ਸੰਤ ਬਲਬੀਰ ਸਿੰਘ ਸੀਚੇਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਪਾਣੀ ਅਤੇ ਦਰੱਖਤਾਂ ਨੂੰ ਬਚਾਉਣ ਦੀ ਕੀਤੀ ਅਪੀਲ
ਅੰਮ੍ਰਿਤਸਰ: ਸੰਤ ਬਲਬੀਰ ਸਿੰਘ ਸੀਚੇਵਾਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਨ੍ਹਾਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਸੰਸਾਰ ਭਰ ਦੇ ਲੌਕਾ ਨੂੰ ਪਾਣੀਆਂ ਅਤੇ ਦਰਖਤਾਂ ਨੂੰ ਬਚਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਉਟ ਆਸਰਾ ਲਿਆ ਹੈ ਤਾਂ ਜੋ ਆਉਣ ਵਾਲੇ ਸਮੇ ਵਿੱਚ ਅਸੀ ਕੁਦਰਤ ਨੂੰ ਸਵਾਰਨ ਅਤੇ ਬਚਾਉਣ ਲਈ ਹੋਰ ਉਪਰਾਲੇ ਕਰ ਸਕੀਏ। ਉਨ੍ਹਾਂ ਨੇ ਕਿਹਾ ਹੈ ਕਿ ਕਾਲਾ ਸੰਘਿਆਂ ਪਿੰਡ ਵਿਚੋਂ ਗੰਦੇ ਪਾਣੀ ਦੀ ਨੂੰ ਸਾਫ ਕਰਨ ਲਈ ਪਲਾਂਟ ਲਗਾਇਆ ਜਾ ਰਿਹਾ ਹੈ ਤੁਹਾਨੂੰ ਦੱਸ ਦੇਈਏ ਕਿ ਕੁਲ 15 ਪ੍ਰੋਜੈਕਟ ਲਗਾਏ ਗਏ ਹਨ ਜਿਸ ਨਾਲ ਜਲਦ ਹੀ ਪਾਣੀ ਸਾਫ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਮੱਤੇਵਾੜਾ ਦੇ ਜੰਗਲ ਬਚਾਉਣਾ ਬਹੁਤ ਲਾਜ਼ਮੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਇਸ ਤੋਂ ਇਲਾਵਾ ਹੋਰ ਬਹੁਤ ਸਾਰੇ ਜੰਗਲਾਂ ਨੂੰ ਸੰਭਾਲਣਾ ਚਾਹੀਦਾ ਹੈ ਤਾਂ ਕਿ ਕੁਦਰਤ ਦੀ ਖੂਬਸੂਰਤੀ ਬਰਕਾਰ ਰਹੇ। ਇਹ ਵੀ ਪੜ੍ਹੋ:ਜਬਰ-ਜਨਾਹ ਮਾਮਲਾ: ਸਿਮਰਜੀਤ ਸਿੰਘ ਬੈਂਸ ਨੂੰ ਕੋਰਟ ਨੇ ਦੋ ਦਿਨਾਂ ਦੇ ਰਿਮਾਂਡ 'ਤੇ ਭੇਜਿਆ -PTC News