ਐੱਸਜੀਪੀਸੀ ਪ੍ਰਧਾਨ ਦੀ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਸਿੰਘਾਂ ਨੂੰ ਸਲਾਹ, ਗਿਆਨੀ ਹਰਪ੍ਰੀਤ ਸਿੰਘ ਦੇ ਸਮਰਥਨ 'ਚ ਨਿੱਤਰੇ ਕਮੇਟੀ ਪ੍ਰਧਾਨਤ
ਸ੍ਰੀ ਅੰਮ੍ਰਿਤਸਰ ਸਾਹਿਬ, 27 ਮਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਤੰਤੀ ਸਾਜਾਂ ਨਾਲ ਕੀਰਤਨ ਕਰਨ ਦੇ ਫੈਸਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਆਦੇਸ਼ ਦਾ ਰਾਗੀ ਸਿੰਘਾਂ ਨੂੰ ਵਿਰੋਧ ਨਹੀਂ ਕਰਨਾ ਚਾਹੀਦਾ। ਇਹ ਵੀ ਪੜ੍ਹੋ: ਲੁਧਿਆਣਾ ਕੇਂਦਰੀ ਜੇਲ੍ਹ 'ਚੋਂ 17 ਮੋਬਾਈਲ ਬਰਾਮਦ ਉਨ੍ਹਾਂ ਕਿਹਾ ਕਿ ਰਾਗੀ ਸਿੰਘਾਂ ਨੂੰ ਤੁਰੰਤ ਪ੍ਰਭਾਵ ਨਾਲ ਤੰਤੀ ਸਾਜਾਂ ਨਾਲ ਕੀਰਤਨ ਕਰਨ ਨੂੰ ਨਹੀਂ ਕਿਹਾ ਗਿਆ ਹੈ, ਸਗੋਂ ਤਿੰਨ ਸਾਲ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਕੀਰਤਨ ਦੀ ਪੁਰਾਤਨ ਮਰਿਆਦਾ ਵੀ ਬਹਾਲ ਹੋ ਸਕੇਗੀ। ਧਾਮੀ ਨੇ ਇਸਨੂੰ ਅਜੋਕੇ ਸਮੇਂ ਦੀ ਲੋੜ ਦੱਸਿਆ ਤੇ ਕਿਹਾ ਕਿ ਤੰਤੀ ਸਾਜਾਂ ਨਾਲ ਕੀਰਤਨ ਕਰਨ ਨੂੰ ਲੈ ਕੇ ਜਥੇਦਾਰ ਸਾਹਿਬ ਵੱਲੋਂ ਸਿੱਖ ਪਰੰਪਰਾਵਾਂ ਦੇ ਅਨੁਕੂਲ ਗੱਲ ਕੀਤੀ ਗਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖਾਂ ਨੂੰ ਹਥਿਆਰ ਰੱਖਣ ਦੇ ਬਿਆਨ ਸਬੰਧੀ ਮੀਡੀਆ ਨੇ ਜਥੇਦਾਰ ਦਾ ਬਿਆਨ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਕੇਵਲ ਲਾਇਸੈਂਸੀ ਹਥਿਆਰ ਰੱਖਣ ਦੀ ਗੱਲ ਕਹੀ ਸੀ, ਨਾ ਕਿ ਗੈਰਕਾਨੂੰਨੀ ਹਥਿਆਰ, ਜਦੋਂ ਕਿ ਇਹ ਸਰਕਾਰ ਦੀ ਮਰਜ਼ੀ ਹੈ ਕਿ ਪੁਲਿਸ ਕਿਸ ਨੂੰ ਲਾਇਸੈਂਸ ਰੱਖਣ ਦੀ ਪ੍ਰਵਾਨਗੀ ਦੇਵੇ ਜਾਂ ਨਾ ਦੇਵੇ। ਇਹ ਵੀ ਪੜ੍ਹੋ : ਡਾ. ਰਾਜ ਕੁਮਾਰ ਵੇਰਕਾ ਨੇ ਹਾਈ ਕਮਾਂਡ ਖਿਲਾਫ਼ ਖੋਲ੍ਹਿਆ ਮੋਰਚਾ ਐਡਵੋਕੇਟ ਧਾਮੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 21 ਮਈ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਗਈ ਹੈ ਪਰੰਤੂ ਅਜੇ ਤੱਕ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ 15 ਦਿਨਾਂ ਵਿਚ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। -PTC News