ਸਰਬੱਤ ਦਾ ਭਲਾ ਟਰੱਸਟ ਵੱਲੋਂ ਇਹਨਾਂ ਖੇਤਰਾਂ ’ਚ ਲਗਾਏ ਜਾਣਗੇ 5 ਆਕਸੀਜਨ ਪਲਾਂਟ
ਆਪਣੀ ਜੇਬ ’ਚੋਂ ਹੀ ਕਰੋੜਾਂ ਰੁਪਏ ਖਰਚ ਕਰ ਕੇ ਹਰ ਔਖੀ ਘੜੀ ਵੇਲੇ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ’ਚ ਸਭ ਤੋਂ ਅੱਗੇ ਹੋ ਕੇ ਮਸਾਲੀ ਸੇਵਾ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਵੱਲੋਂ ਹੁਣ ਜਿੱਥੇ ਆਪਣੇ ਪੱਧਰ ’ਤੇ ਹੀ ਸੂਬੇ ’ਚ ਪੰਜ ਆਕਸੀਜਨ ਪਲਾਂਟ ਲਾਉਣ ਦੀ ਕਾਰਵਾਈ ਆਰੰਭ ਦਿੱਤੀ ਹੈ, ਉਥੇ ਹੀ ਹਰੇਕ ਜ਼ਿਲ੍ਹੇ ਅੰਦਰ ਪ੍ਰਸ਼ਾਸਨ ਨੂੰ ਲੋੜੀਂਦੇ ਆਕਸੀਜਨ ਕੰਸਟ੍ਰੇਟਰ, ਵੈਂਟੀਲੇਟਰ, ਐਂਬੂਲੈਂਸਾਂ, ਅੰਤਿਮ ਯਾਤਰਾ ਵੈਨਾਂ, ਮ੍ਰਿਤਕ ਸਰੀਰ ਸਾਂਭਣ ਲਈ ਫਰੀਜ਼ਰ ਤੇ ਵੱਡੀ ਮਾਤਰਾ ’ਚ ਦਵਾਈਆਂ ਸਮੇਤ ਹੋਰ ਲੋੜੀਂਦੇ ਸਾਮਾਨ ਦੀ ਸਪਲਾਈ ਦੇਣੀ ਵੀ ਸ਼ੁਰੂ ਕਰ ਦਿੱਤੀ ਗਈ ਹੈ।
REad more : PSPCL ਭਰਤੀ 2021: 2632 ਸਹਾਇਕ ਲਾਈਨਮੈਨ ਅਤੇ ਹੋਰ ਅਸਾਮੀਆਂ ਲਈ ਅਰਜ਼ੀ ਦਿਓ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਦੂਜੇ ਪੜਾਅ ਦੌਰਾਨ ਪੈਦਾ ਹੋਏ ਹਾਲਾਤਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਹੁਣ ਸਰਬੱਤ ਦਾ ਭਲਾ ਟਰੱਸਟ ਵੱਲੋਂ ਆਪਣੇ ਪੱਧਰ ’ਤੇ ਹੀ ਸੂਬੇ ਅੰਦਰ ਸਿਹਤ ਪ੍ਰਸ਼ਾਸਨ ਵੱਲੋਂ ਨਿਰਧਾਰਤ ਕੀਤੀਆਂ ਗਈਆਂ ਥਾਵਾਂ ’ਤੇ 5 ਨਵੇਂ ਆਕਸੀਜਨ ਪਲਾਂਟ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ ਇਕ ਪਲਾਂਟ ਮਾਝਾ ਖੇਤਰ ਦੇ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ’ਚ ਜਦ ਕਿ ਮਾਲਵਾ ਖੇਤਰ ਅੰਦਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ, ਮੈਡੀਕਲ ਕਾਲਜ ਬਠਿੰਡਾ ਅਤੇ ਮੈਡੀਕਲ ਕਾਲਜ ਪਟਿਆਲਾ ’ਚ ਇਕ-ਇਕ ਪਲਾਂਟ ਸਥਾਪਿਤ ਕਰਨ ਤੋਂ ਇਲਾਵਾ ਇਕ ਪਲਾਂਟ ਦੋਆਬਾ ਖੇਤਰ ’ਚ ਲਾਇਆ ਜਾਵੇਗਾ।
DR Obroi
Raed more : ਸੰਸਥਾਨਾਂ ‘ਚ ਹੋਣ ਵਾਲੇ ਟੀਕਾਕਰਨ ਨੂੰ ਲੈਕੇ ਦਿੱਲੀ ਸਰਕਾਰ ਨੇ ਲਿਆ ਇਹ ਫ਼ੈਸਲਾ