ਅਮਲੋਹ ਦੇ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਗੋਲੀ ਮਾਰ ਕੀਤੀ ਸਵੈ-ਹੱਤਿਆ
ਫ਼ਤਹਿਗੜ੍ਹ ਸਾਹਿਬ, 14 ਜੁਲਾਈ: ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਦੇ ਸਰਪੰਚ ਗੁਰਪ੍ਰੀਤ ਸਿੰਘ ਵੱਲੋਂ ਗੋਲੀ ਮਾਰਕੇ ਸਵੈ-ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਲਾਸ਼ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿਚ ਇੱਕ ਕਾਂਗਰਸੀ ਆਗੂ ਅਤੇ ਇੱਕ ਪੰਚਾਇਤ ਸੈਕਟਰੀ ਦਾ ਨਾਮ ਦੱਸਿਆ ਜਾ ਰਿਹਾ, ਉਧਰ ਅਮਲੋਹ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਇਹ ਵੀ ਪੜ੍ਹੋ: ਖਮਾਣੋ ਪੁਲਿਸ ਨੇ 5 ਕਿਲੋ ਅਫੀਮ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ ਪੁਲਿਸ ਮੁਤਾਬਕ ਜਿਸ ਹਥਿਆਰ ਨਾਲ ਮ੍ਰਿਤਕ ਸਰਪੰਚ ਗੁਰਪ੍ਰੀਤ ਸਿੰਘ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ ਉਹ ਵੀ ਲਾਈਸੈਂਸੀ ਨਹੀਂ ਸੀ। ਉਧਰ ਮ੍ਰਿਤਕ ਸਰਪੰਚ ਦੇ ਮਾਤਾ ਚਰਨਜੀਤ ਕੌਰ ਨੇ ਉਨ੍ਹਾਂ ਦੇ ਲੜਕੇ ਨੂੰ ਮੌਤ ਲਈ ਮਜਬੂਰ ਕਰਨ ਵਾਲੇ ਸੁਸਾਈਡ ਪੱਤਰ ਵਿਚ ਲਿਖੇ ਨਾਵਾਂ ਵਾਲੇ ਵਿਅਕਤੀਆਂ 'ਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਪੰਚ ਗੁਰਪ੍ਰੀਤ ਸਿੰਘ ਪਿਛਲੇ ਕਈ ਮਹੀਨਿਆਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਜਿਸ ਕਾਰਨ ਉਸ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਹਰਕੀਰਤ ਸਿੰਘ ਨੇ ਦੱਸਿਆ ਕਿ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਦੇ ਸਰਪੰਚ ਗੁਰਪ੍ਰੀਤ ਸਿੰਘ ਵਲੋਂ ਆਪਣੀ ਮੋਟਰ 'ਤੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਗਈ ਹੈ। ਇਹ ਵੀ ਪੜ੍ਹੋ: ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 2 ਹੋਰ ਸ਼ੂਟਰਾਂ ਦਾ ਟਰਾਂਜ਼ਿਟ ਰਿਮਾਂਡ ਪੰਜਾਬ ਪੁਲਿਸ ਨੂੰ ਸੌਂਪਿਆ ਉਨ੍ਹਾਂ ਨੇ ਦਸਿਆ ਕਿ ਮ੍ਰਿਤਕ ਦੀ ਲਾਸ਼ ਦੇ ਕੋਲੋਂ ਸੁਸਾਈਡ ਨੋਟ ਬਰਾਮਦ ਹੋਇਆ ਜਿਸ ਦੇ ਵਿੱਚ ਦੋ ਨਾਮ ਲਿਖੇ ਗਏ ਹਨ ਇਕ ਕਾਂਗਰਸੀ ਲੀਡਰ ਹੈਪੀ ਸੂਦ ਤੇ ਦੁਸਰਾ ਪੰਚਾਇਤ ਸੈਕਟਰੀ ਗੁਰਪ੍ਰੀਤ ਸਿੰਘ, ਇਨ੍ਹਾਂ ਦੇ ਨਾਂਅ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਮ੍ਰਿਤਕ ਗੁਰਪ੍ਰੀਤ ਸਿੰਘ ਇੱਕ ਸਰਪੰਚ ਸੀ, ਇਸ ਲਈ ਪਿੰਡ ਦੇ ਵਿਕਾਸ ਕਾਰਜਾਂ ਦੇ ਕੰਮ ਦੇ ਲੈਣ ਦੇਣ ਨੂੰ ਲੈ ਕੇ ਇਹਨਾਂ 'ਤੇ ਕਈ ਪ੍ਰੈਸ਼ਰ ਹੋ ਸਕਦਾ, ਜਿਸ ਨੂੰ ਲੈ ਕੇ ਉਨ੍ਹਾਂ ਵਲੋਂ ਖੁਦਕੁਸ਼ੀ ਕੀਤੀ ਜਾ ਸਕਦੀ ਹੈ। -PTC News