ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ 5 ਮੈਂਬਰੀ ਵਫ਼ਦ ਨਾਲ ਪਾਕਿਸਤਾਨ ਰਵਾਨਾ
ਅੰਮ੍ਰਿਤਸਰ, 5 ਅਕਤੂਬਰ: ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਪੰਜ ਮੈਂਬਰਾਂ ਦਾ ਵਫ਼ਦ ਅੱਜ ਪਾਕਿਸਤਾਨ ਰਵਾਨਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਸਾਕਾ ਪੰਜਾ ਸਾਹਿਬ ਵਿਖੇ ਹੋਣ ਵਾਲੇ ਵਿਸ਼ੇਸ਼ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਹਰਜਿੰਦਰ ਧਾਮੀ 30 ਅਕਤੂਬਰ ਨੂੰ ਪਾਕਿਸਤਾਨ ਪੁੱਜੇ ਹਨ। ਉਨ੍ਹਾਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਦੀਆਂ ਤਰੀਕਾਂ ਨਿਸ਼ਚਿਤ ਕਰਨ ਦੀ ਵੀ ਗੱਲ ਕੀਤੀ। ਵਾਹਗਾ ਸਰਹੱਦ ਪਾਰ ਕਰਨ ’ਤੇ ਪਾਕਿਸਤਾਨ ਵਕਫ਼ ਬੋਰਡ ਦੇ ਆਗੂਆਂ ਨੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ ਮੈਂਬਰਾਂ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਸਵਾਗਤ ਕੀਤਾ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਨੇ ਦੱਸਿਆ ਕਿ ਉਹ ਸਾਕਾ ਨਨਕਾਣਾ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਸਬੰਧੀ ਵਿਸ਼ੇਸ਼ ਮੀਟਿੰਗ ਦੇ ਸਬੰਧ ਵਿੱਚ ਪੰਜ ਮੈਂਬਰੀ ਵਫ਼ਦ ਨਾਲ ਪਾਕਿਸਤਾਨ ਜਾ ਰਹੇ ਹਨ। ਉੱਥੇ ਸਾਕਾ ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਦੀਆਂ ਮੀਟਿੰਗਾਂ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 30 ਅਕਤੂਬਰ ਦੇ ਪ੍ਰੋਗਰਾਮਾਂ ਲਈ 200 ਦੇ ਕਰੀਬ ਸਿੱਖ ਸੰਗਤ ਭੇਜਣ ਦੀ ਇਜਾਜ਼ਤ ਮਿਲ ਗਈ ਹੈ। ਸਾਰੀਆਂ ਇਕੱਤਰਤਾਵਾਂ 'ਤੇ ਵਿਚਾਰ ਕਰਨ ਤੋਂ ਬਾਅਦ ਹਰਜਿੰਦਰ ਧਾਮੀ ਅੱਜ ਸ਼ਾਮ ਨੂੰ ਘਰ ਪਰਤਣਗੇ ਜਦਕਿ ਬਾਕੀ ਵਫ਼ਦ ਮੈਂਬਰ ਭਲਕੇ ਵਾਪਸ ਪਰਤ ਜਾਣਗੇ। -PTC News