ਇਸ ਸੂਬੇ 'ਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਸ ਤਾਰੀਕ ਤੋਂ ਖੁੱਲ੍ਹਣਗੇ ਸਕੂਲ
ਹਰਿਆਣਾ : ਹਰਿਆਣਾ ਸਰਕਾਰ (Haryana Schools Reopen) ਨੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਮੁੜ ਸਕੂਲ ਖੋਲ੍ਹਣ (School Reopen )ਦਾ ਫੈਸਲਾ ਕੀਤਾ ਗਿਆ ਹੈ। ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਸਿੰਘ ਨੇ ਕਿਹਾ ਕਿ 16 ਜੁਲਾਈ ਤੋਂ 9ਵੀਂ ਤੋਂ 12ਵੀਂ ਜਮਾਤ ਤੱਕ ਸਕੂਲ ਸਮਾਜਿਕ ਦੂਰੀਆਂ ਅਤੇ ਪੂਰੀ ਸਾਵਧਾਨੀ ਨਾਲ ਮੁੜ ਖੋਲ੍ਹਣਗੇ। ਇਸਦੇ ਨਾਲ ਹੀ ਜੇ ਸਥਿਤੀ ਸਧਾਰਣ ਬਣੀ ਰਹੀ ਤਾਂ 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀ ਵੀ 23 ਜੁਲਾਈ ਤੋਂ ਸਕੂਲ ਆਉਣ ਜਾ ਸਕਣਗੇ। [caption id="attachment_513874" align="aligncenter" width="300"] ਇਸ ਸੂਬੇ 'ਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਸ ਤਾਰੀਕ ਤੋਂ ਖੁੱਲ੍ਹਣਗੇ ਸਕੂਲ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ , ਹੁਣ ਵੀਕਐਂਡ ਅਤੇ ਨਾਈਟ ਕਰਫ਼ਿਊ ਹਟਾਇਆ ਸਿੱਖਿਆ ਵਿਭਾਗ ਵੱਲੋਂ ਜਾਰੀ ਇੱਕ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸੂਬੇ ਵਿੱਚ 9ਵੀਂ ਤੋਂ 12ਵੀਂ ਤੱਕ ਸਕੂਲ 16 ਜੁਲਾਈ ਤੋਂ ਖੁੱਲ੍ਹਣਗੇ ਜਦੋਂਕਿ 6 ਤੋਂ 8ਵੀਂ ਤੱਕ ਦੀਆਂ ਕਲਾਸਾਂ 23 ਜੁਲਾਈ ਤੋਂ ਸ਼ੁਰੂ ਹੋਣਗੀਆਂ। ਆਰਡਰ ਵਿੱਚ ਕਿਹਾ ਗਿਆ ਹੈ ਕਿ ਜੇ ਸਥਿਤੀ ਆਮ ਵਾਂਗ ਰਹੀ ਤਾਂ 1ਵੀਂ ਤੋਂ 5ਵੀਂ ਜਮਾਤ ਲਈ ਸਕੂਲ ਖੋਲ੍ਹਣ ਬਾਰੇ ਵੀ ਵਿਚਾਰ ਕੀਤਾ ਜਾਵੇਗਾ। [caption id="attachment_513873" align="aligncenter" width="300"] ਇਸ ਸੂਬੇ 'ਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਸ ਤਾਰੀਕ ਤੋਂ ਖੁੱਲ੍ਹਣਗੇ ਸਕੂਲ[/caption] ਹਰਿਆਣਾ ਸਰਕਾਰ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਹੈ ਕਿ 9ਵੀਂ ਤੋਂ 12ਵੀਂ ਜਮਾਤ ਦੇ ਸਕੂਲ 16 ਜੁਲਾਈ ਤੋਂ ਦੁਬਾਰਾ ਖੁੱਲ੍ਹਣਗੇ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਪਿਆਂ ਦੀ ਆਗਿਆ ਨਾਲ ਕਲਾਸਾਂ ਵਿਚ ਆਉਣ ਦੀ ਆਗਿਆ ਦਿੱਤੀ ਜਾਵੇਗੀ। ਇਕ ਰਿਪੋਰਟ ਦੇ ਅਨੁਸਾਰ ਇਸ ਤੋਂ ਇਲਾਵਾ ਜਮਾਤ 6ਵੀਂ ਤੋਂ 8ਵੀਂ ਤੱਕ ਦੇ ਵਿਦਿਆਰਥੀ ਵੀ 23 ਜੁਲਾਈ ਤੋਂ ਸਕੂਲ ਜਾ ਸਕਣਗੇ। ਹਾਲਾਂਕਿ, ਵਿਦਿਆਰਥੀਆਂ ਲਈ ਸਕੂਲ ਆਉਣਾ ਲਾਜ਼ਮੀ ਨਹੀਂ ਹੋਵੇਗਾ ਕਿਉਂਕਿ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ। [caption id="attachment_513872" align="aligncenter" width="300"] ਇਸ ਸੂਬੇ 'ਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਸ ਤਾਰੀਕ ਤੋਂ ਖੁੱਲ੍ਹਣਗੇ ਸਕੂਲ[/caption] ਵਿਦਿਆਰਥੀਆਂ ਲਈ ਸਮਾਜਿਕ ਦੂਰੀ ਅਤੇ ਹੋਰ ਨਿਯਮ ਹੋਣਗੇ ਲਾਗੂ ਇਸ ਮਾਮਲੇ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੱਲ੍ਹ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ “ਕੋਵਿਡ ਕਾਲ ਫਿਲਹਾਲ ਖ਼ਤਮ ਹੋ ਗਿਆ ਹੈ। ਇਸ ਲਈ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਹੋਏ ਸਿੱਖਿਆ ਸੰਸਥਾਵਾਂ ਨੂੰ ਫ਼ਿਰ ਜਲਦ ਤੋਂ ਜਲਦ ਖੋਲ੍ਹਿਆ ਜਾਣਾ ਚਾਹੀਦਾ ਹੈ। ਸਕੂਲ ਆਉਣ ਵਾਲੇ ਵਿਦਿਆਰਥੀਆਂ ਲਈ ਸਮਾਜਿਕ ਦੂਰੀ ਅਤੇ ਹੋਰ ਨਿਯਮ ਲਾਗੂ ਹੋਣਗੇ। [caption id="attachment_513875" align="aligncenter" width="294"] ਇਸ ਸੂਬੇ 'ਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਸ ਤਾਰੀਕ ਤੋਂ ਖੁੱਲ੍ਹਣਗੇ ਸਕੂਲ[/caption] ਹਰਿਆਣਾ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ 15 ਜੁਲਾਈ ਤੱਕ ਸਕੂਲਾਂ ਵਿੱਚ ਛੁੱਟੀਆਂ ਹਨ। ਛੁੱਟੀਆਂ ਖਤਮ ਹੁੰਦਿਆਂ ਹੀ ਸਕੂਲ 16 ਜੁਲਾਈ ਤੋਂ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਸਕੂਲ ਖੋਲ੍ਹਣ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਕੋਰੋਨਾ ਦੇ ਮੱਦੇਨਜ਼ਰ ਸਕੂਲਾਂ ਵਿਚ ਸਮਾਜਕ ਦੂਰੀਆਂ ਦਾ ਧਿਆਨ ਰੱਖਿਆ ਜਾਵੇਗਾ ਅਤੇ ਹੋਰ ਪ੍ਰੋਟੋਕੋਲਾਂ ਦਾ ਵੀ ਧਿਆਨ ਰੱਖਿਆ ਜਾਵੇਗਾ। [caption id="attachment_513876" align="aligncenter" width="300"] ਇਸ ਸੂਬੇ 'ਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਸ ਤਾਰੀਕ ਤੋਂ ਖੁੱਲ੍ਹਣਗੇ ਸਕੂਲ[/caption] ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਸੀਂ ਵੀ ਆਪਣੇ ਪਿੰਡ 'ਚ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਸਰਕਾਰ ਦੀ ਇਸ ਯੋਜਨਾ ਦਾ ਉਠਾਓ ਫ਼ਾਇਦਾ ਆਦੇਸ਼ ਵਿਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਸਰੀਰਕ ਦੂਰੀਆਂ ਅਤੇ ਹੋਰ ਪ੍ਰੋਟੋਕਾਲਾਂ ਦੇ ਸਬੰਧ ਵਿਚ ਜਾਰੀ ਕੀਤੀ ਗਈ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਸਕੂਲਾਂ ਦੇ ਮੁੜ ਖੁੱਲ੍ਹਣ ਨਾਲ ਲਾਗੂ ਰਹੇਗੀ। ਇਹ ਵੀ ਕਿਹਾ ਗਿਆ ਹੈ ਕਿ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਲਈ ਇੱਕ ਵੀਡੀਓ ਉਪਲਬਧ ਕਰਾਇਆ ਗਿਆ ਹੈ ਕਿ ਕਿਵੇਂ ਆਨਲਾਈਨ ਕਲਾਸਾਂ ਲੱਗਣਗੀਆਂ। ਦੱਸ ਦੇਈਏ ਕਿ ਜਦੋਂ ਦੂਜੀ ਲਹਿਰ ਨੇ ਰੋਜ਼ਾਨਾ ਕੇਸਾਂ ਅਤੇ ਮੌਤਾਂ ਦੀ ਗਿਣਤੀ ਨੂੰ ਵਧ ਦਿੱਤਾ ਤਾਂ ਇਸ ਸਾਲ ਦੇ ਸ਼ੁਰੂ ਵਿਚ ਸਕੂਲ ਦੁਬਾਰਾ ਬੰਦ ਕਰ ਦਿੱਤੇ ਗਏ ਸਨ। -PTCNews