ਮਜੀਠੀਆ ਵੱਲੋਂ ਪਾਏ ਮਾਣਹਾਨੀ ਕੇਸ 'ਚ ਸੰਜੇ ਸਿੰਘ ਨੇ ਅਦਾਲਤ 'ਚ ਪੇਸ਼ੀ ਭੁਗਤੀ
ਅੰਮ੍ਰਿਤਸਰ : ਮਾਣਹਾਨੀ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਪੁੱਜੇ। ਸੀਨੀਅਰ ਕਾਂਗਰਸੀ ਆਗੂ ਬਿਕਰਮ ਸਿੰਘ ਮਜੀਠੀਆ ਨੇ 2016 ਵਿੱਚ ਸੰਜੇ ਸਿੰਘ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਇਸ ਕੇਸ ਦੀ ਸੁਣਵਾਈ ਵਿੱਚ ਸੰਜੇ ਸਿੰਘ ਨੇ ਅਦਾਲਤ ਵਿੱਚ ਹਾਜ਼ਰੀ ਲਗਵਾਈ। ਉਨ੍ਹਾਂ ਦੇ ਵਕੀਲ ਨੇ ਜੱਜ ਤੋਂ ਮਾਮਲੇ ਦੀ ਸੁਣਵਾਈ ਲਈ 8 ਅਪ੍ਰੈਲ ਤੋਂ ਬਾਅਦ ਦੀ ਤਾਰੀਕ ਮੰਗੀ ਹੈ। ਉਨ੍ਹਾਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵੱਲੋਂ ਸਾਲ 2016 ਵਿੱਚ ਉਨ੍ਹਾਂ ਦੇ ਖ਼ਿਲਾਫ਼ ਦਾਇਰ ਮਾਨਹਾਣੀ ਦੇ ਮਾਮਲੇ ਵਿੱਚ ਸੁਣਵਾਈ ਲਈ ਅੰਮ੍ਰਿਤਸਰ ਵਿੱਚ ਆਏ ਹਨ। 8 ਅਪ੍ਰੈਲ ਤੱਕ ਸੰਸਦ ਦਾ ਸੈਸ਼ਨ ਹੈ ਤਾਂ ਉਨ੍ਹਾਂ ਦੇ ਵਕੀਲ ਨੇ ਮਾਣਯੋਗ ਜੱਜ ਤੋਂ ਅਗਲੀ ਸੁਣਵਾਈ ਲਈ ਇਸ ਤੋਂ ਬਾਅਦ ਦੀ ਤਾਰੀਕ ਦੇਣ ਨੂੰ ਕਿਹਾ ਹੈ। ਅਦਾਲਤ ਵਿਚੋਂ ਬਾਹਰ ਨਿਕਲਣ ਉਤੇ ਸੰਸਦ ਮੈਂਬਰ ਨੇ ਕਿਹਾ ਕਿ ਇਨਸਾਫ਼ ਦੀ ਲੜਾਈ ਜਾਰੀ ਹੈ। ਮੈਨੂੰ ਪੂਰੀ ਉਮੀਦ ਹੈ ਕਿ ਜਿੱਤ ਸੱਚ ਦੀ ਹੋਵੇਗੀ। ਦਿੱਲੀ ਵਿੱਚ ਜੋ ਉਮੀਦਾਂ ਜਨਤਾ ਨੇ ਆਮ ਆਦਮੀ ਪਾਰਟੀ ਉਤੇ ਰੱਖੀਆਂ, ਇੱਕ-ਇੱਕ ਕਰ ਕੇ ਪੂਰੀਆਂ ਕੀਤੀਆਂ ਗਈਆਂ ਹਨ। ਪਾਰਟੀ ਨੇ ਉਮੀਦ ਤੋਂ ਜ਼ਿਆਦਾ ਕੰਮ ਕਰ ਕੇ ਦਿਖਾਇਆ ਹੈ। ਆਮ ਆਦਮੀ ਪਾਰਟੀ ਨੇਤਾ ਨੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੀ ਜਿੱਤ ਉਤੇ ਵਧਾਈ ਦਿੱਤੀ। ਇਸ ਕੇਸ ਦੀ ਸੁਣਵਾਈ ਪਿਛਲੇ 6 ਸਾਲਾਂ ਤੋਂ ਲਗਾਤਾਰ ਚੱਲ ਰਹੀ ਹੈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਚਿੱਠੀ ਲਿਖ ਕੇ ਮੁਆਫੀ ਮੰਗ ਲਈ ਸੀ ਪਰ ਸੰਜੇ ਸਿੰਘ ਨੇ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਤੇ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮਾਮਲੇ 'ਚ ਮੁਆਫੀ ਮੰਗ ਕੇ ਪਿੱਛੇ ਹਟ ਗਏ ਸੀ ਪਰ ਸੰਜੇ ਸਿੰਘ ਡਟੇ ਹੋਏ ਹਨ। ਇਹ ਵੀ ਪੜ੍ਹੋ : ਵਿਸ਼ਵ ਅਮਨ ਦੀ ਸਲਾਮਤੀ ਲਈ ਕਲਮਾਂ, ਬੁਰਸ਼ਾਂ ਅਤੇ ਸਾਜ਼ਾਂ ਵਾਲਿਆਂ ਦਾ ਮਜਬੂਤ ਕਾਫ਼ਲਾ ਬਣਾਉਣ ਦੀ ਲੋੜ: ਫ਼ਖ਼ਰ ਜ਼ਮਾਂ