ਮੁਲਤਾਨੀ ਅਗਵਾ ਮਾਮਲਾ :ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ, ਕਿਸੇ ਸਮੇਂ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ
ਮੁਲਤਾਨੀ ਅਗਵਾ ਮਾਮਲਾ :ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ, ਕਿਸੇ ਸਮੇਂ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ:ਚੰਡੀਗੜ੍ਹ : ਬਹੁਚਰਚਿਤ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਮਾਮਲੇ ਵਿਚ ਨਾਮਜ਼ਦ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਲੱਗਾ ਹੈ। ਮੋਹਾਲੀ ਦੀ ਅਦਾਲਤ ਨੇ ਕਤਲ ਦੀ ਧਾਰਾ 302 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਐੱਸਆਈਟੀ ਹੁਣ ਕਿਸੇ ਵੀ ਸਮੇਂ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।
[caption id="attachment_427626" align="aligncenter" width="300"] ਮੁਲਤਾਨੀ ਅਗਵਾ ਮਾਮਲਾ : ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ, ਕਿਸੇ ਸਮੇਂ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ[/caption]
ਮੁਲਤਾਨੀ ਕੇਸ 'ਚ ਸੁਮੇਧ ਸੈਣੀ ਨੇ 302 ਦੀ ਧਾਰਾ ਲਗਾਏ ਜਾਣ 'ਤੇ ਅਗਾਊਂ ਜ਼ਮਾਨਤ ਮੰਗੀ ਸੀ। ਇਸ ਕੇਸ ਵਿੱਚ ਮੋਹਾਲੀ ਕੋਰਟ 'ਚ ਦੋਹਾਂ ਧਿਰਾਂ ਵਿਚਾਲੇ ਬਹਿਸ ਹੋਈ। ਇਸ ਤੋਂ ਪਹਿਲਾਂ 28 ਅਗਸਤ ਨੂੰ ਸਵੇਰੇ SIT ਦੀ ਤਿੰਨ ਟੀਮਾਂ ਨੇ ਸੁਮੇਧ ਸੈਣੀ ਦੀ ਭਾਲ ਵਿੱਚ ਤਿੰਨ ਥਾਵਾਂ ਮੁਹਾਲੀ,ਚੰਡੀਗੜ੍ਹ ਅਤੇ ਮੰਡੀ ਵਿੱਚ ਰੇਡ ਮਾਰੀ ਸੀ ਪਰ ਉਹ ਨਹੀਂ ਮਿਲੇ ਸਨ।
[caption id="attachment_427629" align="aligncenter" width="300"]
ਮੁਲਤਾਨੀ ਅਗਵਾ ਮਾਮਲਾ : ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ, ਕਿਸੇ ਸਮੇਂ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ[/caption]
ਇਸ ਤੋਂ ਮਗਰੋਂ ਦੁਪਹਿਰ ਨੂੰ ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਜਦੋਂ ਤੱਕ ਜ਼ਮਾਨਤ 'ਤੇ ਫ਼ੈਸਲਾ ਨਹੀਂ ਹੁੰਦਾ ਉਦੋਂ ਤੱਕ ਗ੍ਰਿਫਤਾਰੀ 'ਤੇ ਰੋਕ ਲਗਾਈ ਜਾਵੇ। ਅਦਾਲਤ ਨੇ ਸੈਣੀ ਦੀ ਅਪੀਲ ਨੂੰ ਮਨਜ਼ੂਰ ਕਰਦੇ ਹੋਏ ਗ੍ਰਿਫ਼ਤਾਰੀ 'ਤੇ ਰੋਕ ਲੱਗਾ ਦਿੱਤੀ ਸੀ। ਇਸ ਮਾਮਲੇ ਵਿਚ ਅਦਾਲਤ ਨੇ 28 ਅਗਸਤ ਨੂੰ ਸਾਬਕਾ ਡੀਜੀਪੀ ਦੀ ਗ੍ਰਿਫਤਾਰੀ 'ਤੇ 1 ਸਤੰਬਰ ਤੱਕ ਰੋਕ ਲਗਾ ਦਿੱਤੀ ਸੀ।
[caption id="attachment_427628" align="aligncenter" width="300"]
ਮੁਲਤਾਨੀ ਅਗਵਾ ਮਾਮਲਾ : ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ, ਕਿਸੇ ਸਮੇਂ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ[/caption]
ਦੱਸ ਦੇਈਏ ਕਿ 1991 ਵਿੱਚ ਚੰਡੀਗੜ੍ਹ ਦੇ ਐੱਸਐੱਸਪੀ ਸੁਮੇਧ ਸੈਣੀ ਦੇ ਕਾਫ਼ਲੇ ਉੱਤੇ ਹੋਏ ਬੰਬ ਧਮਾਕੇ ਵਿੱਚ ਤਿੰਨ ਪੁਲੀਸ ਕਰਮਚਾਰੀ ਮਾਰੇ ਗਏ ਸੀ ਜਦੋਂਕਿ ਸੈਣੀ ਤੇ ਕੁੱਝ ਹੋਰ ਪੁਲੀਸ ਜਵਾਨ ਜ਼ਖ਼ਮੀ ਹੋ ਗਏ ਸੀ। ਉਦੋਂ ਸੈਣੀ ਦੇ ਕਹਿਣ ’ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ-17 ਦੇ ਥਾਣੇ ਵਿੱਚ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਉੱਤੇ ਸੈਣੀ ਦੀ ਮੌਜੂਦਗੀ ਵਿੱਚ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ ਸੀ।
ਜਿਸ ਤੋਂ ਬਾਅਦ ਮੁਲਤਾਨੀ ਦੀ ਥਾਣੇ ਵਿੱਚ ਕੀਤੀ ਕੁੱਟਮਾਰ ਦੌਰਾਨ ਹੀ ਮੌਤ ਹੋ ਗਈ ਸੀ। ਮੁਲਤਾਨੀ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਟਾਰਚਰ ਦੌਰਾਨ ਉਸ ਦੀ ਮੌਤ ਹੋਈ ਸੀ। ਇਸ ਮਗਰੋਂ ਨੌਜਵਾਨ ਦੀ ਲਾਸ਼ ਨੂੰ ਟਿਕਾਣੇ ਲਗਾਉਣ ਲਈ ਵੱਖ-ਵੱਖ ਪੁਲੀਸ ਅਫ਼ਸਰਾਂ ਦੀਆਂ ਡਿਊਟੀਆਂ ਗਈਆਂ। ਪੁਲੀਸ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕਾਦੀਆ (ਗੁਰਦਾਸਪੁਰ) ਥਾਣੇ ਵਿੱਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਗਿਆ ਕਿ ਮੁਲਤਾਨੀ ਪੁਲੀਸ ਹਿਰਾਸਤ ’ਚੋਂ ਭੱਜ ਗਿਆ ਹੈ।
-PTCNews