ਡੇਂਗੂ ਦੇ ਮਰੀਜ ਨੂੰ ਪਲਾਜ਼ਮਾ ਦੀ ਬਜਾਏ ਚੜ੍ਹਾ ਦਿੱਤਾ ਮਸੱਮੀ ਜੂਸ!
ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਵਿੱਚ ਨਿੱਜੀ ਹਸਪਤਾਲ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਜਿੱਥੇ ਡੇਂਗੂ ਪੀੜਤ ਮਰੀਜ਼ ਨੂੰ ਪਲੇਟਲੈਟਸ ਦੀ ਬਜਾਏ ਮੌਸਾਮੀ ਜੂਸ ਚੜਾਇਆ ਗਿਆ, ਜਿਸ ਕਾਰਨ ਮਰੀਜ਼ ਦੀ ਮੌਤ ਹੋ ਗਈ। ਰਿਸ਼ਤੇਦਾਰਾਂ ਨੇ ਦੱਸਿਆ ਕਿ ਮਰੀਜ਼ ਨੂੰ 17 ਅਕਤੂਬਰ ਨੂੰ ਝਾਲਵਾ ਦੇ ਗਲੋਬਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਕਿਹਾ ਕਿ ਉਹ ਡੇਂਗੂ ਤੋਂ ਪੀੜਤ ਸੀ।
ਡਾਕਟਰਾਂ ਦੇ ਕਹਿਣ 'ਤੇ ਪੀੜਤਾਂ ਦੇ ਰਿਸ਼ਤੇਦਾਰਾਂ ਨੇ ਕਿਸੇ ਤਰ੍ਹਾਂ ਪਲੇਟਲੈਟਸ ਦਾ ਪ੍ਰਬੰਧ ਕੀਤਾ। 19 ਅਕਤੂਬਰ ਨੂੰ ਮਰੀਜ਼ ਨੂੰ ਨਕਲੀ ਪਲੇਟਲੈਟ ਦਿੱਤੇ ਗਏ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਡਾਕਟਰਾਂ ਦਾ ਕਹਿਣਾ ਹੈ ਕਿ ਮਰੀਜ਼ ਦੇ ਰਿਸ਼ਤੇਦਾਰ ਪਲੇਟਲੈਟਸ ਲੈ ਕੇ ਆਏ ਸਨ। ਮਰੀਜ ਦੇ ਵਾਰਸਾਂ ਨੇ ਹਸਪਤਾਲ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਸੀਐਮਓ ਨੇ ਦੱਸਿਆ ਕਿ ਝਲਵਾ ਦੇ ਗਲੋਬਲ ਹਸਪਤਾਲ ਵਿੱਚ ਇਲਾਜ ਦੌਰਾਨ ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਰਿਸ਼ਤੇਦਾਰਾਂ ਨੇ ਹਸਪਤਾਲ 'ਤੇ ਨਕਲੀ ਪਲੇਟਲੈਟ ਚੜ੍ਹਾਉਣ ਦਾ ਇਲਜ਼ਾਮ ਲਗਾਇਆ ਹੈ।
ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਹਸਪਤਾਲ ਦਾ ਲਾਇਸੈਂਸ ਮੁਅੱਤਲ ਕਰਕੇ ਸੀਲ ਕਰਨ ਦੇ ਹੁਕਮ ਦਿੱਤੇ ਹਨ। ਮਰੀਜ਼ ਦੀ ਦੇਖਭਾਲ ਕਰਨ ਵਾਲੇ ਕੋਲ ਬਚੇ ਪਲੇਟਲੇਟਸ ਦੀ ਇਕ ਯੂਨਿਟ ਨੂੰ ਸੁਰੱਖਿਅਤ ਰੱਖਿਆ ਗਿਆ ਹੈ। ਜਾਂਚ ਲਈ ਫੋਰੈਂਸਿਕ ਲੈਬ ਭੇਜ ਦਿੱਤਾ ਗਿਆ ਹੈ। ਜਾਂਚ ਤੋਂ ਬਾਅਦ ਜੋ ਵੀ ਮੁਲਜ਼ਮ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਅੰਮ੍ਰਿਤਸਰ 'ਚ ਵੱਡੀ ਵਾਰਦਾਤ ਨਾਕਾਮ, ਲਖਬੀਰ ਲੰਡਾ ਦੇ ਤਿੰਨ ਸਾਥੀ ਗ੍ਰਿਫ਼ਤਾਰ
-PTC News