ਹੁਣ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਸੇਵਾ ਕੇਂਦਰ, ਕਿੱਥੇ-ਕਿੱਥੇ ਹੋਵੇਗਾ ਇਹ ਨਿਯਮ ਲਾਗੂ
ਅੰਮ੍ਰਿਤਸਰ:ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਹੁਣ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਅਤੇ ਦੋ ਸ਼ਿਫਟਾਂ ਵਿਚ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਦਾ ਸਮਾਂ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਬਦਲ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਲੋਕ ਹੁਣ ਨਵੇਂ ਹੁਕਮਾਂ ਤਹਿਤ ਹਫ਼ਤੇ ਦੇ ਸੱਤੇ ਦਿਨ ਸੇਵਾ ਕੇਂਦਰਾਂ ਤੋਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਵਾਂ ਸਮਾਂ ਸਾਰਣੀ ਅਨੁਸਾਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਇਕ ਸ਼ਿਫ਼ਟ ਵਿਚ 50 ਫ਼ੀਸਦੀ ਸਟਾਫ਼ ਦੀ ਸਮਰੱਥਾ ਨਾਲ ਕੰਮ ਕਰੇਗਾ ਜਦ ਕਿ ਬਾਕੀ ਦਾ 50 ਫ਼ੀਸਦੀ ਸਟਾਫ਼ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੂਜੀ ਸ਼ਿਫਟ ਵਿਚ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਸ਼ਨੀਵਾਰ-ਐਤਵਾਰ ਨੂੰ ਸਿਰਫ਼ ਇਕ ਸ਼ਿਫਟ ਹੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ 50 ਫ਼ੀਸਦੀ ਕਰਮਚਾਰੀਆਂ ਦੀ ਸਮਰੱਥਾ ਨਾਲ ਸੇਵਾ ਕੇਂਦਰ ਵਿਚ ਕੰਮ ਕਰੇਗੀ। ਇਹ ਵੀ ਪੜ੍ਹੋ:ਵਿਸਾਖੀ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਭਾਰਤ ਸਰਕਾਰ : ਐਡਵੋਕੇਟ ਧਾਮੀ -PTC News