Sat, Jan 18, 2025
Whatsapp

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਵਿਖੇ ਮੈਟਰੋ ਸਟੇਸ਼ਨ 'ਤੇ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ

Reported by:  PTC News Desk  Edited by:  Jasmeet Singh -- April 01st 2022 07:21 PM -- Updated: April 01st 2022 07:23 PM
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਵਿਖੇ ਮੈਟਰੋ ਸਟੇਸ਼ਨ 'ਤੇ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਵਿਖੇ ਮੈਟਰੋ ਸਟੇਸ਼ਨ 'ਤੇ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 1 ਅਪ੍ਰੈਲ 2022: ਦਿੱਲੀ ਵਿਖੇ ਮੈਟਰੋ ਸਟੇਸ਼ਨ 'ਤੇ ਇਕ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਅਜਿਹਾ ਕਰਨ ਵਾਲੇ ਕਰਮਚਾਰੀ 'ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਹ ਵੀ ਪੜ੍ਹੋ: ਬਜ਼ੁਰਗ ਨੇ 'ਬਾਹੂਬਲੀ' ਵਾਲਾ ਹੈਰਾਨੀਜਨਕ ਸੀਨ ਦੁਹਰਾਇਆ ! ਆਈਪੀਐਸ ਅਫਸਰ ਨੇ ਕੀਤਾ ਟਵੀਟ ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ 'ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ਤੇ ਪਹਿਰਾ ਦੇਣ ਦੀ ਖੁੱਲ ਹੈ। ਪਰ ਇਸ ਦੇ ਬਾਵਜੂਦ ਵੀ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੇ ਸਵਾਲ ਉਠਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਣ ਕੇ ਜਾਣ ਤੇ ਪਾਬੰਧੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਵਿਰੋਧ ਮਗਰੋਂ ਮੰਤਰਾਲੇ ਨੇ ਵਾਪਸ ਲਿਆ ਸੀ। ਉਨ੍ਹਾਂ ਕਿਹਾ ਕਿ ਹੁਣ ਦਿੱਲੀ ਦੇ ਇਕ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਨੌਜਵਾਨ ਨੂੰ ਇਕ ਪੁਲਿਸ ਮੁਲਾਜਮ ਕਿਰਪਾਨ ਉਤਾਰ ਕੇ ਸਾਈਜ਼ ਚੈੱਕ ਕਰਵਾਉਣ ਲਈ ਮਜਬੂਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਵੱਡੀ ਗਿਣਤੀ ਵਿਚ ਸਿੱਖ ਵਸਦੇ ਹਨ ਅਤੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਬਾਰੇ ਰਾਜਧਾਨੀ ਦੇ ਕਿਸੇ ਵੀ ਬਸ਼ਿੰਦੇ ਨੂੰ ਭੁਲੇਖਾ ਨਹੀਂ ਹੈ। ਇਹ ਵੀ ਪੜ੍ਹੋ: ਹੁਣ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਦੇਣ ਮੁਬਾਰਕਾਂ ਉਨ੍ਹਾਂ ਕਿਹਾ ਕਿ ਇਹ ਘਟਨਾ ਜਾਣਬੁਝ ਕੇ ਕੀਤੀ ਗਈ ਹੈ, ਜਿਸ ਦੇ ਦੋਸ਼ੀ ਪੁਲਿਸ ਮੁਲਾਜਮ ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਜੋ ਅਗੇ ਤੋਂ ਕੋਈ ਵੀ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੇ ਸਵਾਲ ਨਾ ਚੁੱਕ ਸਕੇ। -PTC News


Top News view more...

Latest News view more...

PTC NETWORK