ਮੁੱਖ ਮੰਤਰੀ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ, 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਲ ਹੋਣ ਲਈ ਦਿੱਤਾ ਸੱਦਾ ਪੱਤਰ
ਮੁੱਖ ਮੰਤਰੀ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ, 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਲ ਹੋਣ ਲਈ ਦਿੱਤਾ ਸੱਦਾ ਪੱਤਰ,ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਅੱਜ ਕਮੇਟੀ ਦੇ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ।
SGPC" width="300" height="156" />ਜਿਸ ਦੌਰਾਨ ਵਫਦ ਨੇ ਮੁੱਖ ਮੰਤਰੀ ਨੂੰ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਹੋਣ ਵਾਲੇ ਗੁਰਮਤਿ ਸਮਾਗਮ ਲਈ ਸੱਦਾ ਦਿੱਤਾ ਹੈ ਤੇ ਉਹਨਾਂ ਨੂੰ ਪ੍ਰਕਾਸ਼ ਪੁਰਬ ਮਿਲ-ਜੁਲ ਕੇ ਮਨਾਉਣ ਨੂੰ ਕਿਹਾ।
ਹੋਰ ਪੜ੍ਹੋ: 12ਵੀਂ ਜਮਾਤ 'ਚ ਗੁਰੂ ਸਾਹਿਬਾਨ ਦਾ ਇਤਿਹਾਸ ਹਟਾਉਣ 'ਤੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਲਿਆ ਕਰੜੇ ਹੱਥੀਂ
ਉਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮੁੱਖ ਮੰਤਰੀ ਨਾਲ ਸਮਾਗਮਾਂ ਸਬੰਧੀ ਚਰਚਾ ਕੀਤੀ। ਇਸ ਮੌਕੇ ਵਫਦ 'ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਬੀਬੀ ਜਗੀਰ ਕੌਰ ਅਤੇ ਅਵਤਾਰ ਸਿੰਘ ਹਿਤ ਮੌਜੂਦ ਰਹੇ।
ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਮੀਟਿੰਗ ਤੋਂ ਬਾਅਦ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਸਾਰੇ ਸਮਾਗਮ ਪੰਜਾਬ ਸਰਕਾਰ ਨਾਲ ਮਿਲ ਕੇ ਐਸਜੀਪੀਸੀ ਅਤੇ ਹੋਰ ਕਮੇਟੀਆਂ ਵੱਲੋਂ ਸਾਂਝੇ ਤੌਰ 'ਤੇ ਮਨਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਹੈ ਕਿ ਸਮਾਗਮਾਂ ਵਾਸਤੇ ਇੱਕ ਕਮੇਟੀ ਬਣਾਈ ਜਾਵੇਗੀ ਜਿਸ ਵਿੱਚ ਦੋ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਤੇ ਦੋ ਸਰਕਾਰੀ ਦੇ ਨੁਮਾਇੰਦੇ ਸ਼ਾਮਿਲ ਹੋਣਗੇ।
-PTC News