Mon, Apr 14, 2025
Whatsapp

SGPC ਪ੍ਰਧਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ

Reported by:  PTC News Desk  Edited by:  Ravinder Singh -- August 13th 2022 02:07 PM -- Updated: August 13th 2022 02:10 PM
SGPC ਪ੍ਰਧਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ

SGPC ਪ੍ਰਧਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੇ ਪੰਜਾਬ ਵਿੱਚ ਰੋਸ ਰੈਲੀਆਂ ਕੱਢੀਆਂ ਜਾ ਰਹੀਆਂ ਹਨ ਤੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਡੀਸੀ ਦਫਤਰਾਂ ਵਿੱਚ ਦਿੱਤੇ ਜਾ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਵੱਡੀ ਗਿਣਤੀ ਵਿੱਚ ਮੈਂਬਰ ਤੇ ਸਿੱਖ ਭਾਈਚਾਰਾ ਬੰਦੀ ਸਿੰਘ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਪੱਤਰ ਭੇਜਿਆ। <a href=SGPC ਪ੍ਰਧਾਨ ਨੇ ਬੰਦੀ ਸਿੰਘ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ" width="1042" height="542" />ਉਨ੍ਹਾਂ ਨੇ ਲਿਖਿਆ ਕਿ ਦੇਸ਼ ਦੀ ਅਜ਼ਾਦੀ ਲਈ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਆਜ਼ਾਦੀ ਦੇ 75 ਵਰ੍ਹੇ ਬੀਤ ਜਾਣ ਬਾਅਦ ਵੀ ਬੇਗਾਨਿਆਂ ਵਾਲਾ ਵਿਹਾਰ ਕੀਤਾ ਜਾ ਰਿਹਾ ਹੈ। ਇਸ ਦੀ ਇੱਕ ਮਿਸਾਲ ਤਿੰਨ ਦਹਾਕਿਆਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਹਨ, ਜਿਨ੍ਹਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹ ਉਹ ਬੰਦੀ ਸਿੱਖ ਹਨ, ਜਿਨ੍ਹਾਂ ਨੇ 1984 ਵਿੱਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੇ ਗੁਰਧਾਮਾਂ 'ਤੇ ਕੀਤੇ ਫ਼ੌਜੀ ਹਮਲਿਆਂ ਦੇ ਵਿਰੁੱਧ ਰੋਸ ਪ੍ਰਗਟ ਕਰਦਿਆਂ ਸੰਘਰਸ਼ ਦਾ ਰਾਹ ਚੁਣਿਆ। ਇਨ੍ਹਾਂ ਸਿੱਖ ਬੰਦੀਆਂ ਨੂੰ ਰਿਹਾਅ ਨਾ ਕਰ ਕੇ ਸਰਕਾਰਾਂ ਵੱਲੋਂ ਸਿੱਖਾਂ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ, ਜੋ ਮਨੁੱਖੀ ਅਧਿਕਾਰਾਂ ਦਾ ਵੱਡਾ ਉਲੰਘਣ ਹੈ। SGPC ਪ੍ਰਧਾਨ ਨੇ ਬੰਦੀ ਸਿੰਘ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰਦੇਸ਼ ਦੀ ਆਬਾਦੀ ਦਾ ਮਹਿਜ਼ ਦੋ ਫ਼ੀਸਦੀ ਹਿੱਸਾ ਹੋਣ ਦੇ ਬਾਵਜੂਦ ਵੀ ਅਜ਼ਾਦੀ ਦੇ ਸੰਘਰਸ਼ ਦੌਰਾਨ ਸਿੱਖ ਕੌਮ ਨੇ 80 ਫ਼ੀਸਦੀ ਤੋਂ ਵੱਧ ਕੁਰਾਬਾਨੀਆਂ ਕੀਤੀਆਂ ਹਨ। ਦੇਸ਼ ਵੰਡ ਸਮੇਂ ਸਿੱਖਾਂ ਦੇ 250 ਤੋਂ ਵੱਧ ਇਤਿਹਾਸਕ ਗੁਰ-ਅਸਥਾਨ ਪਾਕਿਸਤਾਨ ਵਾਲੇ ਪਾਸੇ ਰਹਿ ਗਏ ਤੇ ਸਿੱਖਾਂ ਨੂੰ ਆਪਣੀਆਂ ਜ਼ਮੀਨਾਂ, ਕਾਰੋਬਾਰ ਤੇ ਘਰ ਬਾਰ ਛੱਡਣੇ ਪਏ। ਦੇਸ਼ ਦੀ ਅਜ਼ਾਦੀ ਤੋਂ ਬਾਅਦ ਭਾਰਤ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਪਾਕਿਸਤਾਨ ਤੇ ਚੀਨ ਦੇ ਹਮਲਿਆਂ ਵਿਚ ਵੀ ਸਿੱਖ ਜਰਨੈਲਾਂ ਨੇ ਆਪਣੀਆਂ ਜਾਨਾਂ 'ਤੇ ਖੇਡ ਕੇ ਭਾਰਤ ਦੀ ਰਾਖੀ ਕੀਤੀ ਤੇ ਸ਼ਹਾਦਤਾਂ ਦੇ ਕੇ ਦੇਸ਼ ਦੀ ਅਣਖ ਤੇ ਗੈਰਤ ਨੂੰ ਕਾਇਮ ਰੱਖਿਆ ਤੇ ਰੱਖ ਰਹੇ ਹਨ। ਵੱਡੀਆਂ ਕੁਰਬਾਨੀਆਂ ਤੋਂ ਬਾਅਦ ਵੀ ਅਜ਼ਾਦ ਦੇਸ਼ ਵਿੱਚ ਸਿੱਖ ਕੌਮ ਨਾਲ ਹਮੇਸ਼ਾ ਵਿਤਕਰਾ ਹੁੰਦਾ ਰਿਹਾ ਹੈ ਤੇ ਸਿੱਖਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਹੱਕਾਂ ਤੋਂ ਵੀ ਵਾਂਝੇ ਰੱਖਿਆ ਹੈ। ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਨੂੰ ਰਿਹਾਅ ਨਾ ਕਰਨਾ ਵੀ ਇਸੇ ਵਿਤਕਰੇ ਦੀ ਹੀ ਇਕ ਕੜੀ ਹੈ। SGPC ਪ੍ਰਧਾਨ ਨੇ ਬੰਦੀ ਸਿੰਘ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ ਪਰ ਅੱਜ ਤੱਕ ਇਸ ਐਲਾਨ ਨੂੰ ਲਾਗੂ ਨਹੀਂ ਕੀਤਾ ਗਿਆ। ਐਡਵੋਕੇਟ ਧਾਮੀ ਨੇ ਅੱਗੇ ਲਿਖਿਆ ਕਿ ਦੁੱਖ ਤਾਂ ਇਸ ਗੱਲ ਦਾ ਹੈ ਕਿ ਬਹੁਤ ਸਾਰੇ ਸਿੱਖ ਕੈਦੀਆਂ ਨੇ ਉਮਰ ਕੈਦ ਤੋਂ ਦੋਹਰਾ ਸਮਾਂ ਜੇਲ੍ਹਾਂ ਅੰਦਰ ਕੱਟਿਆ ਹੈ। ਇਨ੍ਹਾਂ ਵਿੱਚ ਭਾਈ ਗੁਰਦੀਪ ਸਿੰਘ ਖੇੜਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ ਸਮੇਤ ਕਈ ਹੋਰ ਸਿੱਖ ਸ਼ਾਮਲ ਹਨ। ਸਵਾਲ ਹੈ ਕਿ ਜਦੋਂ ਦੇਸ਼ ਦਾ ਕਾਨੂੰਨ ਤੇ ਸੰਵਿਧਾਨ ਦੇਸ਼ ਦੇ ਹਰ ਨਾਗਰਿਕ ਨੂੰ ਬਰਾਬਰ ਅਧਿਕਾਰ ਦਿੰਦਾ ਹੈ ਤਾਂ ਫਿਰ ਸਿੱਖਾਂ ਨਾਲ ਵਿਤਕਰਾ ਕਿਉਂ ਹੋ ਰਿਹਾ ਹੈ? ਇਹ ਸਰਕਾਰਾਂ ਤੇ ਕਾਨੂੰਨ ਲਈ ਵੱਡਾ ਸਵਾਲ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਪੁਰਜ਼ੋਰ ਮੰਗ ਕਰਦੀ ਹੈ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤਾਂ ਜੋ ਸਿੱਖਾਂ ਅੰਦਰ ਵਿਤਕਰੇ ਦਾ ਅਹਿਸਾਸ ਨਾ ਪਣਪੇ। -PTC News ਇਹ ਵੀ ਪੜ੍ਹੋ : ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਲਾਗੂ, ਰਾਜਪਾਲ ਦੀ ਮਨਜ਼ੂਰੀ ਮਗਰੋਂ ਨੋਟੀਫਿਕੇਸ਼ਨ ਜਾਰੀ


Top News view more...

Latest News view more...

PTC NETWORK