ਸਾਰੇ ਸਕੂਲਾਂ ਦੀ ਛੁੱਟੀ ਦਾ ਸਮਾਂ ਬਦਲਿਆ, ਗਰਮੀ ਦੀਆਂ ਛੁੱਟੀਆਂ ਦਾ ਵੀ ਹੋਇਆ ਐਲਾਨ
ਚੰਡੀਗੜ੍ਹ, 29 ਅਪ੍ਰੈਲ: ਵੱਧਦੀ ਗਰਮੀ ਨਾਲ ਜਿੱਥੇ ਸਾਰੇ ਪਰੇਸ਼ਾਨ ਹਨ ਉੱਥੇ ਹੀ ਇਸ ਚੰਮ ਸਾੜਦੀ ਗਰਮੀ ਤੋਂ ਹੁਣ ਬੱਚਿਆਂ ਨੂੰ ਰਾਹਤ ਮਿਲਣ ਵਾਲੀ ਹੈ। ਹਾਂਜੀ, ਮਾਨ ਸਰਕਾਰ ਵੱਲੋਂ ਸਾਰੇ ਸਕੂਲਾਂ ਦਾ ਸਮਾਂ ਬਦਲਣ ਦੇ ਨਾਲ ਨਾਲ ਛੁੱਟੀਆਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਹ ਹੁਕਮ ਸੂਬੇ ਭਰ 'ਚ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਲਈ ਜਾਰੀ ਕੀਤੇ ਗਏ ਹਨ। ਇਹ ਵੀ ਪੜ੍ਹੋ: ਸਿੱਖ ਸਮਾਜ ਦੇ ਯੋਗਦਾਨ ਨੂੰ ਦੇਸ਼ ਕਦੇ ਭੁਲਾ ਨਹੀਂ ਸਕਦਾ - ਮੋਦੀ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਮੁਤਾਬਕ ਅਗਲੇ ਮਹੀਨੇ (ਮਈ) ਦੀ 2 ਤੋਂ 14 ਤਰੀਕ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਤੋਂ 11 ਵਜੇ ਤੱਕ ਅਤੇ ਮਿਡਲ, ਹਾਈ ਤੇ ਸੀਨੀਅਰ ਸਕੂਲਾਂ ਦਾ ਸਮਾਂ 7 ਤੋਂ 12.30 ਵਜੇ ਤੱਕ ਤਬਦੀਲ ਕਰ ਦਿੱਤਾ ਗਿਆ ਹੈ। ਗਰਮੀ ਦੀ ਛੁੱਟੀਆਂ ਦੀ ਗੱਲ ਕਰੀਏ ਤਾਂ 15 ਮਈ ਤੋਂ 30 ਜੂਨ ਤੱਕ ਸਾਰੇ ਸਕੂਲ ਬੰਦ ਰਹਿਣਗੇ ਉੱਥੇ ਹੀ 16 ਮਈ ਤੋਂ 31 ਮਈ ਤੱਕ ਸਾਰੇ ਸਕੂਲਾਂ ਲਈ ਆਨਲਾਈਨ ਕਲਾਸਾਂ ਲਾਉਣੀਆਂ ਲਾਜ਼ਮੀ ਹਨ। ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਝੜਪਾਂ ’ਤੇ ਗੰਭੀਰ ਚਿੰਤਾ ਪ੍ਰਗਟਾਈ ਮੁੱਖ ਮੰਤਰੀ ਭਗਵੰਤ ਮਾਨ ਦੀ ਮਰਜ਼ੀ ਨਾਲ ਜਾਰੀ ਇਨ੍ਹਾਂ ਹੁਕਮਾਂ ਨੂੰ ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ। -PTC News