ਸੀਨੀਅਰ ਅਕਾਲੀ ਆਗੂ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਹਰਦੀਪ ਸਿੰਘ ਦੀਪਾ ਦਾ ਹੋਇਆ ਦਿਹਾਂਤ
ਸੀਨੀਅਰ ਅਕਾਲੀ ਆਗੂ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਹਰਦੀਪ ਸਿੰਘ ਦੀਪਾ ਦਾ ਹੋਇਆ ਦਿਹਾਂਤ : ਪਟਿਆਲਾ ਸ਼ਹਿਰ ਦੇ ਸੀਨੀਅਰ ਅਕਾਲੀ ਆਗੂ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਹਰਦੀਪ ਸਿੰਘ ਦੀਪਾ, 62 ਸਾਲ ਦੀ ਉਮਰ 'ਚ ਸੰਸਾਰਕ ਯਾਤਰਾ ਨੂੰ ਪੂਰਾ ਕਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਹਨਾਂ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।
ਹਰਦੀਪ ਸਿੰਘ ਦੀਪਾ ਅਕਾਲੀ ਸਿਆਸਤ ਵਿਚ ਕਾਫੀ ਸਰਗਰਮ ਸਨ ਅਤੇ ਉਹ ਪਟਿਆਲਾ ਦੇ ਮੁਨੀਸੀਪਲ ਕੌਂਸਲਰ ਵੀ ਰਹਿ ਚੁੱਕੇ ਸਨ।
ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ 5 ਵਜੇ ਘਲੌੜੀ ਗੇਟ ਦੀ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।
—PTC News