰ ਵੋਟਾਂ ਪਈਆਂ ਸਨ। ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਸ ਨੇ ਇੱਥੋਂ ਲਗਾਤਾਰ 2 ਵਾਰ ਰਿਕਾਰਡ ਫਰਕ ਨਾਲ ਚੋਣ ਜਿੱਤੀ। ਵੱਖ ਵੱਖ ਸਿਆਸੀ ਲੀਡਰਾਂ ਨੇ ਸਿਮਰਨਜੀਤ ਸਿੰਘ ਮਾਨ ਦਿੱਤੀ ਵਧਾਈ-- ਸਿਮਰਨਜੀਤ ਮਾਨ ਦੀ ਜਿੱਤ ਨਾਲ ਸੰਗਰੂਰ ਵਿੱਚ ਜਿੱਤ ਦਾ ਮਾਹੌਲ ਹੈ। ਇਸ ਦੌਰਾਨ ਹੁਣ ਵੱਖ ਵੱਖ ਸਿਆਸੀ ਲੀਡਰ ਵੀ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦੀ ਵਧਾਈ ਦੇ ਰਹੇ ਹਨ। ਪਰਮਿੰਦਰ ਸਿੰਘ ਢੀਡਸਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਹੈ। ਇਸ ਮਗਰੋਂ ਜੇਤੂ ਐਲਾਨੇ ਜਾਣ ਮਗਰੋਂ ਉਨ੍ਹਾਂ ਟਵੀਟ ਕਰਕੇ ਕਿਹਾ, “ਮੈਂ ਸੰਗਰੂਰ ਦੇ ਵੋਟਰਾਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਪਾਰਲੀਮੈਂਟ ਵਿੱਚ ਆਪਣੇ ਨੁਮਾਇੰਦੇ ਵਜੋਂ ਚੁਣਿਆ। ਮੈਂ ਆਪਣੇ ਹਲਕੇ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਵਪਾਰੀਆਂ ਅਤੇ ਹਰ ਕਿਸੇ ਦੇ ਦੁੱਖਾਂ ਨੂੰ ਦੂਰ ਕਰਨ ਲਈ ਸਖ਼ਤ ਮਿਹਨਤ ਕਰਾਂਗਾ।”
ਸੁਖਬੀਰ ਸਿੰਘ ਬਾਦਲ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਲਿਖਿਆ, " "ਮੈਂ ਸਰਦਾਰ ਸਿਮਰਨਜੀਤ ਸਿੰਘ ਮਾਨ ਅਤੇ ਉਹਨਾਂ ਦੀ ਪਾਰਟੀ ਨੂੰ ਸੰਗਰੂਰ ਚੋਣਾਂ ਵਿੱਚ ਜਿੱਤ ਲਈ ਦਿਲੋਂ ਵਧਾਈ ਦਿੰਦਾ ਹਾਂ ਅਤੇ ਉਹਨਾਂ ਨੂੰ ਸ਼ੁਭ ਕਾਮਨਾਵਾਂ ਅਤੇ ਸਹਿਯੋਗ ਦਿੰਦਾ ਹਾਂ। ਅਸੀਂ ਸੱਚੀ ਜਮਹੂਰੀ ਭਾਵਨਾ ਨਾਲ ਲੋਕਾਂ ਦੇ ਫ਼ਤਵੇ ਅੱਗੇ ਸਿਰ ਝੁਕਾਉਂਦੇ ਹਾਂ।"I am grateful to our voters of Sangrur for having elected me as your representative in parliament. I will work hard to ameliorate the sufferings of our farmers, farm-labour, traders and everyone in my constituency. — Simranjit Singh Mann (@SimranjitSADA) June 26, 2022
ਰਾਜਾ ਵੜਿੰਗ ਸੰਗਰੂਰ ਜ਼ਿਮਨੀ ਚੋਣ ਵਿੱਚ ਲੋਕਾਂ ਦਾ ਫੈਸਲਾ ਸਿਰ ਮੱਥੇ ਹੈ। ਸਿਮਰਨਜੀਤ ਸਿੰਘ ਮਾਨ ਜੀ ਨੂੰ ਜਿੱਤ ਦੀਆਂ ਬਹੁਤ ਬਹੁਤ ਮੁਬਾਰਕਾਂ। ਮੈਨੂੰ ਯਕੀਨ ਹੈ ਕਿ ਸਿਮਰਨਜੀਤ ਸਿੰਘ ਮਾਨ ਜੀ ਲੋਕ ਸਭਾ ਵਿੱਚ ਪੰਜਾਬ ਦੇ ਹਿੱਤਾਂ ਦੀ ਆਵਾਜ਼ ਨੂੰ ਬੁਲੰਦ ਕਰਨਗੇ। ਜ਼ਿਮਨੀ ਚੋਣ ਦਾ ਨਤੀਜਾ ਦੱਸਦਾ ਹੈ ਕਿ ਲੋਕ ਆਮ ਆਦਮੀ ਪਾਰਟੀ ਦੇ ਸੂਬੇ ਵਿੱਚ ਆਯੋਗ, ਅਸੰਵੇਦਨਸ਼ੀਲ ਸ਼ਾਸਨ ਅਤੇ ਡਿਗਦੀ ਕਾਨੂੰਨ ਵਿਵਸਥਾ ਦੀ ਸਥਿਤੀ ਤੋਂ ਨਾਰਾਜ਼ ਹਨ।I sincerely and whole heartedly congratulate Sardar Simranjit Singh Mann and his party on their electoral victory in Sangrur parliamentary by poll and offer them our best wishes and cooperation. We bow before the mandate of the people in true democratic spirit.
