ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ 'ਚ ਦਿੱਤਾ ਧਰਨਾ, ਕਿਸਾਨਾਂ ਸਮੇਤ ਵਿਧਾਨ ਸਭਾ ਵੱਲ ਕੀਤਾ ਕੂਚ, ਦੇਖੋ ਤਸਵੀਰਾਂ
ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ 'ਚ ਦਿੱਤਾ ਧਰਨਾ, ਕਿਸਾਨਾਂ ਸਮੇਤ ਵਿਧਾਨ ਸਭਾ ਵੱਲ ਕੀਤਾ ਕੂਚ, ਦੇਖੋ ਤਸਵੀਰਾਂ,ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚੋਂ ਵਾਕਆਉਟ ਕਰਨ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ 'ਚ ਜੁਟਿਆ। ਕਿਸਾਨਾਂ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਕਿਸਾਨਾਂ ਸਮੇਤ ਵਿਧਾਨ ਸਭਾ ਵੱਲ ਕੂਚ ਕਰ ਦਿੱਤਾ ਹੈ।
[caption id="attachment_255040" align="aligncenter" width="300"] ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ 'ਚ ਦਿੱਤਾ ਧਰਨਾ, ਕਿਸਾਨਾਂ ਸਮੇਤ ਵਿਧਾਨ ਸਭਾ ਵੱਲ ਕੀਤਾ ਕੂਚ, ਦੇਖੋ ਤਸਵੀਰਾਂ[/caption]
ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਖਿਲ਼ਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਾਅਦੇ ਕਰਕੇ ਮੁਕਰੀ ਹੈ ਤੇ ਉਹਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਉਹਨਾਂ ਇਹ ਵੀ ਕਿਹਾ ਕਿ ਸਰਕਾਰ ਨੇ 5 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਜਿਸ ਤੋਂ ਸਰਕਾਰ ਮੁੱਕਰ ਰਹੀ ਹੈ।
[caption id="attachment_255042" align="aligncenter" width="300"]
ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ 'ਚ ਦਿੱਤਾ ਧਰਨਾ, ਕਿਸਾਨਾਂ ਸਮੇਤ ਵਿਧਾਨ ਸਭਾ ਵੱਲ ਕੀਤਾ ਕੂਚ, ਦੇਖੋ ਤਸਵੀਰਾਂ[/caption]
ਇਸ ਤੋਂ ਪਹਿਲਾਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਆਪਣੇ ਦੁੱਖ ਸਾਂਝੇ ਕੀਤੇ।
[caption id="attachment_255043" align="aligncenter" width="300"]
ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ 'ਚ ਦਿੱਤਾ ਧਰਨਾ, ਕਿਸਾਨਾਂ ਸਮੇਤ ਵਿਧਾਨ ਸਭਾ ਵੱਲ ਕੀਤਾ ਕੂਚ, ਦੇਖੋ ਤਸਵੀਰਾਂ[/caption]
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਦੇ ਪਹਿਲੇ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਵਾਕਆਊਟ ਕਰ ਦਿੱਤਾ। ਅੱਜ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਰਾਜਪਾਲ ਦੇ ਭਾਸ਼ਣ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਗਿਆ।
-PTC News