Thu, Nov 14, 2024
Whatsapp

ਸ਼੍ਰੋਮਣੀ ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈ

Reported by:  PTC News Desk  Edited by:  Ravinder Singh -- August 09th 2022 07:29 AM
ਸ਼੍ਰੋਮਣੀ ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈ

ਸ਼੍ਰੋਮਣੀ ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਗਠਿਤ ਕਰ ਦਿੱਤੀ ਹੈ। ਕਮੇਟੀ ਦੀ ਅਗਵਾਈ ਸੀਨੀਅਰ ਅਕਾਲੀ ਆਗੂ ਜਥੇਦਾਰ ਸਿਕੰਦਰ ਸਿੰਘ ਮਲੂਕਾ ਕਰਨਗੇ। ਕਮੇਟੀ ਦੇ ਹੋਰ ਮੈਂਬਰਾਂ ਵਿਚ ਸ਼ਰਨਜੀਤ ਸਿੰਘ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਤੇ ਡਾ. ਸੁਖਵਿੰਦਰ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀ ਦੀਆਂ ਰਵਾਇਤਾਂ ਮੁਤਾਬਕ ਪਾਰਟੀ ਪਲੇਟਫਾਰਮ ਉਤੇ ਹੀ ਖੁਲ੍ਹ ਦਿਲੀ ਨਾਲ ਲੋਕਤੰਤਰੀ ਤਰੀਕੇ ਵਿਚਾਰ ਰੱਖਣ ਅਤੇ ਪਾਰਟੀ, ਪੰਥ ਤੇ ਪੰਜਾਬ ਦੇ ਦੁਸ਼ਮਣਾਂ ਨੂੰ ਪਾਰਟੀ ਦੀ ਜਥੇਬੰਦਕ ਏਕਤਾ ਤੇ ਮਜ਼ਬੂਤੀ ਬਾਰੇ ਗ਼ੈਰ ਲੋੜੀਂਦੇ ਭੁਲੇਖੇ ਫੈਲਾਉਣ ਦੀ ਆਗਿਆ ਨਾ ਦੇਣ। ਸ਼੍ਰੋਮਣੀ ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈਬਿਆਨ ਵਿੱਚ ਕਿਹਾ ਗਿਆ ਕਿ ਪਾਰਟੀ ਦੀ ਮਜ਼ਬੂਤੁੀ ਲਈ ਹਰ ਵਿਚਾਰ ਦਾ ਸਵਾਗਤ ਹੈ ਪਰ ਸਿਰਫ ਪਾਰਟੀ ਪਲੇਟਫਾਰਮ ਉਤੇ ਜਿਵੇਂ ਕਿ ਬੀਤੇ ਸਮੇਂ ਵਿੱਚ ਪਾਰਟੀ ਦੀ ਰਵਾਇਤ ਰਹੀ ਹੈ। ਪਾਰਟੀ ਪਲੇਟਫਾਰਮ ਤੋਂ ਬਾਹਰ ਅਜਿਹੇ ਵਿਚਾਰਾਂ ਦੇ ਪ੍ਰਗਟਾਵੇ ਦੀ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈਪਾਰਟੀ ਦੇ ਅੰਦਰੂਨੀ ਮਾਮਲੇ ਹਮੇਸ਼ਾ ਪਾਰਟੀ ਪਲੇਟਫਾਰਮ ਉਤੇ ਹੀ ਵਿਚਾਰੇ ਜਾਣੇ ਚਾਹੀਦੇ ਹਨ। ਬਿਆਨ ਵਿੱਚ ਕਿਹਾ ਗਿਆ ਕਿ ਪਾਰਟੀ ਵਿਚ ਅਨੁਸ਼ਾਸ਼ਨਹੀਣਤਾ ਦੀ ਕੋਈ ਥਾਂ ਨਹੀਂ ਹੈ ਤੇ ਪਾਰਟੀ ਦੇ ਅੰਦਰੂਨੀ ਮਾਮਲਿਆਂ ਉਤੇ ਹੋਰ ਕਿਤੇ ਵਿਚਾਰ ਪ੍ਰਗਟ ਕਰਨਾ ਜਾਂ ਕੋਈ ਗਤੀਵਿਧੀ ਕਰਨਾ ਪਾਰਟੀ, ਪੰਥ ਤੇ ਪੰਜਾਬ ਦੇ ਦੁਸ਼ਮਣਾਂ ਨੂੰ ਅਫਵਾਹਾਂ, ਕੂੜ ਪ੍ਰਚਾਰ ਤੇ ਗਲਤ ਸੂਚਨਾਵਾਂ ਦੇਣ ਦਾ ਮੌਕਾ ਪ੍ਰਦਾਨ ਕਰਦਾ ਹੈ ਤਾਂ ਜੋ ਸੰਗਠਨ ਨੂੰ ਕਮਜ਼ੋਰ ਕੀਤਾ ਜਾ ਸਕੇ। ਇਹ ਵੀ ਪੜ੍ਹੋ : ਹਾਈਕੋਰਟ ਨੇ ਰੱਦ ਕੀਤੀ ਪੰਜਾਬ ਦੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ


Top News view more...

Latest News view more...

PTC NETWORK