ਸੀਨੀਅਰ ਸਿਟੀਜਨਾਂ ਨੂੰ ਨਾ ਆਉਣ ਦਿੱਤੀ ਜਾਵੇ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ : ਡੀਸੀ
ਬਠਿੰਡਾ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਮਾਤਾ-ਪਿਤਾ ਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਬੈਠਕ ਹੋਈ। ਇਸ ਦੌਰਾਨ ਸੀਨੀਅਰ ਸਿਟੀਜਨ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਬਜ਼ੁਰਗਾਂ ਦੀ ਭਲਾਈ ਤੇ ਉਨ੍ਹਾਂ ਦੀਆਂ ਘਰੇਲੂ ਸਮੱਸਿਆ ਤੇ ਹੱਲ ਲਈ ਵਿਚਾਰ-ਵਟਾਂਦਰਾਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸੀਨੀਅਰ ਸਿਟੀਜਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਉਣ ਦਿੱਤੀ ਜਾਵੇ। ਬੈਠਕ ਦੌਰਾਨ ਸੀਨੀਅਰ ਸਿਟੀਜਨ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਓਲਡ ਏਜ਼ ਤੇ ਡੇ-ਕੇਅਰ ਸੈਂਟਰ, ਬਜ਼ੁਰਗਾਂ ਦੀ ਦੇਖਭਾਲ, ਸਿਹਤ ਅਤੇ ਮੰਨੋਰੰਜ਼ਨ ਆਦਿ ਬਾਰੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਮੌਜੂਦ ਸੀਨੀਅਰ ਸਿਟੀਜਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਦੌਰਾਨ ਉਨ੍ਹਾਂ ਕੋਲੋਂ ਲੋੜੀਂਦੇ ਸੁਝਾਅ ਵੀ ਲਏ ਗਏ ਤੇ ਦਿੱਤੇ ਗਏ ਸੁਝਾਵਾਂ ਤੇ ਅਮਲ ਕਰਨ ਦਾ ਵਿਸ਼ਵਾਸ਼ ਵੀ ਦਿਵਾਇਆ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਅਤੇ ਸੀਨੀਅਰ ਸਿਟੀਜਨਾਂ ਦੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਸਰਕਾਰ ਵਲੋਂ ਸਿਨੀਅਰ ਸਿਟੀਜਨ ਹੈਲਪ ਲਾਇਨ ਨੰਬਰ 0172-2800000, 0172-6160100 ਜਾਰੀ ਕੀਤਾ ਗਿਆ ਹੈ। ਇਸ ਨੰਬਰ ਤੇ 24 ਘੰਟੇ ਬਜੁਰਗ ਆਪਣੀ ਸਮੱਸਿਆਵਾਂ ਦੱਸ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ ਵਲੋਂ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਤੇ ਭਲਾਈ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਸੀਨੀਅਰ ਸਿਟੀਜਨਾਂ ਵਲੋਂ ਡਿਪਟੀ ਕਮਿਸ਼ਨਰ ਦੇ ਇਹ ਵੀ ਧਿਆਨ ਵਿਚ ਲਿਆਂਦਾ ਗਿਆ ਕਿ ਸਥਾਨਕ ਦਾਦੀ-ਪੋਤੀ ਪਾਰਕ ਵਿੱਚ ਢੁੱਕਵੀਂ ਥਾਂ ਦਾ ਪ੍ਰਬੰਧ ਕੀਤਾ ਜਾਵੇ ਜਿੱਥੇ ਬੈਠ ਕੇ ਉਹ ਆਪਣੀਆਂ ਗੱਲਾਂ-ਬਾਤਾਂ ਅਤੇ ਸਮੱਸਿਆਵਾਂ ਨੂੰ ਸਾਂਝਾ ਕਰ ਸਕਣ। ਜਿਸ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਉਨ੍ਹਾਂ ਦੀ ਇਸ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ, ਐਸਡੀਐਮ ਮੌੜ ਵਰਿੰਦਰ ਸਿੰਘ, ਐਸਡੀਐਮ ਰਾਮਪੁਰਾ ਓਮ ਪ੍ਰਕਾਸ਼ ਤੋਂ ਇਲਾਵਾ ਸੀਨੀਅਰ ਸਿਟੀਜਨ ਆਦਿ ਹਾਜ਼ਰ ਸਨ। ਇਹ ਵੀ ਪੜ੍ਹੋ:ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ -PTC News