ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਵੱਲੋਂ ਤਿੰਨ ਅੱਤਵਾਦੀ ਢੇਰ
ਜੰਮੂ ਕਸ਼ਮੀਰ: ਜੰਮੂ ਕਸ਼ਮੀਰ 'ਚ ਉੜੀ ਦੇ ਕਮਾਲਕੋਟ ਸੈਕਟਰ ਵਿੱਚ ਫੌਜ ਅਤੇ ਬਾਰਾਮੂਲਾ ਪੁਲਿਸ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਹ ਜਾਣਕਾਰੀ ਕਸ਼ਮੀਰ ਪੁਲਿਸ ਨੇ ਦਿੱਤੀ ਹੈ।
ਦੱਸ ਦੇਈਏ ਕਿ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਇਸ ਬਾਰੇ ਜੰਮੂ-ਕਸ਼ਮੀਰ ਦੀ ਪੁਲਿਸ ਨੇ ਦੱਸਿਆ ਕਿ ਵਾਂਡਾਕਪੋਰਾ ਇਲਾਕੇ 'ਚ ਹੋਏ ਮੁਕਾਬਲੇ 'ਚ ਅੱਤਵਾਦੀ ਕੈਸਰ ਕੋਕਾ ਮਾਰਿਆ ਗਿਆ ਹੈ, ਜਦਕਿ ਦੂਜੇ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਕੋਲੋਂ ਇਕ ਅਮਰੀਕੀ ਰਾਈਫਲ (ਐੱਮ-4 ਕਾਰਬਾਈਨ) ਅਤੇ ਇਕ ਪਿਸਤੌਲ ਬਰਾਮਦ ਕੀਤਾ ਹੈ। ਹਥਿਆਰਾਂ ਦੇ ਨਾਲ-ਨਾਲ ਹੋਰ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਹੋਈ ਹੈ। ਇਹ ਮੁਕਾਬਲਾ ਜੰਮੂ-ਕਸ਼ਮੀਰ ਪੁਲਿਸ ਅਤੇ ਫੌਜ ਦੇ ਜਵਾਨਾਂ ਨੇ ਬਾਰਾਮੂਲਾ ਵਿੱਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕਰਨ ਤੋਂ ਕੁਝ ਦਿਨ ਬਾਅਦ ਹੋਇਆ ਹੈ। ਸੁਰੱਖਿਆ ਬਲਾਂ ਨੇ ਕੁਪਵਾੜਾ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਸੁਰੱਖਿਆ ਬਲਾਂ ਦੀ ਕਾਰਵਾਈ 'ਚ ਇਕ ਅੱਤਵਾਦੀ ਮਾਰਿਆ ਗਿਆ ਜਦਕਿ ਇਕ ਜਵਾਨ ਸ਼ਹੀਦ ਹੋ ਗਿਆ। ਇਹ ਵੀ ਪੜ੍ਹੋ:ਮਹਿਲਾਵਾਂ ਨੂੰ 1000 ਰੁਪਏ ਨਾ ਦੇਣ 'ਤੇ ਪੰਜਾਬ ਸਰਕਾਰ ਖਿਲਾਫ਼ ਪ੍ਰਨੀਤ ਕੌਰ ਨੇ ਖੋਲ੍ਹਿਆ ਮੋਰਚਾ -PTC Newsसेना और बारामूला पुलिस ने उरी के कमलकोट सेक्टर में नानक चौकी के पास 3 घुसपैठियों को मार गिराया। अधिक जानकारी की प्रतिक्षा है: जम्मू-कश्मीर पुलिस — ANI_HindiNews (@AHindinews) August 25, 2022