ਮੋਹਾਲੀ ਦੇ ਸੈਕਟਰ 82 'ਚ ਅਣਪਛਾਤੇ ਬਦਮਾਸ਼ਾਂ ਵੱਲੋਂ ਕਈ ਰਾਊਂਡ ਫਾਇਰ
ਮੋਹਾਲੀ, 12 ਮਈ: ਮੋਹਾਲੀ ਦੇ ਸੈਕਟਰ 82 ਇਲਾਕੇ 'ਚ ਇਕ ਹੋਰ ਹੈਰਾਨ ਕਰਨ ਵਾਲੀ ਘਟਨਾ 'ਚ ਕੁਝ ਅਣਪਛਾਤੇ ਬਦਮਾਸ਼ਾਂ ਵੱਲੋਂ ਕਥਿਤ ਤੌਰ 'ਤੇ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਮਾਮਲਾ ਮੋਹਾਲੀ ਬੰਬ ਧਮਾਕੇ ਦੇ ਤੋਂ ਦੋ ਦਿਨ ਬਾਅਦ ਸਾਹਮਣੇ ਆਇਆ ਹੈ। ਇਹ ਵੀ ਪੜ੍ਹੋ: ਮੋਹਾਲੀ ਬੰਬ ਬਲਾਸਟ ਮਾਮਲਾ: ਨਿਸ਼ਾਨ ਸਿੰਘ ਤੋਂ ਪੁਲਿਸ ਕਰ ਰਹੀ ਹੈ ਪੁੱਛਗਿੱਛ ਹਾਸਿਲ ਜਾਣਕਾਰੀ ਮੁਤਾਬਕ ਇਹ ਘਟਨਾ ਸੈਕਟਰ 82 ਦੀ ਫਾਲਕਨ ਵਿਊ ਸੋਸਾਇਟੀ 'ਚ ਸਵੇਰੇ 5:30 ਵਜੇ ਦੇ ਕਰੀਬ ਵਾਪਰੀ। ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਕਈ ਰਾਉਂਡ ਫਾਇਰ ਕੀਤੇ ਜਾਣ ਦੀ ਆਵਾਜ਼ ਸੁਣੀ ਹੈ। ਗੋਲੀ ਚੱਲਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸੋਹਾਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਰਿਪੋਰਟਾਂ ਅਨੁਸਾਰ ਮੁਹਾਲੀ ਬੰਬ ਧਮਾਕੇ ਦਾ ਕੇਸ ਵੀ ਇਸੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਜਿਸ ਨੂੰ ਮੁਖ ਰੱਖਦਿਆਂ ਪੁਲਿਸ ਵਲੋਂ 3 ਲੋਕਾਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕਰ ਰਹੀ ਹੈ। ਮੋਹਾਲੀ ਧਮਾਕੇ ਤੋਂ ਬਾਅਦ ਪੁਲਿਸ ਕਾਫੀ ਸਰਗਰਮ ਹੋ ਗਈ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਮੋਹਾਲੀ ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਤੋਂ ਬਾਅਦ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ ਪਰ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਇਲਾਕੇ ਦੇ ਸਥਾਨਕ ਲੋਕ ਪਹਿਲਾਂ ਹੀ ਇਸ ਭਿਆਨਕ ਧਮਾਕੇ ਤੋਂ ਡਰੇ ਹੋਏ ਹਨ ਅਤੇ ਹੁਣ ਤੜਕੇ ਸਾਰ ਚੱਲੀਆਂ ਗੋਲੀਆਂ ਨੇ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜੇ ਕਰ ਦਿੱਤੇ ਹਨ। ਇਹ ਵੀ ਪੜ੍ਹੋ: ਪਾਕਿ ਦੀ ਨਾਪਾਕ ਹਰਕਤ, ਡਰੋਨ ਨੂੰ ਵੇਖਦੇ ਹੀ ਜਵਾਨਾਂ ਨੇ ਕੀਤੀ ਫਾਇਰਿੰਗ ਮੋਹਾਲੀ ਧਮਾਕੇ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਹਾਈ ਅਲਰਟ 'ਤੇ ਹੈ ਅਤੇ ਮਾਮਲੇ ਦੀ ਸਹੀ ਤਰੀਕੇ ਨਾਲ ਜਾਂਚ ਕਰਨ ਲਈ ਹਰ ਸ਼ੱਕੀ ਗਤੀਵਿਧੀ ਦਾ ਪਤਾ ਲਗਾਇਆ ਜਾ ਰਿਹਾ ਹੈ। -PTC News