— Sukhbir Singh Badal (@officeofssbadal) June 26, 2022
ਇਹ ਵੀ ਪੜ੍ਹੋ: Sangrur Results 2022: ਸਿਮਰਨਜੀਤ ਸਿੰਘ ਮਾਨ ਨੇ ਜਿੱਤਿਆ ਸੰਗਰੂਰ ਜ਼ਿਮਨੀ ਚੋਣ ਮੁਕਾਬਲਾ , 7 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਕੀਤੀ ਹਾਸਿਲ ਸੰਯੁਕਤ ਸਮਾਜ ਮੋਰਚਾ ਸਿਮਰਨਜੀਤ ਸਿੰਘ ਮਾਨ ਨੂੰ ਪੰਜਾਬ ਤੇ ਪੰਜਾਬੀਅਤ ਦੀ ਲੜਾਈ ਵਿੱਚ ਜਿੱਤ ਪ੍ਰਾਪਤ ਕਰਨ ਲਈ ਬਹੁਤ-ਬਹੁਤ ਵਧਾਈ। ਸੁਭਾਸ਼ ਸ਼ਰਮਾ @DrSubhash78ਸੰਗਰੂਰ ਲੋਕ ਸਭਾ ਉਪ ਚੋਣ @AamAadmiParty ਦੀ ਹਾਰ @ਭਗਵੰਤ ਮਾਨ ਇੱਕ ਨਿੱਜੀ ਨੁਕਸਾਨ ਹੈ। @ਅਰਵਿੰਦਕੇਜਰੀਵਾਲ ਕਠਪੁਤਲੀ ਬਣ ਕੇ ਕੰਮ ਕਰਨ ਵਾਲੇ ਭਗਵੰਤ ਮਾਨ ਨੂੰ ਹੁਣ ਮੁੱਖ ਮੰਤਰੀ ਬਣਨ ਦਾ ਕੋਈ ਨੈਤਿਕ ਅਧਿਕਾਰ ਨਹੀਂ, ਤੁਰੰਤ ਅਸਤੀਫਾ ਦੇ ਦਿਓ। ਪੰਜਾਬ 'ਆਪ' ਦੇ ਕੁਸ਼ਾਸਨ ਤੋਂ ਆਜ਼ਾਦੀ ਚਾਹੁੰਦਾ ਹੈ। #ਸੰਗਰੂਰ ਸੰਗਰੂਰ ਡਿਪਟੀ ਕਮਿਸ਼ਨਰ-- ਸੰਗਰੂਰ ਡਿਪਟੀ ਕਮਿਸ਼ਨਰ ਵੱਲੋਂ ਫੋਨ ਕਰਕੇ ਸਿਮਰਨਜੀਤ ਮਾਨ ਨੂੰ ਵਧਾਈ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜੇਤੂ ਸਰਟੀਫਿਕੇਟ ਲੈਣ ਆਉਣ ਦਾ ਸਮਾਂ ਪੁੱਛਿਆ ਹੈ। ਅਸ਼ਵਨੀ ਸ਼ਰਮਾ ਮੈਂ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਜ਼ਿਮਨੀ ਚੋਣਾਂ 'ਚ ਜਿੱਤ ਲਈ ਤਹਿ ਦਿਲੋਂ ਵਧਾਈ ਦਿੰਦਾ ਹਾਂ। ਪੰਜਾਬ 'ਚ ਲਗਾਤਾਰ ਹੋ ਰਹੇ ਭਿਆਨਕ ਕਤਲੇਆਮ, ਫੇਲ ਕਾਨੂੰਨ ਵਿਵਸਥਾ 'ਤੇ ਲੋਕਾਂ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਭਗਵੰਤ ਮਾਨ ਆਪਣੀ ਲੋਕ ਸਭਾ ਸੀਟ ਤੇ ਹੀ ਆਮ ਆਦਮੀ ਪਾਰਟੀ ਨੂੰ ਜਿਤਾਉਣ 'ਚ ਅਸਫਲ ਰਹੇ। -PTC NewsHumbly accept people's verdict in Sangrur bypoll. My congratulations to Simranjit Singh Mann Ji for his victory. I am sure he would keep raising Punjab's voice in his new role. The result reflects displeasure of public with @AamAadmiParty insensitive & inept governance. — Amarinder Singh Raja Warring (@RajaBrar_INC) June 26, 2022