Mon, Mar 31, 2025
Whatsapp

ਕੁੜੀ ਨਾਲ ਕੀਤੀਆਂ ਦਰਿੰਦਗੀਆਂ ਦੀਆਂ ਹੱਦਾਂ ਪਾਰ, ਪੁਲਿਸ ਕਰ ਰਹੀ ਦੋਸ਼ੀਆਂ ਦੀ ਭਾਲ

Reported by:  PTC News Desk  Edited by:  Jagroop Kaur -- June 08th 2021 03:22 PM
ਕੁੜੀ ਨਾਲ ਕੀਤੀਆਂ ਦਰਿੰਦਗੀਆਂ ਦੀਆਂ ਹੱਦਾਂ ਪਾਰ, ਪੁਲਿਸ ਕਰ ਰਹੀ ਦੋਸ਼ੀਆਂ ਦੀ ਭਾਲ

ਕੁੜੀ ਨਾਲ ਕੀਤੀਆਂ ਦਰਿੰਦਗੀਆਂ ਦੀਆਂ ਹੱਦਾਂ ਪਾਰ, ਪੁਲਿਸ ਕਰ ਰਹੀ ਦੋਸ਼ੀਆਂ ਦੀ ਭਾਲ

ਥਾਣਾ ਸਾਹਨੇਵਾਲ ਅਧੀਨ ਆਉਂਦੇ ਕੰਗਣਵਾਲ ਦੀ ਦੁਰਗਾ ਕਲੋਨੀ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸਵੇਰੇ 8 ਵਜੇ ਦੇ ਕਰੀਬ ਸੈਰ ਕਰਨ ਜਾ ਰਹੇ ਲੋਕਾਂ ਨੇ ਇਕ ਬੋਰੀ ਨੂੰ ਸ਼ੱਕੀ ਹਾਲਤ ਵਿਚ ਪਈ ਵੇਖਿਆ। ਇਸ ਦੌਰਾਨ ਲੋਕਾਂ ਵੱਲੋਂ ਤੁਰੰਤ ਇਸ ਦੀ ਜਾਣਕਾਰੀ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਚੌਕੀ ਕੰਗਣਵਾਲ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। Read more :ਕੈਪਟਨ ਅਮਰਿੰਦਰ ਸਿੰਘ ਵਲੋਂ 20 ਕਰੋੜ ਰੁਪਏ ਮਲੇਰਕੋਟਲਾ ਨੂੰ ਦੇਣ ਦਾ ਕੀਤਾ ਐਲਾਨ ਇਸ ਦੌਰਾਨ ਜਦੋਂ ਪੁਲਿਸ ਵੱਲੋਂ ਬੋਰੀ ਦੇਖੀ ਗਈ ਤਾਂ ਸਾਰਿਆਂ ਦੇ ਹੋਸ਼ ਉੱਡ ਗਏ। ਦਰਅਸਲ ਉਸ ਬੋਰੀ 'ਚ ਇਕ ਲਗਭਗ 24 ਸਾਲ ਦੀ ਕੁੜੀ ਦੀ ਲਾਸ਼ ਬਰਾਮਦ ਹੋਈ। ਜਿਸ ਦੇ ਮੂੰਹ ਅਤੇ ਗੁਪਤ ਅੰਗਾਂ ’ਤੇ ਤੇਜ਼ਾਬ ਸੁੱਟਿਆ ਹੋਇਆ ਸੀ ਅਤੇ ਉਸ ਦੀ ਲਾਸ਼ ਨਗਨ ਹਾਲਤ ਵਿਚ ਸੀ। ਚੌਕੀ ਇੰਚਾਰਜ ਸਬ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਨਗਨ ਹਾਲਤ ਵਿਚ ਕੁੜੀ ਦੀ ਪਹਿਚਾਣ ਨਹੀਂ ਹੋ ਸਕੀ ਹੈ। Read More : SIT ਅੱਗੇ ਚੰਡੀਗੜ੍ਹ ਵਿੱਚ ਪੇਸ਼ ਹੋਏ ਸਾਬਕਾ ਡੀਜੀਪੀ ਸੁਮੇਧ ਸੈਣੀ ਪਰ ਸਥਾਨਕ ਲੋਕਾਂ ਤੋਂ ਅਤੇ ਹੋਰਨਾਂ ਥਾਵਾਂ ਤੋਂ ਜਾਂਚ ਪੜਤਾਲ ਕੀਤੀ ਜਾ ਰਹੀ ਤਾਂ ਜੂ ਇਸ ਮ੍ਰਿਤਕ ਕੁੜੀ ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ਨਾਲ ਹੋਈ ਦਰਿੰਦਗੀ ਦੇ ਦੋਸ਼ੀਆਂ ਦੀ ਭਾਲ ਕੀਤੀ ਜਾ ਸਕੇ। ਕਿ ਇਨੀ ਦਰਦਨਾਕ ਮੌਤ ਦੇਣ ਵਾਲੇ ਦਰਿੰਦੇ ਕੌਣ ਹਨ ਅਤੇ ਇਸ ਦੇ ਪਿੱਛੇ ਵਜ੍ਹਾ ਕੀ ਰਹੀ |ਉਧਰ ਪੁਲਸ ਦਾ ਕਹਿਣਾ ਹੈ ਕਿ ਇਸ ਵਾਰਦਾਤ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ। ਉਥੇ ਹੀ ਇਸ ਦੌਰਾਨ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਪਾਈ ਜਾ ਰਹੀ ਹੈ।


Top News view more...

Latest News view more...

PTC NETWORK