ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ ਲਗਾਇਆ
ਅੰਮ੍ਰਿਤਸਰ : ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਰਿਪੋਰਟ ਲਾਜ਼ਮੀ ਹੋਣ ਕਾਰਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ ਹੈ। ਸਿਹਤ ਵਿਭਾਗ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਗਏ ਇਸ ਕੈਂਪ ਦੀ ਰਸਮੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਦਿਹਾੜੇ ਨੂੰ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ।
ਪੜ੍ਹੋ ਹੋਰ ਖ਼ਬਰਾਂ : ਅੱਜ ਤੋਂ ਪੂਰੇ ਦੇਸ਼ 'ਚ FASTag ਹੋਇਆ ਲਾਜ਼ਮੀ , ਨਹੀਂ ਤਾਂ ਲੱਗੇਗਾ ਦੁੱਗਣਾ ਜੁਰਮਾਨਾ
[caption id="attachment_475152" align="aligncenter" width="750"] ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ ਲਗਾਇਆ[/caption]
ਇਸ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਪਾਕਿਸਤਾਨ ਜਾਣਗੇ, ਉਨ੍ਹਾਂ ਦਾ ਕੋਰੋਨਾ ਟੈਸਟ ਜ਼ਰੂਰੀ ਹੋਣ ਕਾਰਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਾਂਚ ਕੈਂਪ ਦੀ ਸਹੂਲਤ ਦਿੱਤੀ ਗਈ ਹੈ। ਇਹ ਦੋ ਦਿਨਾਂ ਕੈਂਪ ਭਲਕੇ 16 ਫ਼ਰਵਰੀ ਤੱਕ ਜਾਰੀ ਰਹੇਗਾ।
[caption id="attachment_475151" align="aligncenter" width="700"]
ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ ਲਗਾਇਆ[/caption]
ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਹੜੇ ਸ਼ਰਧਾਲੂ ਇਸ ਕੈਂਪ ਵਿਚ ਸ਼ਾਮਲ ਨਹੀਂ ਹੋ ਸਕਦੇ ਉਹ ਆਪਣੇ ਤੌਰ ’ਤੇ ਵੀ ਕੋਰੋਨਾ ਟੈਸਟ ਕਰਵਾ ਸਕਦੇ ਹਨ, ਲੇਕਿਨ 18 ਫ਼ਰਵਰੀ ਤੋਂ 72 ਘੰਟੇ ਪਹਿਲਾਂ ਸ਼ਰਧਾਲੂਆਂ ਲਈ ਕੋਰੋਨਾ ਰਿਪੋਰਟ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਯਾਦ ਵਿਚ ਭਾਰਤ ਅੰਦਰ ਵੀ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ।
ਪੜ੍ਹੋ ਹੋਰ ਖ਼ਬਰਾਂ : ਹੁਣ ਰਸੋਈ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ, ਜਾਣੋਂ ਨਵੀਆਂ ਕੀਮਤਾਂ
[caption id="attachment_475155" align="aligncenter" width="750"]
ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ ਲਗਾਇਆ[/caption]
ਇਹ ਸਮਾਗਮ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਧਰਪੁਰ, ਜਿਥੇ ਸ਼ਹੀਦ ਭਾਈ ਲਛਮਣ ਸਿੰਘ ਦਾ ਪਰਿਵਾਰ ਆ ਕੇ ਵੱਸਿਆ ਸੀ, ਵਿਖੇ 19 ਤੋਂ 21 ਫ਼ਰਵਰੀ ਤੱਕ ਕੀਤੇ ਜਾਣਗੇ। ਉਨ੍ਹਾਂ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਸਮੇਂ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸੰਗਤਾਂ ਆਪਣੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ।
-PTCNews